Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:57 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰ ਐਸ. ਐਮ. ਐਸ. ਤੋਂ ਬਗ਼ੈਰ ਵਾਢੀ ਕਰਨ ਵਾਲੀਆਂ ਕੰਬਾਇਨਾਂ ਦੇ ਕੀਤੇ ਜਾਣਗੇ ਚਲਾਨ : ਇਸ਼ਾ ਸਿੰਗਲ

ਸੁਪਰ ਐਸ. ਐਮ. ਐਸ. ਤੋਂ ਬਗ਼ੈਰ ਵਾਢੀ ਕਰਨ ਵਾਲੀਆਂ ਕੰਬਾਇਨਾਂ ਦੇ ਕੀਤੇ ਜਾਣਗੇ ਚਲਾਨ : ਇਸ਼ਾ ਸਿੰਗਲ

ਸੁਪਰ ਐਸ.ਐਮ.ਐਸ. ਤੋਂ ਬਗ਼ੈਰ ਵਾਢੀ ਕਰਨ ਵਾਲੀਆਂ ਕੰਬਾਇਨਾਂ ਦੇ ਕੀਤੇ ਜਾਣਗੇ ਚਲਾਨ : ਇਸ਼ਾ ਸਿੰਗਲ
-ਅਧਿਕਾਰੀ ਖੇਤਾਂ ‘ਚ ਚਲਦੀਆਂ ਕੰਬਾਇਨਾਂ ਦੀ ਕਰਨਗੇ ਜਾਂਚ
ਪਟਿਆਲਾ, 9 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਕਿਹਾ ਕਿ ਸੁਪਰ ਐਸ.ਐਮ.ਐਸ. ਤੋਂ ਬਗ਼ੈਰ ਵਾਢੀ ਕਰਨ ਵਾਲੀਆਂ ਕੰਬਾਇਨਾਂ ਦੇ ਚਲਾਨ ਕੱਟੇ ਜਾਣਗੇ। ਉਹ ਅੱਜ ਐਸ.ਡੀ.ਐਮ, ਮੁੱਖ ਖੇਤੀਬਾੜੀ ਅਫ਼ਸਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰ ਰਹੇ ਸਨ।
ਏਡੀਸੀ ਨੇ ਕਿਹਾ ਕਿ ਸੁਪਰ ਐਸ.ਐਮ.ਐਸ ਤੋਂ ਬਗੈਰ ਵਾਢੀ ਕਰਨ ਨਾਲ ਪਰਾਲੀ ਪ੍ਰਬੰਧਨ ਕਰਨਾ ਮੁਸ਼ਕਲ ਹੋ ਜਾਂਦਾ ਹੈ ਜਿਸ ਕਾਰਨ ਕਿਸਾਨ ਖੇਤਾਂ ਵਿੱਚ ਹੀ ਪਰਾਲੀ ਨੂੰ ਅੱਗ ਲਗਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਅ/ਧ 31-ਏ (ਪ੍ਰੀਵੈਂਨਸ਼ਨ ਅਤੇ ਕੰਟਰੋਲ ਆਫ਼ ਪੋਲੀਉਸ਼ਨ) ਐਕਟ, 1981 ਦੇ ਤਹਿਤ ਜਾਰੀ ਹੁਕਮ ਨੰ: 128 ਮਿਤੀ 7/2/2018 ਵਿੱਚ ਕਿਹਾ ਗਿਆ ਹੈ ਕਿ ਸੁਪਰ ਐਸ.ਐਮ.ਐਸ. ਤੋਂ ਬਗੈਰ ਕੰਬਾਇਨਾਂ ਵਾਢੀ ਨਹੀਂ ਕਰ ਸਕਦੀਆਂ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਬਿਨਾਂ ਸੁਪਰ ਐਸ.ਐਮ.ਐਸ. ਦੇ ਚੱਲਣ ਵਾਲੀ ਕੰਬਾਇਨ ਨੂੰ 50 ਹਜ਼ਾਰ ਰੁਪਏ ਦਾ ਚਲਾਨ ਤੇ ਦੂਸਰੀ ਵਾਰ ਫੜੇ ਜਾਣ ‘ਤੇ 75 ਹਜ਼ਾਰ ਦਾ ਚਲਾਨ ਤੇ ਤੀਸਰੀ ਵਾਰ ਫੜੇ ਜਾਣ ‘ਤੇ 1 ਲੱਖ ਰੁਪਏ ਦਾ ਚਲਾਨ ਕੀਤਾ ਜਾਵੇਗਾ।
ਉਨ੍ਹਾਂ ਐਸ.ਡੀ.ਐਮਜ਼, ਖੇਤੀਬਾੜੀ ਵਿਭਾਗ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਖੇਤਾਂ ਵਿੱਚ ਚੱਲ ਰਹੀਆਂ ਕੰਬਾਇਨਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਹੜੀ ਕੰਬਾਇਨਾਂ ਬਿਨਾਂ ਸੁਪਰ ਐਸ.ਐਮ.ਐਸ. ਦੇ ਵਾਢੀ ਕਰ ਰਹੀਆਂ ਹਨ, ਉਨ੍ਹਾਂ ਦੇ ਚਲਾਨ ਕੱਟੇ ਜਾਣ। ਉਨ੍ਹਾਂ ਕਿਹਾ ਕਿ ਐਸ.ਡੀ.ਐਮ., ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਚਲਾਨ ਕੱਟਣ ਲਈ ਅਧਿਕਾਰਤ ਹਨ।
ਇਸ਼ਾ ਸਿੰਗਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਅਗਲੀਆਂ ਪੀੜ੍ਹੀਆਂ ਦੀ ਸਿਹਤ, ਵਾਤਾਵਰਣ ਅਤੇ ਧਰਤੀ ਦੀ ਸੰਭਾਲ ਲਈ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਫ਼ਸਲੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ‘ਉੱਨਤ ਕਿਸਾਨ’ ਐਪ ਰਾਹੀਂ ਨੇੜੇ ਉਪਲਬੱਧ ਮਸ਼ੀਨੀਰੀ ਦੀ ਬੁਕਿੰਗ ਕਰਵਾਉਣ।
ਮੀਟਿੰਗ ‘ਚ ਐਸ.ਡੀ.ਐਮ ਪਟਿਆਲਾ ਮਨਜੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਰਵਿੰਦਰਪਾਲ ਸਿੰਘ ਚੱਠਾ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਸ.ਡੀ.ਓ ਰੋਹਿਤ ਸਿੰਗਲਾ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top