ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੱਢਾ ਨਾਲ ਮੁਲਾਕਾਤ ਕਰਕੇ ਮੰਗੀ ਡੀ. ਏ. ਪੀ. ਖਾਧ
ਦੁਆਰਾ: Punjab Bani ਪ੍ਰਕਾਸ਼ਿਤ :Saturday, 26 October, 2024, 08:08 PM

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੱਢਾ ਨਾਲ ਮੁਲਾਕਾਤ ਕਰਕੇ ਮੰਗੀ ਡੀ. ਏ. ਪੀ. ਖਾਧ
ਨਵੀਂ ਦਿੱਲੀ : ਪੰਜਾਬ ਦੇ ਕਿਸਾਨਾਂ ਲਈ ਡੀ. ਏ. ਪੀ. ਖਾਦ ਦੀ ਵਧ ਤੋਂ ਵਧ ਮੰਗ ਕਰਨ ਦਿੱਲੀ ਵਿਖੇ ਕੇਂਦਰੀ ਮੰਤਰੀ ਜਗਤ ਪ੍ਰਕਾਸ਼ ਸਿੰਘ ਨੱਢਾ ਨਾਲ ਮੁਲਾਕਾਤ ਕਰਨ ਪਹੁੰਚੇ ਸੀ. ਐੱਮ. ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੱਢਾ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇਸ਼ ਦੇ ਅੰਦਰ ਕਰੀਬ 50 ਪ੍ਰਤੀਸ਼ਤ ਕਣਕ ਦਾ ਯੋਗਦਾਨ ਪਾਉਂਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੇਂਦਰੀ ਮੰਤਰੀ ਜੇ. ਪੀ. ਨੱਢਾ ਕੋਲੋਂ ਪੰਜਾਬ ਲਈ ਡੇਢ ਲੱਖ ਮੀਟ੍ਰਿਕ ਟਨ ਡੀ. ਏ. ਪੀ. ਖਾਧ ਦੀ ਮੰਗ ਕੀਤੀ ਹੈ ਤੇ ਕੇਂਦਰੀ ਮੰਤਰੀ ਨੱਢਾ ਵਲੋ਼ ਪੰਜਾਬ ਨੂੰ ਵੱਧ ਤੋਂ ਵੱਧ ਖਾਦ ਦੇਣ ਦਾ ਭਰੋਸਾ ਦਿੱਤਾ ਗਿਆ ਹੈ ।
