Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:44 am

+91 90915 01313 , +91 90916 01313

punjabbanni@gmail.com
punjabbani@yahoo.com

ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ. ਡੀ. ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ
ਮਹਾਰਾਜ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14 ਹੋਰ ਕੈਡਿਟਾਂ ਦਾ ਨਾਮ ਮੈਰਿਟ ਸੂਚੀ ਵਿੱਚ ਸ਼ਾਮਲ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੁਣੇ ਗਏ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ
ਚੰਡੀਗੜ੍ਹ, 25 ਅਕਤੂਬਰ : ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ. ਆਰ.ਐਸ. ਏ. ਐਫ. ਪੀ. ਆਈ) ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ. ਡੀ. ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ । ਇਸ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੰਡਾਲ ਦੇ ਫਿਜ਼ਿਕਸ ਦੇ ਲੈਕਚਰਾਰ ਸਤਬੀਰ ਸਿੰਘ ਦੇ ਪੁੱਤਰ ਅਰਮਾਨਪ੍ਰੀਤ ਸਿੰਘ ਨੇ ਯੂ. ਪੀ. ਐਸ. ਸੀ. ਦੁਆਰਾ ਵੀਰਵਾਰ ਸ਼ਾਮ ਨੂੰ ਐਲਾਨੀ ਗਈ ਐਨ. ਡੀ. ਏ.-153 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ । ਉਨ੍ਹਾਂ ਦੱਸਿਆ ਕਿ ਅਰਮਾਨਪ੍ਰੀਤ ਪਿਛਲੇ 12 ਸਾਲਾਂ ਦੇ ਅਰਸੇ ਦੌਰਾਨ ਐਨ. ਡੀ. ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਸਰਾ ਕੈਡਿਟ ਹੈ । ਹੋਣਹਾਰ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ਦੀ ਚੋਣ ਕੀਤੀ ਹੈ ਅਤੇ ਉਹ ਨੇੜਲੇ ਭਵਿੱਖ ਵਿੱਚ ਸੁਖੋਈ ਐਸ. ਯੂ.-30 ਐਮ. ਕੇ. ਆਈ. ਨੂੰ ਉਡਾਉਣ ਦੀ ਇੱਛਾ ਰੱਖਦਾ ਹੈ ।
ਅਰਮਾਨਪ੍ਰੀਤ ਸਿੰਘ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਐਸ. ਐਸ. ਬੀ. ਲਈ ਗਏ 24 ਵਿੱਚੋਂ 14 ਹੋਰ ਕੈਡਿਟਾਂ ਨੇ ਵੀ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਰੈਂਕ ਹਾਸਲ ਕੀਤਾ ਹੈ। ਦੱਸਣਯੋਗ ਹੈ ਇਹਨਾਂ ਵਿੱਚੋਂ ਕੁਝ ਕੈਡਿਟ, ਜੁਆਇਨਿੰਗ ਲਈ ਕਾਲ-ਅਪ ਪੱਤਰ ਪ੍ਰਾਪਤ ਕਰਨ ਤੋਂ ਪਹਿਲਾਂ ਆਪਣੀ ਮੈਡੀਕਲ ਜਾਂਚ ਕਰਵਾ ਰਹੇ ਹਨ । ਅਰਮਾਨਪ੍ਰੀਤ ਸਿੰਘ ਅਤੇ ਬਾਕੀ ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਦੇ ਰੱਖਿਆ ਬਲਾਂ ਵਿੱਚ ਅਧਿਕਾਰੀ ਬਣਨ ਵਾਸਤੇ ਇਹ ਉਨ੍ਹਾਂ ਲਈ ਪਹਿਲਾ ਕਦਮ ਹੈ । ਉਨ੍ਹਾਂ ਨੇ ਚੁਣੇ ਗਏ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਮਹਾਰਾਜਾ ਰਣਜੀਤ ਸਿੰਘ ਏ. ਐਫ. ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ (ਵੀ.ਐਸ.ਐਮ.) ਨੇ ਅਰਮਾਨਪ੍ਰੀਤ ਅਤੇ ਬਾਕੀ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਦਸੰਬਰ ਵਿੱਚ ਸ਼ੁਰੂ ਹੋਣ ਵਾਲੇ ਐਨ. ਡੀ. ਏ. ਕੋਰਸ ਲਈ ਪਹਿਲੀ ਵਾਰ ਐਨੇ ਕੈਡਿਟਾਂ ਨੇ ਕੁਆਲੀਫਾਈ ਕੀਤਾ ਹੈ । ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਏ. ਐਫ. ਪੀ. ਆਈ. ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਸੰਸਥਾ ਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੁੱਲ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਚੁਣੇ ਗਏ ਹਨ । ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਟੈਕਨੀਕਲ ਐਂਟਰੀ ਮੈਰਿਟ ਸੂਚੀ ਦੇ ਜਾਰੀ ਹੋਣ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, ਜਿਸਦੇ ਜਲਦ ਜਾਰੀ ਹੋਣ ਦੀ ਉਮੀਦ ਹੈ ।

Advertisement
Advertisement
Advertisement
Advertisement
Scroll to Top