Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ : ਮੁੰਡੀਆ

ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ : ਮੁੰਡੀਆ

ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ: ਮੁੰਡੀਆ
ਸੈਣੀ ਸਭਾ ਗੁਰਦਾਸਪੁਰ ਦਾ ਵਫਦ ਵੱਲੋਂ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨਾਲ ਗੱਲਬਾਤ
ਚੰਡੀਗੜ੍ਹ, 10 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ। ਇਹ ਗੱਲ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਵੱਲੋਂ ਸੈਣੀ ਸਭਾ ਗੁਰਦਾਸਪੁਰ ਦੇ ਵਫਦ ਨਾਲ ਕੀਤੀ ਮੁਲਾਕਾਤ ਦੌਰਾਨ ਆਖੀ ਗਈ । ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੈਣੀ ਸਭਾ ਦੇ ਵਫਦ ਨੇ ਮੁਲਾਕਾਤ ਕਰਦਿਆਂ ਗੁਰਦਾਸਪੁਰ ਦੀ ਨਵੀਂ ਦਾਣਾ ਮੰਡੀ ਵਿਖੇ ਕਮਿਊਨਿਟੀ ਸੈਂਟਰ/ਸੈਣੀ ਭਵਨ ਬਣਾਉਣ ਦੀ ਮੰਗ ਰੱਖੀ। ਸ. ਮੁੰਡੀਆ ਨੇ ਆਖਿਆ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਜੀ ਨਾਲ ਗੱਲਬਾਤ ਕਰਕੇ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਪੁਰਜ਼ੋਰ ਸਿਫਾਰਸ਼ ਕਰਨਗੇ । ਸ. ਮੁੰਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਭ ਵਰਗਾਂ ਦੀ ਮੰਗਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਜੇਕਰ ਕਮਿਊਨਿਟੀ ਸੈਂਟਰ ਜਾਂ ਸੈਣੀ ਭਵਨ ਦਾ ਨਿਰਮਾਣ ਹੁੰਦਾ ਹੈ ਤਾਂ ਸੈਣੀ ਭਾਈਚਾਰੇ ਦੇ ਲੋਕ ਅਤੇ ਗੁਰਦਾਸਪੁਰ ਵਾਸੀ ਆਪਣੇ ਵੱਖ-ਵੱਖ ਜਨਹਿੱਤਾਂ ਦੇ ਕੰਮ ਕਰ ਸਕਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਾਨਕਾ ਪਿੰਡ ਗੁਰਦਾਸਪੁਰ ਜ਼ਿਲੇ ਵਿੱਚ ਹੈ ਅਤੇ ਉਨ੍ਹਾਂ ਨੂੰ ਉਥੋਂ ਦਾ ਕੋਈ ਭਲਾਈ ਕੰਮ ਕਰਦਿਆਂ ਸਭ ਤੋਂ ਵੱਧ ਖੁਸ਼ੀ ਹੋਵੇਗੀ । ਇਸ ਮੌਕੇ ਸੈਣੀ ਸਭਾ ਦੇ ਸਰਪ੍ਰਸਤ ਦਰਸ਼ਨ ਸਿੰਘ ਸੈਣੀ, ਪ੍ਰਧਾਨ ਬਖਸ਼ੀਸ ਸਿੰਘ ਸੈਣੀ, ਸਕੱਤਰ ਮਲਕੀਤ ਸਿੰਘ ਸੈਣੀ ਤੇ ਖਜਾਨਚੀ ਬਲਜਿੰਦਰ ਸਿੰਘ ਸੈਣੀ ਨੇ ਕੈਬਨਿਟ ਮੰਤਰੀ ਸ. ਮੁੰਡੀਆ ਅਤੇ ਪੰਜਾਬ ਸਰਕਾਰ ਦਾ ਉਨ੍ਹਾਂ ਦੀ ਮੰਗ ਉਤੇ ਗੌਰ ਫਰਮਾਉਣ ਲਈ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top