Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:21 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕੱਤਰਤਾ ਹੋਈ

ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕੱਤਰਤਾ ਹੋਈ

ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕੱਤਰਤਾ ਹੋਈ
ਪਟਿਆਲਾ, 25 ਅਕਤੂਬਰ : ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕੱਤਰਤਾ ਮਹਿਕਮਾ ਸਿੰਚਾਈ ਵਿਭਾਗ ਦੇ ਦਫਤਰ ਵਿਖੇ ਹੋਈ । ਮੁਲਾਜਮਾ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆ ਸੂਬਾਈ ਪ੍ਰਧਾਨ ਸ. ਹਰੀ ਸਿੰਘ ਟੌਹੜਾ ਨੇ ਪੰਜਾਬ ਸਰਕਾਰ ਨੂੰ ਜੌਰ ਦੇ ਕੇ ਆਖਿਆ ਕਿ ਕੇਦਰ ਸਰਕਾਰ ਅਤੇ ਗੁਆਢੀ ਸਰਕਾਰਾਂ ਨੇ ਆਪਣੇ ਮੁਲਾਜਮਾ ਨੂੰ ਡੀ.ਏ. 53% ਦੇ ਦਿੱਤਾ ਹੈ ਅਤੇ ਨਾਲ ਹੀ ਬਣਦਾ ਏਰੀਅਰ ਵੀ ਦੇ ਦਿੱਤਾ ਹੈ। ਪਰੰਤੂ ਪੰਜਾਬ ਸਰਕਾਰ ਡੀ.ਏ ਦੇਣ ਦਾ ਨਾਂ ਨਹੀਂ ਲੈ ਰਹੀ ਸਰਕਾਰ ਦਿਵਾਲੀ ਤੋਂ ਪਹਿਲਾ ਮੁਲਾਜਮਾ ਨੂੰ ਡੀ.ਏ ਦੀ ਕਿਸ਼ਤ ਨਗਦ ਰੂਪ ਵਿੱਚ ਦੇਵੇ। ਸਰਕਾਰ ਵੱਲੋਂ ਜੋ ਅਨਾਮਲੀ ਕਮੇਟੀ ਦਾ ਗਠਨ ਕੀਤਾ ਹੈ ਅਨਾਮਲੀ ਕਮੇਟੀ ਗ੍ਰੇਡਾ ਦੀਆਂ ਤਰੁੱਟੀਆਂ ਨੂੰ ਦੂਰ ਕਰੇ । ਦਿਹਾੜੀਦਾਰ, ਵਰਕਚਾਰਜ ਅਤੇ ਠੇਕੇਦਾਰ ਪ੍ਰਣਾਲੀ ਤੇ ਲੱਗੇ ਕਰਮਚਾਰੀਆਂ ਲੰਬੇ ਸਮੇ ਤੋਂ ਸੇਵਾਵਾ ਨਿਭਾ ਰਹੇ ਹਨ ਉਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰੇ। ਸਰਕਾਰ ਪੁਨਰਗਠਨ ਦਾ ਬਹਾਨਾ ਬਣਾ ਕੇ ਵਿਭਾਗ ਵਿੱਚ ਆਸਾਮੀਆਂ ਨੂੰ ਖਤਮ ਕਰ ਰਹੀ ਹੈ। ਉਨ੍ਹਾਂ ਆਸਾਮੀਆਂ ਨੂੰ ਮੁੜ ਬਹਾਲ ਕਰਵਾਇਆ ਜਾਵੇ । ਇਸ ਤੋਂ ਇਲਾਵਾ ਇਕੱਤਰਤਾ ਵਿੱਚ ਕੁਲਬੀਰ ਸਿੰਘ ਸੈਦਖੇੜੀ, ਰਾਕੇਸ਼ ਬਾਤਿਸ ਪ੍ਰਧਾਨ , ਰਾਮਾ ਗਰਗ, ਬੰਤ ਸਿੰਘ ਪ੍ਰਧਾਨ, ਮਲਕੀਤ ਸਿੰਘ ਪੰਜੋਲੀ, ਨਰੇਸ਼ ਲੱਖੋਮਾਜਰਾ, ਲਖਬੀਰ ਸਿੰਘ ਲੱਖਾ ਆਦਿ ਆਗੂ ਸ਼ਾਮਿਲ ਹੋਏ ।

Advertisement
Advertisement
Advertisement
Advertisement
Scroll to Top