Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:00 pm

+91 90915 01313 , +91 90916 01313

punjabbanni@gmail.com
punjabbani@yahoo.com

'ਕੰਮ-ਕਾਜ ਵਾਲ਼ੀਆਂ ਥਾਵਾਂ ਉੱਤੇ ਮਾਨਸਿਕ ਸਿਹਤ ਨੂੰ ਤਰਜੀਹ ਦੇਣਾ ਬਹੁਤ ਜ਼ਰੂਰੀ'

'ਕੰਮ-ਕਾਜ ਵਾਲ਼ੀਆਂ ਥਾਵਾਂ ਉੱਤੇ ਮਾਨਸਿਕ ਸਿਹਤ ਨੂੰ ਤਰਜੀਹ ਦੇਣਾ ਬਹੁਤ ਜ਼ਰੂਰੀ'

‘ਕੰਮ-ਕਾਜ ਵਾਲ਼ੀਆਂ ਥਾਵਾਂ ਉੱਤੇ ਮਾਨਸਿਕ ਸਿਹਤ ਨੂੰ ਤਰਜੀਹ ਦੇਣਾ ਬਹੁਤ ਜ਼ਰੂਰੀ’
-ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਕਰਵਾਏ ਸੈਮੀਨਾਰ ਵਿੱਚ ਬੁਲਾਰਿਆਂ ਨੇ ਪ੍ਰਗਟਾਏ ਵਿਚਾਰ
ਪਟਿਆਲਾ, 10 ਅਕਤੂਬਰ : ‘ਕੰਮ-ਕਾਜ ਵਾਲ਼ੀਆਂ ਥਾਵਾਂ ਉੱਤੇ ਮਾਨਸਿਕ ਸਿਹਤ ਨੂੰ ਤਰਜੀਹ ਦੇਣਾ ਬਹੁਤ ਜ਼ਰੂਰੀ ਹੈ। ਅਜਿਹਾ ਕਰਨ ਨਾਲ਼ ਜਿੱਥੇ ਕਰਮਚਾਰੀਆਂ ਦੀ ਮਾਨਸਿਕ ਤੰਦਰੁਸਤੀ ਬਣੀ ਰਹਿੰਦੀ ਹੈ ਉੱਥੇ ਹੀ ਸੰਬੰਧਤ ਕੰਮ-ਕਾਜ ਦੀ ਸਿਰਜਣਾਤਮਕਤਾ ਵਿੱਚ ਵੀ ਵਾਧਾ ਹੁੰਦਾ ਹੈ।’
ਇਹ ਵਿਚਾਰ ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵੱਲੋਂ ਮਾਨਸਿਕ ਸਿਹਤ ਦਿਵਸ ਮੌਕੇ ਕਰਵਾਏ ਵਿਸ਼ੇਸ਼ ਸੈਮੀਨਾਰ ਦੌਰਾਨ ਬੁਲਾਰਿਆਂ ਵੱਲੋਂ ਪ੍ਰਗਟਾਏ ਗਏ।
ਵਿਭਾਗ ਮੁਖੀ ਡਾ. ਦਮਨਜੀਤ ਕੌਰ ਸੰਧੂ ਨੇ ਦੱਸਿਆ ਕਿ ਸੰਸਾਰ ਪੱਧਰ ਉੱਤੇ ਇਸ ਵਾਰ ਵਿਸ਼ਵ ਮਾਨਸਿਕ ਸਿਹਤ ਦਿਵਸ ਦੀ ਥੀਮ ਇਸ ਵਿਸ਼ੇ ਨਾਲ਼ ਸੰਬੰਧਤ ਉਲੀਕਿਆ ਗਿਆ ਹੈ ਕਿ ਕੰਮ-ਕਾਜ ਵਾਲ਼ੀਆਂ ਥਾਵਾਂ ਉੱਤੇ ਮਾਨਸਿਕ ਸਿਹਤ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਤਾਜ਼ਾ ਅੰਕੜਿਆਂ ਅਨੁਸਾਰ 45 ਫ਼ੀਸਦੀ ਕਰਮਚਾਰੀ ਅਜਿਹੇ ਹਨ ਜੋ ਹਰੇਕ ਐਤਵਾਰ ਦੀ ਸ਼ਾਮ ਨੂੰ ਚਿੰਤਾ ਵਾਲ਼ੀ ਅਵਸਥਾ ਵਿੱਚ ਹੁੰਦੇ ਹਨ। ਇਸ ਦਾ ਭਾਵ ਹੈ ਕਿ ਕੰਮ-ਕਾਜ ਵਾਲ਼ੀਆਂ ਥਾਵਾਂ ਵਿੱਚ ਸਥਿਤੀਆਂ ਨੂੰ ਬਿਹਤਰ ਕਰਨ ਦੀ ਲੋੜ ਹੈ।
ਬੱਬੂ ਤੀਰ ਦੇ ਨਾਮ ਨਾਲ਼ ਪ੍ਰਸਿੱਧ ਪੰਜਾਬ ਪਬਲਿਕ ਸਰਵਿਸਜ਼ ਕਮਿਸ਼ਨ ਦੇ ਮੌਜੂਦਾ ਮੈਂਬਰ ਹਰਮੋਹਨ ਕੌਰ ਸੰਧੂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਮਾਨਸਿਕ ਤੌਰ ਉੱਤੇ ਮਜ਼ਬੂਤ ਰਹਿਣ ਲਈ ਕੰਮ-ਕਾਜ ਵਾਲ਼ੀਆਂ ਥਾਵਾਂ ਅਤੇ ਰਿਸ਼ਤਿਆਂ ਵਿੱਚ ਈਮਾਨਦਾਰ ਅਤੇ ਦਲੇਰ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰੇਕ ਸਮੱਸਿਆ ਦਾ ਕੋਈ ਹੱਲ ਹੁੰਦਾ ਹੈ। ਕੋਈ ਵੀ ਜਿੰਦਰਾ ਅਜਿਹਾ ਨਹੀਂ ਜਿਸ ਦੀ ਚਾਬੀ ਨਾ ਹੋਵੇ। ਉਨ੍ਹਾਂ ਕਿਹਾ ਕਿ ਸਮੱਸਿਆਵਾਂ ਹਰ ਕਿਸੇ ਦੀ ਜ਼ਿੰਦਗੀ ਵਿੱਚ ਹੁੰਦੀਆਂ ਹਨ। ਜ਼ਿੰਦਗੀ ਨੇ ਕਿਸੇ ਨਾਲ਼ ਸੌਖ ਦਾ ਕਰਾਰ ਨਹੀਂ ਕੀਤਾ ਹੁੰਦਾ। ਇਸ ਲਈ ਸਾਨੂੰ ਛੋਟੀਆਂ ਛੋਟੀਆਂ ਸਮੱਸਿਆਵਾਂ ਲਈ ਆਪਣੇ ਆਪ ਨੂੰ ਤਿਆਰ ਰਖਦਿਆਂ ਇਨ੍ਹਾਂ ਦਾ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ।
ਦੂਸਰੇ ਮਾਹਿਰ ਡਾ. ਸੁਖਤੇਜ ਸਾਹਨੀ ਨੇ ਆਪਣੇ ਸੰਬੋਧਨ ਦੌਰਾਨ ਕੰਮ-ਕਾਜ ਵਾਲ਼ੀ ਥਾਂ ਉੱਤੇ ਕਰਮਚਾਰੀਆਂ ਦੀ ਮਾਨਸਿਕ ਸਿਹਤ ਨੂੰ ਤੰਦਰੁਸਤ ਰੱਖਣ ਲਈ ਵਿਹਾਰਕ ਕਿਸਮ ਦੇ ਸੁਝਾਅ ਪੇਸ਼ ਕੀਤੇ। ਉਨ੍ਹਾਂ ਦੱਸਿਆ ਕਿ ਇੱਕ ਤਾਜ਼ਾ ਰਿਪੋਰਟ ਦਸਦੀ ਹੈ ਕਿ 60 ਫ਼ੀਸਦੀ ਏਸ਼ੀਅਨ ਕਰਮਚਾਰੀ ਆਪਣੀ ਨੌਕਰੀ ਦੇ ਹਰੇਕ ਸਾਲ ਪਿਛਲੇ ਸਾਲ ਤੋਂ ਵਧੇਰੇ ਤਣਾਅ ਅਤੇ ਦਬਾਅ ਵਿੱਚ ਮਹਿਸੂਸ ਕਰਦੇ ਹਨ। ਅਜਿਹੀ ਸਥਿਤੀ ਦੇ ਸੁਧਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਾਨਸਿਕ ਸਿਹਤ ਸੰਬੰਧੀ ਇੱਕ ਵਿਸ਼ੇਸ਼ ਨੀਤੀ ਬਣਾਏ ਜਾਣ ਅਤੇ ਇਸ ਨੂੰ ਲਾਗੂ ਕੀਤੇ ਜਾਣ ਦੀ ਲੋੜ ਹੈ। ਕੰਮ-ਕਾਜ ਵਾਲ਼ੀ ਥਾਂ ਉੱਤੇ ਖੁੱਲ੍ਹੀ ਗੱਲਬਾਤ ਵਾਲ਼ਾ ਮਾਹੌਲ ਸਿਰਜਿਆ ਜਾਣਾ ਜ਼ਰੂਰੀ ਹੈ।
ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਪ੍ਰਧਾਨਗੀ ਭਾਸ਼ਣ ਦੌਰਾਨ ਕਿਹਾ ਕਿ ਤੰਦਰੁਸਤ ਮਾਨਸਿਕ ਸਿਹਤ ਲਈ ਸਰੀਰਿਕ ਤੰਦਰੁਸਤੀ ਦਾ ਹੋਣਾ ਬਹੁਤ ਜ਼ਰੂਰੀ ਹੈ।
ਵਿਭਾਗ ਅਧਿਆਪਕ ਡਾ. ਸੰਗੀਤਾ ਟਰਾਮਾ ਅਤੇ ਡਾ. ਹਰਪ੍ਰੀਤ ਕੌਰ ਵੱਲੋਂ ਪ੍ਰੋਗਰਾਮ ਦੇ ਥੀਮ ਬਾਰੇ ਭਾਸ਼ਣ ਦਿੱਤਾ ਗਿਆ। ਧੰਨਵਾਦੀ ਭਾਸ਼ਣ ਸੋਸ਼Lਲ ਸਾਇੰਸਜ਼ ਫ਼ੈਕਲਟੀ ਦੇ ਡੀਨ ਡਾ. ਡੀ. ਪੀ. ਮੋਰ ਵੱਲੋਂ ਦਿੱਤਾ ਗਿਆ। ਸਮੁੱਚੇ ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦਾ ਕਾਰਜ ਡਾ. ਇੰਦਰਪ੍ਰੀਤ ਸੰਧੂ ਵੱਲੋਂ ਕੀਤਾ ਗਿਆ। ਪ੍ਰੋਗਰਾਮ ਦੇ ਆਯੋਜਨ ਵਿੱਚ ਡਾ. ਤਾਰਿਕਾ ਸੰਧੂ ਅਤੇ ਡਾ. ਸੁਖਮਿੰਦਰ ਕੌਰ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ।

Advertisement
Advertisement
Advertisement
Advertisement
Scroll to Top