Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 7:54 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਿੰਡਾਂ ਦੇ ਵਿਕਾਸ ਕੰਮਾਂ ਵਿਚ ਹੋਰ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ
ਚੰਡੀਗੜ੍ਹ, ਮਈ 29
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ ਦੇਣ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ ਇਸੇ ਮੰਤਵ ਤਹਿਤ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਰਜਾਂ ਵਾਲੀ ਥਾਂ ਉਤੇ ਨਿੱਜੀ ਤੌਰ ਤੇ ਪਹੁੰਚ ਕੇ ਚੱਲ ਰਹੇ ਵਿਕਾਸ ਅਧੀਨ ਕੰਮਾਂ ਦਾ ਜਾਇਜ਼ਾ ਲਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨਾਂ ਵੱਲੋ ਹਲਕੇ ਦੇ ਵਿਕਾਸ ਦੇ ਮੱਦੇਨਜ਼ਰ ਬੀਤੇ ਦਿਨੀ ਪਿੰਡ ਖਿਜਰਾਬਾਦ ਅਤੇ ਬਰਸਾਲਪੁਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਹੈ।
ਉਨਾਂ ਕਿਹਾ ਕਿ ਪਿੰਡਾਂ ਦੇ ਸਥਾਨਕ ਨਿਵਾਸੀਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਲੱਗੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕੰਮਾਂ ਵਿਚ ਹੋਰ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ਼ਾਂ ਵਿਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ ਅਤੇ ਹੋਰ ਉੱਘੇ ਪਤਵੰਤੇ ਵਿਸ਼ੇਸ ਤੌਰ ਤੇ ਹਾਜਰ ਸਨ।

Advertisement
Advertisement
Advertisement
Advertisement
Scroll to Top