Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:37 pm

+91 90915 01313 , +91 90916 01313

punjabbanni@gmail.com
punjabbani@yahoo.com

ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ

ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ

ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ
ਚੰਡੀਗੜ੍ਹ: ਬੈਕਫਿੰਕੋ (ਪੰਜਾਬ ਬੀ.ਸੀ. ਲੈਂਡ ਐਂਡ ਫਾਇਨੈਂਸ ਕਾਰਪੋਰੇਸ਼ਨ) ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਬੈਕਫਿੰਕੋ ਵੱਲੋਂ ਸਮਾਜ ਦੇ ਪਿੱਛੜੇ ਵਰਗਾਂ, ਮਹਿਲਾਵਾਂ ਅਤੇ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ । ਸ੍ਰੀ ਸੈਣੀ ਨੇ ਮੰਤਰੀ ਨੂੰ ਦੱਸਿਆ ਕਿ ਬੈਕਫਿੰਕੋ ਦੇ ਯਤਨਾਂ ਨਾਲ ਹਜ਼ਾਰਾਂ ਕਿਸਾਨਾਂ, ਮਹਿਲਾਵਾਂ ਅਤੇ ਨੋਜਵਾਨਾਂ ਨੂੰ ਆਰਥਿਕ ਮਦਦ ਪ੍ਰਦਾਨ ਕਰਦੇ ਹੋਏ ਉਨ੍ਹਾਂ ਦੀ ਆਤਮਨਿਰਭਰਤਾ ਵਧਾਉਣ ਲਈ ਵੱਖ-ਵੱਖ ਤਕਨੀਕੀ ਅਤੇ ਫਾਇਨੈਂਸ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਨਵੀਂਆਂ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਤੇ ਵੀ ਵਿਚਾਰ ਕੀਤਾ ਗਿਆ । ਇਸ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਬੈਕਫਿੰਕੋ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾਂ ਇਸ ਅਦਾਰੇ ਨੂੰ ਸਮਾਜ ਦੀ ਭਲਾਈ ਲਈ ਸਹਿਯੋਗ ਦੇਣ ਲਈ ਤਤਪਰ ਰਹੇਗੀ ।

Advertisement
Advertisement
Advertisement
Advertisement
Scroll to Top