ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 15 ਮੁਕੱਦਮੇ ਦਰਜ ਅਤੇ 15 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ

ਦੁਆਰਾ: Punjab Bani ਪ੍ਰਕਾਸ਼ਿਤ :Saturday, 26 October, 2024, 06:29 PM

ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 15 ਮੁਕੱਦਮੇ ਦਰਜ ਅਤੇ 15 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ
ਸੰਗਰੂਰ, 26 ਅਕਤੂਬਰ : ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਬੀਤੇ ਇੱਕ ਹਫਤੇ ਦੌਰਾਨ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਾਂਝੀ ਕਰਦਿਆਂ ਜ਼ਿਲਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਤਹਿਤ ਡਰੱਗ ਦੇ 07 ਮੁਕੱਦਮੇ ਦਰਜ ਕਰਕੇ 07 ਵਿਅਕਤੀ ਕਾਬੂ ਕੀਤੇ ਗਏ ਅਤੇ ਇਹਨਾਂ ਕੋਲੋਂ 04 ਗ੍ਰਾਮ ਹੈਰੋਇਨ, 06 ਕਿੱਲੋ ਭੂੱਕੀ ਚੂਰਾ ਪੋਸਤ ਅਤੇ 300 ਨਸ਼ੀਲ਼ੀਆਂ ਗੋਲੀਆਂ ਬ੍ਰਾਮਦ ਕਰਾਈਆਂ ਗਈਆਂ। ਐਸਐਸਪੀ ਨੇ ਦੱਸਿਆ ਕਿ 19 ਤੋਂ 25 ਅਕਤੂਬਰ ਤੱਕ ਪੁਲਿਸ ਨੇ ਕਾਰਵਾਈ ਕਰਦੇ ਹੋਏ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 06 ਮੁਕੱਦਮੇ ਦਰਜ ਕਰਕੇ 06 ਜਣਿਆ ਨੂੰ ਕਾਬੂ ਕੀਤਾ ਅਤੇ 71.250 ਲੀਟਰ ਸ਼ਰਾਬ ਠੇਕਾ ਦੇਸੀ, 21.750 ਲੀਟਰ ਸ਼ਰਾਬ ਨਜਾਇਜ਼, 60 ਲੀਟਰ ਲਾਹਣ ਬ੍ਰਾਮਦ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਦੜੇ ਸੱਟੇ ਦਾ ਧੰਦਾ ਕਰਨ ਵਾਲੇ 02 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 02 ਮੁਕੱਦਮੇ ਦਰਜ ਕੀਤੇ ਅਤੇ 2,17,100/- ਰੁਪਏ ਬ੍ਰਾਮਦ ਕਰਵਾਏ ਗਏ ਹਨ ।
ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਧ ਚੜ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ । ਉਹਨਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ, ਮੋਹਤਬਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਐਸ. ਐਸ. ਪੀ. ਨੇ ਦੱਸਿਆ ਕਿ ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 11 ਪਿੰਡਾਂ ਅਤੇ ਕਸਬਿਆਂ ਵਿੱਚ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਨਾਗਰਿਕਾਂ ਨੂੰ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਤਸਕਰਾਂ ਬਾਰੇ ਪੁਲਿਸ ਨੂੰ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਸ਼੍ਰੀ ਚਾਹਲ ਨੇ ਦੱਸਿਆ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।