Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:34 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਮੰਡੀਆਂ ਵਿਚੋਂ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਚੁੱਕਣ ਲਈ ਵਚਨਬੱਧ : ਅਜੀਤਪਾਲ ਸਿੰਘ ਕੋਹਲੀ

ਪੰਜਾਬ ਸਰਕਾਰ ਮੰਡੀਆਂ ਵਿਚੋਂ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਚੁੱਕਣ ਲਈ ਵਚਨਬੱਧ : ਅਜੀਤਪਾਲ ਸਿੰਘ ਕੋਹਲੀ

ਪੰਜਾਬ ਸਰਕਾਰ ਮੰਡੀਆਂ ਵਿਚੋਂ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਚੁੱਕਣ ਲਈ ਵਚਨਬੱਧ : ਅਜੀਤਪਾਲ ਸਿੰਘ ਕੋਹਲੀ
– ਕੇਂਦਰ ਦੀ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਸੋਤੇਲਾ-ਵਿਹਾਰ
– ਸ਼ਹਿਰ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਦਿਤਾ ਜਾ ਰਿਹੈ ਵਿਸ਼ੇਸ਼ ਧਿਆਨ-ਕੋਹਲੀ
ਪਟਿਆਲਾ, 25 ਅਕਤੂਬਰ : ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਪੰਜਾਬ ਸਰਕਾਰ ਮੰਡੀਆਂ ਵਿੱਚੋਂ ਕਿਸਾਨਾਂ ਦੀ ਸੋਨੇ ਵਰਗੀ ਝੋਨੇ ਦੀ ਫ਼ਸਲ ਦਾ ਇੱਕ ਇੱਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਉਪਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲਗਾਤਾਰ ਕੰਮ ਵੀ ਕੀਤਾ ਜਾ ਰਿਹਾ ਹੈ । ਵਿਧਾਇਕ ਕੋਹਲੀ ਨੇ ਇਹ ਪ੍ਰਗਟਾਵਾ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੌਰਾਨ ਕੀਤਾ। ਵਿਧਾਇਕ ਅਜੀਤਪਾਲ ਕੋਹਲੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਬੇਤੁਕੀ ਬਿਆਨਬਾਜੀ ਕੀਤੀ ਜਾ ਰਹੀ ਹੈ, ਜਦੋਂ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਅੰਦਰ ਕਿਸਾਨਾਂ ਦੀ ਪੂਰੀ ਸਾਰ ਲਈ ਜਾ ਰਹੀ ਹੈ ਅਤੇ ਕਿਸਾਨਾਂ ਦਾ ਇੱਕ ਇੱਕ ਦਾਣਾ ਚੁਕਵਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋ ਪੰਜਾਬ ਦੇ ਨਾਲ ਸੋਤੇਲਾ ਵਿਹਾਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਹਿੱਤਾਂ ਉਪਰ ਡਾਕਾ ਮਾਰਿਆ ਜਾ ਰਿਹਾ ਹੈ, ਜਿਸਦਾ ਪੰਜਾਬ ਸਰਕਾਰ ਡਟਵਾਂ ਵਿਰੋਧ ਵੀ ਕੀਤਾ ਜਾ ਰਿਹਾ ਹੈ ।
ਵਿਧਾਇਕ ਅਜੀਤਪਾਲ ਕੋਹਲੀ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰਾ ਉਤਰ ਰਹੇ ਹਨ ਅਤੇ ਲੋਕਾਂ ਨਾਲ ਕੀਤਾ ਹਰ ਇੱਕ ਵਾਅਦਾ ਵੀ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਗਿਣਤੀ ਵਾਅਦੇ ਅਤੇ ਗਰੰਟੀਆਂ ਪੂਰੀਆਂ ਹੋ ਚੁੱਕੀਆਂ ਹਨ, ਜਦਕਿ ਜੋ ਰਹਿ ਗਏ ਹਨ, ਉਨ੍ਹਾਂ ਨੂੰ ਜਲਦੀ ਪੂਰਾ ਕਰਕੇ ਪੰਜਾਬੀਆਂ ਨਾਲ ਕੀਤਾ ਵਾਅਦਾ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਜਿਨ੍ਹਾਂ ਦੀ ਹੁਣ ਤੱਕ ਪਹਿਲੀ ਵਾਰ ਆਪ ਸਰਕਾਰ ਨੇ ਸਾਰ ਲਈ ਹੈ। ਇਸ ਤੋਂ ਪਹਿਲਾਂ ਰਿਵਾਇਤੀ ਪਾਰਟੀਆਂ ਦੇ ਆਗੂ ਸਿਰਫ ਚੋਣਾਂ ਦੌਰਾਨ ਹੀ ਸਾਹਮਣੇ ਆਉਂਦੇ ਸਨ, ਜਦਕਿ ਪਹਿਲੀ ਵਾਰ ਹੋਇਆ ਹੈ ਕਿ ਉਨ੍ਹਾਂ ਵਲੋਂ ਆਮ ਲੋਕਾਂ ਨਾਲ ਵੀ ਰੋਜ਼ਾਨਾ ਰਾਬਤਾ ਕੀਤਾ ਜਾਂਦਾ ਰਿਹਾ ਹੈ ਤੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇ ਕੇ ਇਸਦਾ ਹੱਲ ਕਰਵਾ ਵੀ ਕੀਤਾ ਜਾ ਰਿਹਾ ਹੈ, ਜਿਸਤੋ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ।

Advertisement
Advertisement
Advertisement
Advertisement
Scroll to Top