Breaking News ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ

ਵਿਧਾਇਕ ਨਰਿੰਦਰ ਕੌਰ ਭਰਾਜ ਦੇ ਉੱਦਮ ਸਦਕਾ ਸੰਗਰੂਰ ਬਾਜ਼ਾਰ ਨੂੰ ਕੂੜਾ ਕਰਕਟ ਮੁਕਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਉਪਰਾਲਾ

ਦੁਆਰਾ: Punjab Bani ਪ੍ਰਕਾਸ਼ਿਤ :Friday, 25 October, 2024, 06:49 PM

ਵਿਧਾਇਕ ਨਰਿੰਦਰ ਕੌਰ ਭਰਾਜ ਦੇ ਉੱਦਮ ਸਦਕਾ ਸੰਗਰੂਰ ਬਾਜ਼ਾਰ ਨੂੰ ਕੂੜਾ ਕਰਕਟ ਮੁਕਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਉਪਰਾਲਾ
ਰੋਜ਼ਾਨਾ ਸੰਗਰੂਰ ਬਾਜ਼ਾਰ ਵਿੱਚੋਂ ਕੂੜਾ ਕਰਕਟ ਇਕੱਤਰ ਕਰੇਗੀ ਏਸ ਵੈਨ
ਰਿਹਾਇਸ਼ੀ ਖੇਤਰ ਨੂੰ ਸਾਫ ਸੁਥਰਾ ਕਰਨ ਦਾ ਵਾਅਦਾ ਜਲਦੀ ਪੂਰਾ ਕਰਾਂਗੇ: ਵਿਧਾਇਕ ਨਰਿੰਦਰ ਕੌਰ ਭਰਾਜ
ਸੰਗਰੂਰ, 25 ਅਕਤੂਬਰ : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੀ ਆਰੰਭੀ ਮੁਹਿੰਮ ਵਿੱਚ ਅੱਜ ਇੱਕ ਹੋਰ ਨਿਵੇਕਲਾ ਉਪਰਾਲਾ ਕੀਤਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਰਿਹਾਇਸ਼ੀ ਖੇਤਰ ਤੋਂ ਲੈ ਕੇ ਸ਼ਹਿਰ ਦੇ ਅੰਦਰੂਨੀ ਅਤੇ ਬਾਹਰੀ ਹਿੱਸੇ ਨੂੰ ਪੂਰੀ ਤਰ੍ਹਾਂ ਕੂੜਾ ਰਹਿਤ ਕਰ ਦਿੱਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਸਵੱਛ ਭਾਰਤ ਟੀਮ ਦੀ ਮੌਜੂਦਗੀ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿਛਲੇ ਮਹੀਨੇ ਸ਼ਹਿਰ ਦੇ ਰਿਹਾਇਸ਼ੀ ਏਰੀਏ ਨੂੰ ਡੰਪ ਮੁਕਤ ਕਰਨ ਦੀ ਮੁਹਿੰਮ ਆਰੰਭ ਕੀਤੀ ਗਈ ਸੀ, ਜਿਸ ਤਹਿਤ ਸ਼ਹਿਰ ਦੇ 90 ਫੀਸਦੀ ਖੇਤਰ ਨੂੰ ਕਵਰ ਕਰਦੇ ਹੋਏ ਕੂੜਾ ਕਰਕਟ ਇਕੱਤਰ ਕਰਨ ਵਾਲੀਆਂ ਵੈਨਾਂ ਅਤੇ ਸਫਾਈ ਕਰਮਚਾਰੀ ਨੂੰ ਤੈਨਾਤ ਕੀਤਾ ਗਿਆ ਅਤੇ ਇਸ ਯਤਨ ਸਦਕਾ ਇਸ ਇਕ ਮਹੀਨੇ ਦੌਰਾਨ ਹੀ ਸ਼ਹਿਰ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੰਦੇ ਹੋਏ ਘਰਾਂ ਵਿੱਚ ਹੀ ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਇਕੱਤਰ ਕਰਨਾ ਆਰੰਭ ਕਰ ਦਿੱਤਾ ਹੈ ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦਾ ਕਾਇਆ ਕਲਪ ਕਰਨ ਲਈ ਉਹ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਇਸੇ ਕੜੀ ਤਹਿਤ ਸੰਗਰੂਰ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦਾ ਟੀਚਾ ਉਹਨਾਂ ਵੱਲੋਂ ਨਿਰਧਾਰਿਤ ਕੀਤਾ ਗਿਆ ਹੈ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸ਼ਹਿਰ ਦੇ ਰਿਹਾਇਸ਼ੀ ਖੇਤਰ ਨੂੰ ਕੂੜਾ ਕਰਕਟ ਤੋਂ ਰਹਿਤ ਕਰਨ ਦੀ ਇਸ ਮੁਹਿੰਮ ਦੇ ਬਾਵਜੂਦ ਵੀ ਜਦੋਂ ਨਗਰ ਕੌਂਸਲ ਦੀਆਂ ਸਫਾਈ ਟੀਮਾਂ ਦੇ ਸਾਹਮਣੇ ਇਹ ਤੱਥ ਆਏ ਕਿ ਰਾਤ ਸਮੇਂ ਕੁਝ ਲੋਕ ਕੂੜਾ ਕਰਕਟ ਨੂੰ ਡੰਪਾਂ ਜਾਂ ਸੜਕਾਂ ਦੇ ਆਲੇ ਦੁਆਲੇ ਹੀ ਸੁੱਟ ਰਹੇ ਹਨ ਤਾਂ ਇਸ ਦੀ ਚੌਕਸੀ ਰੱਖੀ ਗਈ ਅਤੇ ਇਸ ਸਮੱਸਿਆ ਦੇ ਸਥਾਈ ਹੱਲ ਬਾਰੇ ਯੋਜਨਾ ਤਿਆਰ ਕੀਤੀ ਗਈ, ਜਿਸ ਨੂੰ ਹੁਣ ਪੜਾਅਵਾਰ ਢੰਗ ਨਾਲ ਅਮਲੀ ਜਾਮਾ ਪਹਿਨਾਇਆ ਜਾਵੇਗਾ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸ਼ਹਿਰ ਵਿੱਚੋਂ ਰੈਗੂਲਰ ਤੌਰ ਤੇ ਕੂੜਾ ਕਰਕਟ ਇਕੱਤਰ ਕਰਨ ਲਈ ਏਸ ਵੈਨ ਸ਼ੁਰੂ ਕੀਤੀ ਗਈ ਹੈ ਜੋ ਕਿ ਰੋਜ਼ਾਨਾ ਸਵੇਰੇ 9:30 ਵਜੇ ਚੱਲੇਗੀ ਅਤੇ ਸੰਗਰੂਰ ਸ਼ਹਿਰ ਦੇ ਰਿੰਗ ਰੋਡ, ਭਗਤ ਸਿੰਘ ਚੌਂਕ ਤੋਂ ਲੈ ਕੇ ਨਾਭਾ ਗੇਟ ਤੱਕ, ਪਟਿਆਲਾ ਗੇਟ ਤੋਂ ਬਰਨਾਲਾ ਚੌਂਕ ਤੱਕ ਅਤੇ ਬਾਹਰੀ ਖੇਤਰ ਵਿੱਚ ਕੂੜਾ ਕਰਕਟ ਨੂੰ ਇਕੱਤਰ ਕਰੇਗੀ । ਉਹਨਾਂ ਕਿਹਾ ਕਿ ਇਸ ਉਪਰੰਤ ਆਉਣ ਵਾਲੇ ਸਮੇਂ ਵਿੱਚ ਇਹੀ ਪ੍ਰਕਿਰਿਆ ਸ਼ਾਮ ਨੂੰ ਵੀ ਆਰੰਭ ਹੋਵੇਗੀ, ਜਿਸ ਤਹਿਤ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਸ਼ਹਿਰੀ ਵਸੋਂ ਨੂੰ ਕੂੜਾ ਕਰਕਟ ਦੀ ਵੱਡੀ ਸਮੱਸਿਆ ਤੋਂ ਰਾਹਤ ਮਿਲ ਜਾਵੇਗੀ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੰਗਰੂਰ ਸ਼ਹਿਰ ਨੂੰ ਸਵੱਛ ਬਣਾਉਣ ਦੀ ਮੁਹਿੰਮ ਵਿੱਚ ਵੱਧ ਚੜ ਕੇ ਸਹਿਯੋਗ ਦੇਣ ਅਤੇ ਕੂੜਾ ਕਰਕਟ ਦੇ ਯੋਗ ਪ੍ਰਬੰਧਨ ਵਿੱਚ ਯੋਗਦਾਨ ਪਾਉਣ ।