Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:01 pm

+91 90915 01313 , +91 90916 01313

punjabbanni@gmail.com
punjabbani@yahoo.com

ਡਾਇਰੈਕਟਰ ਖੌਜ ਅਤੇ ਮੈਡੀਕਲ ਸਿੱਖਿਆ ਨਾਲ਼ ਮੁਲਾਜ਼ਮ ਮੰਗਾਂ ਸਬੰਧੀ ਮੀਟਿੰਗ ਹੋਈ ਕਈ ਮੰਗਾਂ ਤੇ ਸਹਿਮਤੀ ਬਣੀ

ਡਾਇਰੈਕਟਰ ਖੌਜ ਅਤੇ ਮੈਡੀਕਲ ਸਿੱਖਿਆ ਨਾਲ਼ ਮੁਲਾਜ਼ਮ ਮੰਗਾਂ ਸਬੰਧੀ ਮੀਟਿੰਗ ਹੋਈ ਕਈ ਮੰਗਾਂ ਤੇ ਸਹਿਮਤੀ ਬਣੀ

ਡਾਇਰੈਕਟਰ ਖੌਜ ਅਤੇ ਮੈਡੀਕਲ ਸਿੱਖਿਆ ਨਾਲ਼ ਮੁਲਾਜ਼ਮ ਮੰਗਾਂ ਸਬੰਧੀ ਮੀਟਿੰਗ ਹੋਈ ਕਈ ਮੰਗਾਂ ਤੇ ਸਹਿਮਤੀ ਬਣੀ
ਪਟਿਆਲਾ : ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ-1680 ਦੇ ਨੁਮਾਇੰਦਿਆਂ ਦੀ ਆਪਣੀਆਂ ਮੰਗਾਂ ਨੂੰ ਲੈਕੇ ਡਾਕਟਰ ਅਵਨੀਸ਼ ਕੁਮਾਰ, ਡਾਇਰੈਕਟਰ ਖੌਜ ਅਤੇ ਮੈਡੀਕਲ ਸਿੱਖਿਆ ਵਿਭਾਗ ਨਾਲ ਅਹਿਮ ਮੀਟਿੰਗ ਹੋਈ ਜਿਸ ਵਿਚ ਡਾਕਟਰ ਰੁਪਿੰਦਰ ਬਖਸ਼ੀ ਜੁਆਇੰਟ ਡਾਇਰੈਕਟਰ, ਸੁਨੀਲ ਤਿਵਾੜੀ ਸੈਕਸ਼ਨ ਅਫਸਰ, ਪ੍ਰਦੀਪ ਕੁਮਾਰ ਸੁਪਰਡੈਂਟ, ਜਸਵੀਰ ਸਿੰਘ ਸੁਪਰਡੈਂਟ ਆਯੁਰਵੈਦਿਕ ਵਿਭਾਗ ਅਤੇ ਯੂਨੀਅਨ ਵੱਲੋਂ ਸਰਦਾਰ ਦਰਸ਼ਨ ਸਿੰਘ ਲੁਬਾਣਾ ਸੂਬਾ ਪ੍ਰਧਾਨ, ਸਵਰਨ ਸਿੰਘ ਬੰਗਾ, ਜ਼ਿਲ੍ਹਾ ਪ੍ਰਧਾਨ, ਰਾਮ ਕਿਸ਼ਨ ਚੇਅਰਮੈਨ, ਰਾਕੇਸ਼ ਕੁਮਾਰ ਕਲਿਆਣ, ਪ੍ਰਧਾਨ ਐਲ ਏ ਐਸੋਸੀਏਸ਼ਨ, ਕੰਵਲਜੀਤ ਸਿੰਘ ਚੁੰਨੀ ਪ੍ਰਧਾਨ, ਆਯੂਰਵੇਦ ਕਾਲਜ, ਰਾਜੇਸ਼ ਕੁਮਾਰ ਗੋਲੂ ਪ੍ਰਧਾਨ ਦਰਜਾ ਚਾਰ, ਸਰਬਜੀਤ ਸਿੰਘ, ਸੁਖਬੀਰ ਸਿੰਘ ਆਦਿ ਆਗੂ ਸ਼ਾਮਲ ਸਨ, ਇਸ ਮੀਟਿੰਗ ਵਿੱਚ ਆਯੁਰਵੈਦਿਕ ਕਾਲਜ, ਹਸਪਤਾਲ ਅਤੇ ਆਯੂਰਵੈਦਿਕ ਫਾਰਮੇਸੀ ਨੂੰ ਸ੍ਰੀ ਗੁਰੂ ਰਵਿਦਾਸ ਆਯੂਰਵੇਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਸਪੁਰਦ ਕਰਨ ਤੇ ਇਨ੍ਹਾਂ ਸੰਸਥਾਵਾਂ ਨਾਲ਼ ਸਬੰਧਤ ਕਰਮਚਾਰੀਆਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਦੀਆਂ ਪੱਦਉਨਤੀਆਂ ਅਤੇ ਰਿਟਾਇਰਮੈਂਟ ਲਾਭਾਂ ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ ਇਸ ਸਬੰਧ ਵਿੱਚ ਫੈਸਲਾ ਹੋਇਆ ਕਿ ਵਿੱਤ ਵਿਭਾਗ ਪੰਜਾਬ ਸਰਕਾਰ ਵੱਲੋਂ 25 ਫ਼ਰਵਰੀ 2021 ਦੀਆਂ ਹਦਾਇਤਾਂ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਧੀਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਤਰ੍ਹਾਂ ਅਕਾਊਂਟ ਹੈੱਡ 31-01 ਤੇ HRMS ਪੋਰਟਲ ਰਾਹੀਂ, ਤਨਖਾਹਾਂ,ਭੱਤੇ ਖਜ਼ਾਨਾ ਦਫਤਰ ਰਾਹੀਂ ਦੇਣ ਬਾਰੇ ਪੱਤਰ ਜਾਰੀ ਕਰਨ ਤੇ ਸਹਿਮਤੀ ਬਣੀ ਇਸੇ ਤਰ੍ਹਾਂ ਇਨ੍ਹਾਂ ਕਰਮਚਾਰੀਆਂ ਨੂੰ ਦਿੱਤੀਆਂ ਆਪਸ਼ਨਾਂ ਅਨੁਸਾਰ ਖੌਜ ਅਤੇ ਮੈਡੀਕਲ ਸਿੱਖਿਆ ਵਿਭਾਗ ਵਿੱਚ ਤਬਦੀਲ ਕਰਨ ਤੇ ਵੀ ਸਹਿਮਤੀ ਬਣੀ, ਠੇਕਾ ਆਧਾਰਿਤ ਕਰਮਚਾਰੀਆਂ ਨੂੰ ਰੈਗੂਲਰ ਕਰਨ ਬਾਰੇ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਅਗਲੇ ਹੁਕਮਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ, ਦਰਜਾ ਚਾਰ ਤੋਂ ਲੈਬ ਅਟੰਡੈਟ ਅਤੇ ਕਲਰਕ ਪੱਦਉਨਤੀਆਂ ਜਲਦੀ ਕਰਨ ਬਾਰੇ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ, ਵਿਭਾਗੀ ਸਰਵਿਸਿਜ਼ ਰੂਲਜ਼ ਬਾਰੇ ਦੱਸਿਆ ਗਿਆ ਕਿ ਇਹ ਰੂਲਜ ਡ੍ਰਾਫਟ ਕਰਕੇ ਪ੍ਰਵਾਨਗੀ ਹਿੱਤ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ, ਪੰਦਰਾਂ ਦਿਨਾਂ ਬਾਅਦ ਰੀਵੀਊ ਮੀਟਿੰਗ ਕਰਨ ਦੇ ਫੈਸਲੇ ਉਪਰੰਤ ਮੀਟਿੰਗ ਸਮਾਪਤ ਹੋਈ।

Advertisement
Advertisement
Advertisement
Advertisement
Scroll to Top