Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:39 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ
ਅਰਜ਼ੀਆਂ ਭਰਨ ਦੀ ਆਖਰੀ ਮਿਤੀ 15 ਅਕਤੂਬਰ
ਚੰਡੀਗੜ੍ਹ,10 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 15 ਅਕਤੂਬਰ 2024 ਤੱਕ ਕੀਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ । ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ । ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 15 ਅਕਤੂਬਰ 2024 ਤੱਕ ਭੇਜ ਸਕਦੇ ਹਨ । ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 11.07.2024 ਨੂੰ ਜ਼ਾਰੀ ਇਸ਼ਤਿਹਾਰ ਦੇ ਹਵਾਲੇ ਵਿੱਚ ਜ਼ਿਨ੍ਹਾਂ ਬਿਨੈਕਾਰਾਂ ਵੱਲੋਂ ਅਪਲਾਈ ਕੀਤਾ ਹੋਇਆ ਹੈ, ਉਹਨਾਂ ਨੂੰ ਦੁਬਾਰਾ ਅਰਜੀ ਦੇਣ ਦੀ ਜ਼ਰੂਰਤ ਨਹੀ ਹੋਵੇਗੀ, ਪਹਿਲਾ ਪ੍ਰਾਪਤ ਅਰਜ਼ੀਆਂ ਨੂੰ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top