Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਉਦਯੋਗ ਮੰਤਰੀ ਵੱਲੋਂ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਉਦਯੋਗ ਮੰਤਰੀ ਵੱਲੋਂ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਉਦਯੋਗ ਮੰਤਰੀ ਵੱਲੋਂ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 10 ਅਕਤੂਬਰ : ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਦੇ ਨਾਮੀਂ ਉਦਯੋਗਪਤੀ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੇ ਇਕ “ਕੀਮਤੀ ਰਤਨ” ਖੋ ਲਿਆ ਹੈ, ਜਿਸਦੀ ਭਰਪਾਈ ਕਰਨੀ ਮੁਸ਼ਕਿਲ ਹੈ । ਇੱਥੋਂ ਜਾਰੀ ਸ਼ੋਕ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਰਤਨ ਟਾਟਾ ਨੇ ਦੇਸ਼ ਦੇ ਅਰਥਚਾਰੇ ਦੀ ਮਜ਼ਬੂਤੀ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ ਅਤੇ ਵੱਖ ਵੱਖ ਖੇਤਰਾਂ ਵਿੱਚ ਉਨ੍ਹਾਂ ਵੱਲੋਂ ਕੀਤੇ ਕੰਮ ਨੌਜਵਾਨ ਪੀੜ੍ਹੀ ਨੂੰ ਹਮੇਸ਼ਾਂ ਪ੍ਰੇਰਨਾ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰਤਨ ਟਾਟਾ ਆਪਣੀ ਸਾਦਗੀ, ਮਿਹਨਤ ਅਤੇ ਇਮਾਨਦਾਰੀ ਲਈ ਲੋਕ ਮਨਾਂ ਵਿੱਚ ਹਮੇਸ਼ਾਂ ਵਸੇ ਰਹਿਣਗੇ। ਉਨ੍ਹਾਂ ਕਿਹਾ ਕਿ ਜਾਨਵਰਾਂ ਪ੍ਰਤੀ ਰਤਨ ਟਾਟਾ ਦੇ ਪਿਆਰ ਅਤੇ ਹਮਦਰਦੀ ਨੂੰ ਵੀ ਸਦਾ ਯਾਦ ਕੀਤਾ ਜਾਂਦਾ ਰਹੇਗਾ । ਉਦਯੋਗ ਮੰਤਰੀ ਨੇ ਕਿਹਾ ਕਿ ਆਧੁਨਿਕ ਭਾਰਤ ਦੇ ਸਨਅਤੀ ਖੇਤਰ ਦੀ ਇਸ ਨਾਮੀਂ ਸਖਸ਼ੀਅਤ ਦੇ ਤੁਰ ਜਾਣ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਹੈ । ਤਰੁਨਪ੍ਰੀਤ ਸਿੰਘ ਸੌਂਦ ਨੇ ਟਾਟਾ ਪਰਿਵਾਰ ਦੇ ਸਾਰੇ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਰੱਬ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ।

Advertisement
Advertisement
Advertisement
Advertisement
Scroll to Top