Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:35 pm

+91 90915 01313 , +91 90916 01313

punjabbanni@gmail.com
punjabbani@yahoo.com

ਨਵਾਂਸ਼ਹਿਰ ਪੁਲਿਸ ਨੇ 6 ਕਿਲੋ ਅਫ਼ੀਮ ਸਮੇਤ 2 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ ਪੁਲਿਸ ਨੇ 6 ਕਿਲੋ ਅਫ਼ੀਮ ਸਮੇਤ 2 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ ਪੁਲਿਸ ਨੇ 6 ਕਿਲੋ ਅਫ਼ੀਮ ਸਮੇਤ 2 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਨਵਾਂਸ਼ਹਿਰ : ਨਵਾਂਸ਼ਹਿਰ ਪੁਲਿਸ ਨੇ 6 ਕਿਲੋ ਅਫ਼ੀਮ ਸਮੇਤ 2 ਤਸਕਰਾਂ ਨੂੰ ਕੀਤਾ ਗ੍ਰਿਫਤਾਰ ਥਾਣਾ ਕਾਠਗੜ੍ਹ ਨੇੜੇ ਹਾਈਟੈੱਕ ਨਾਕੇ ਦੌਰਾਨ ਆਸਰੋ ਚੌਂਕੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਸਖਤ ਕਾਰਵਾਈ ਕਰਦੇ ਹੋਏ 6 ਕਿਲੋਗ੍ਰਾਮ ਅਫੀਮ ਬਰਾਮਦ ਕਰਕੇ 1 ਦੋਸ਼ੀ ਨੂੰ ਕੀਤਾ ਕਾਬੂ ਜਦਕਿ ਦੂਸਰਾ ਜਿਸ ਵਿਅਕਤੀ ਨੂੰ ਅੱਗੇ ਦਿੱਤੀ ਜਾਣੀ ਸੀ ਅਫ਼ੀਮ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ । ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. ਮਹਿਤਾਬ ਸਿੰਘ ਐਸ. ਐਸ. ਪੀ. ਸ਼ਹੀਦ ਭਗਤ ਸਿੰਘ ਨਗਰ ਨੇ ਦਸਿਆ ਏ. ਐਸ. ਆਈ. ਗੁਰਬਖਸ ਸਿੰਘ, ਇੰਚਾਰਜ ਚੌਕੀ ਆਸਰੋਂ ਥਾਣਾ ਕਾਨਗੜ੍ਹ ਸਮੇਤ ਸਾਥੀ ਕਰਮਚਾਰੀਆਂ ਨੇ ਹਾਈਟੈਕ ਨਾਕਾ ਆਸਰੋਂ ਵਿਖੇ ਰੋਪੜ, ਚੰਡੀਗੜ੍ਹ ਸਾਈਡ ਤੋਂ ਆ ਰਹੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਵਹੀਕਲਾਂ ਦੀ ਲਾਈਨ ’ਚੋਂ ਇੱਕ ਮੋਨਾ ਨੌਜਵਾਨ ਆਪਣੇ ਮੋਢੇ ’ਤੇ ਇੱਕ ਝੋਲਾ ਰੰਗ ਲਾਲ ਅਤੇ ਪੀਲਾ ਵਜਨਦਾਰ ਚੁੱਕੀ ਰੋਪੜ ਸਾਈਡ ਨੂੰ ਜਾਣ ਲੱਗਾ, ਜਿਸ ਨੂੰ ਸ਼ੱਕ ਦੇ ਅਧਾਰ ਤੇ ਪੁੱਛਗਿੱਛ ਕੀਤੀ ਗਈ, ਜਿਸ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੁਹਾਲਾ (ਖੁਜਾਲਾ) ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੱਸਿਆ ਜਦੋ ਮਨਪ੍ਰੀਤ ਸਿੰਘ ਉਕਤ ਦੇ ਝੋਲਾ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ ਇੱਕ ਪਲਾਸਟਿਕ ਦੇ ਲਿਫਾਫਾ ’ਚ ਲਪੇਟੀ ਹੋਈ 6 ਕਿਲੋਗ੍ਰਾਮ ਅਫੀਮ ਬ੍ਰਾਮਦ ਹੋਈ ਸੀ, ਜਿਸ ’ਤੇ ਐਨ. ਡੀ. ਪੀ. ਐਸ ਐਕਟ ਥਾਣਾ ਕਾਠਗੜ੍ਹ ਦਰਜ ਕਰਕੇ ਅਗਲੇਰੀ ਤਫਤੀਸ਼ ਕੀਤੀ ਗਈ । ਦੌਰਾਨੇ ਤਫਤੀਸ਼ ਦੋਸ਼ੀ ਮਨਪ੍ਰੀਤ ਸਿੰਘ ਉਕਤ ਨੇ ਆਪਣੀ ਪੁੱਛ-ਗਿੱਛ ਵਿੱਚ ਦੱਸਿਆ ਹੈ ਕਿ ਇਹ ਅਫੀਮ ਬਰੇਲੀ (ਉਤਰ ਪ੍ਰਦੇਸ਼) ਤੋਂ ਕਿਸੇ ਨਾ-ਮਲੂਮ ਵਿਅਕਤੀ ਪਾਸੋਂ ਲੈ ਕੇ ਆਇਆ ਸੀ ਅਤੇ ਉਸਨੇ ਅੱਗੇ ਇਹ ਅਫੀਮ ਜਰਨਲ ਲਾਭ ਸਿੰਘ ਉਰਫ ਜਨੂੰ ਪੁੱਤਰ ਗੁਰਮੀਤ ਸਿੰਘ ਵਾਸੀ ਅਕਾਲਗੜ੍ਹ ਡੁਪਈ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਨੂੰ ਦੇਣੀ ਸੀ, ਜਿਸ ’ਤੇ ਜਰਨਲ ਲਾਭ ਸਿੰਘ ਉਕਤ ਨੂੰ ਮੁਕੱਦਮਾ ’ਚ ਦੋਸ਼ੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ । ਦੋਨਾਂ ਦੋਸ਼ੀਆਂ ਪਾਸੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ, ਪੁੱਛ-ਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ ।

Advertisement
Advertisement
Advertisement
Advertisement
Scroll to Top