Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:15 pm

+91 90915 01313 , +91 90916 01313

punjabbanni@gmail.com
punjabbani@yahoo.com

’ਸੱਥ ’ਚ ਗੱਲ ਅਤੇ ਹੱਲ’ ਪ੍ਰੋਗਰਾਮ ਰਾਹੀਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੇ ਘਰਾਂ ਤੱਕ ਪੁੱਜਿਆਂ ਜ਼ਿਲ੍ਹਾ ਪ੍ਰਸ਼ਾਸਨ

’ਸੱਥ ’ਚ ਗੱਲ ਅਤੇ ਹੱਲ’ ਪ੍ਰੋਗਰਾਮ ਰਾਹੀਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੇ ਘਰਾਂ ਤੱਕ ਪੁੱਜਿਆਂ ਜ਼ਿਲ੍ਹਾ ਪ੍ਰਸ਼ਾਸਨ

’ਸੱਥ ’ਚ ਗੱਲ ਅਤੇ ਹੱਲ’ ਪ੍ਰੋਗਰਾਮ ਰਾਹੀਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੇ ਘਰਾਂ ਤੱਕ ਪੁੱਜਿਆਂ ਜ਼ਿਲ੍ਹਾ ਪ੍ਰਸ਼ਾਸਨ
-ਪਰਾਲੀ ਪ੍ਰਬੰਧਨ ਬਾਰੇ ਸਮਝਾਉਣ ਲਈ ਪਿੰਡਾਂ ਦੀਆਂ ਸੱਥਾਂ ’ਚ ਪੁੱਜੇ ਅਧਿਕਾਰੀ
-ਸਵੇਰ ਤੇ ਸ਼ਾਮ ਸਮੇਂ ਪਿੰਡਾਂ ਦੀਆਂ ਸੱਥਾਂ ’ਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਤੋਂ ਕੀਤਾ ਜਾ ਰਿਹੈ ਜਾਗਰੂਕ : ਡਿਪਟੀ ਕਮਿਸ਼ਨਰ
ਪਟਿਆਲਾ, 25 ਅਕਤੂਬਰ : ਪਟਿਆਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਲਾਮਬੰਦ ਕਰਨ ਲਈ ’ਸੱਥ ’ਚ ਗੱਲ ਅਤੇ ਹੱਲ’ ਪ੍ਰੋਗਰਾਮ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਅਧਿਕਾਰੀ ਕਿਸਾਨਾਂ ਕੋਲ ਸਵੇਰ ਤੇ ਸ਼ਾਮ ਸਮੇਂ ਸੱਥਾਂ ’ਚ ਪਹੁੰਚ ਕਰਕੇ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਸਬੰਧੀ ਜਾਣਕਾਰੀ ਦੇ ਰਹੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਅਧਿਕਾਰੀ ਸਵੇਰੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ ਪਿੰਡਾਂ ਦੀਆਂ ਸੱਥਾਂ, ਧਰਮਸ਼ਾਲਾ ਅਤੇ ਸਾਂਝੀਆਂ ਥਾਵਾਂ ਤੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਨਾਲ ਹੋਣ ਵਾਲੇ ਨੁਕਸਾਨ ਪ੍ਰੀਤ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇੰਨ ਸੀਟੂ ਅਤੇ ਐਕਸ ਸੀਟੂ ਦੋਵੇਂ ਤਕਨੀਕਾਂ ਸਬੰਧੀ ਮਾਹਰਾਂ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸੱਥਾਂ ਵਿੱਚ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਕਸਤ ’ਉੱਨਤ ਕਿਸਾਨ’ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਤੇ ਮੌਕੇ ’ਤੇ ਵੀ ਸਬੰਧਤ ਵਿਭਾਗ ਵੱਲੋਂ ਮਸ਼ੀਨਰੀ ਦੀ ਬੁਕਿੰਗ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ’ਸੱਥ ’ਚ ਗੱਲ ਅਤੇ ਹੱਲ’ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੋਡਲ ਅਫ਼ਸਰ ਲਗਾਇਆ ਗਿਆ ਹੈ । ਏ. ਡੀ. ਸੀ. (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੱਥਾਂ ’ਚ ਪਹੁੰਚ ਬਣਾਉਣ ਲਈ ਸ਼ਡਿਊਲ ਤਿਆਰ ਕੀਤਾ ਗਿਆ ਹੈ ਉਸ ਅਨੁਸਾਰ ਅਧਿਕਾਰੀ ਸਵੇਰੇ ਤੇ ਸ਼ਾਮ ਪਿੰਡਾਂ ਵਿੱਚ ਜਾ ਰਹੇ ਹਨ । ਇਸ ਤੋਂ ਇਲਾਵਾ ਪਿੰਡਾਂ ਦੇ ਗੁਰਦੁਆਰਿਆਂ ਅਤੇ ਮੰਦਿਰਾ ਦੇ ਲਾਊਡ ਸਪੀਕਰ ਰਾਹੀਂ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਵੀ ਬੈਠਕਾਂ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਵੀ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ ।

Advertisement
Advertisement
Advertisement
Advertisement
Scroll to Top