Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:26 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ
ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਪ੍ਰਗਟਾਈ ਤਸੱਲੀ, ਦੁਹਰਾਇਆ ਕਿਸਾਨਾਂ ਵੱਲੋਂ ਅਨਾਜ ਮੰਡੀਆਂ ਵਿੱਚ ਲਿਆਂਦੇ ਜਾ ਰਹੇ ਸੁੱਕੇ ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ
ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਡੱਟ ਕੇ ਖੜੀ ਹੈ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 27 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਦੀ ਕਰਵਾਈ ਜਾ ਰਹੀ ਲਿਫਟਿੰਗ ਦਾ ਅਚਨਚੇਤ ਨਿਰੀਖਣ ਕੀਤਾ । ਉਹਨਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਉਹਨਾਂ ਦੀ ਜਿਣਸ ਦੀ ਬਣਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ ਅਨੁਸਾਰ ਕਰਨ ਦੀ ਹਦਾਇਤ ਕੀਤੀ ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਡੱਟ ਕੇ ਖੜੀ ਹੈ। ਉਹਨਾਂ ਦੱਸਿਆ ਕਿ ਸ਼ੈਲਰ ਮਾਲਕ ਪੰਜਾਬ ਸਰਕਾਰ ਨੂੰ ਸਹਿਯੋਗ ਦੇ ਰਹੇ ਹਨ ਅਤੇ ਲਿਫਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ । ਉਹਨਾਂ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਵਾਲੇ ਕਿਸਾਨਾਂ ਦੀ ਫਸਲ ਖਰੀਦ ਕੇ ਉਹਨਾਂ ਨੂੰ ਤਰਜੀਹੀ ਅਧਾਰ ‘ਤੇ ਵਿਹਲਾ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨ ਵੀਰ ਦੀਵਾਲੀ ਦਾ ਤਿਉਹਾਰ ਆਪਣੇ ਘਰਾਂ ਪਰਿਵਾਰਾਂ ਵਿੱਚ ਮਨਾ ਸਕਣ। ਉਹਨਾਂ ਦੁਹਰਾਇਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੇ ਜਾ ਰਹੇ ਸੁੱਕੇ ਝੋਨੇ ਦਾ ਦਾਣਾ- ਦਾਣਾ ਖਰੀਦਿਆ ਜਾਵੇਗਾ । ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਕੇਂਦਰ ਸਰਕਾਰ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਜੀ. ਐਸ. ਟੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਵਪਾਰੀਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਹਨਾਂ ਹਦਾਇਤਾਂ ਦੀ ਉਲੰਘਣਾ ਕਰਕੇ ਗੈਰ ਕਾਨੂੰਨੀ ਕੰਮ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Advertisement
Advertisement
Advertisement
Advertisement
Scroll to Top