Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:37 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨੂੰ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣ ਦਾ ਸੱਦਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨੂੰ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣ ਦਾ ਸੱਦਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨੂੰ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ ‘ਤੇ ਕਰਵਾਉਣ ਦਾ ਸੱਦਾ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੌਹਰੀਆਂ ਅਤੇ ਹਰੀਗੜ੍ਹ ਦੀਆਂ ਨਵੀਆਂ ਗ੍ਰਾਮ ਪੰਚਾਇਤਾਂ ਦਾ ਸਨਮਾਨ
ਪਿਛਲੇ ਢਾਈ ਸਾਲਾਂ ਅੰਦਰ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵਿਕਾਸ ਦੀ ਹਨੇਰੀ ਲਿਆਂਦੀ: ਹਰਪਾਲ ਸਿੰਘ ਚੀਮਾ
ਦਿੜ੍ਹਬਾ/ਸੰਗਰੂਰ, 27 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰ ਕੇ ਸਰਪੰਚ ਅਤੇ ਪੰਚ ਚੁਣੇ ਗਏ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ ‘ਤੇ ਕਰਵਾਉਣ ਦਾ ਸੱਦਾ ਦਿੱਤਾ ਹੈ । ਅੱਜ ਵਿਧਾਨ ਸਭਾ ਹਲਕਾ ਦਿੜਬਾ ਦੇ ਪਿੰਡਾਂ ਕੌਹਰੀਆਂ ਅਤੇ ਹਰੀਗੜ੍ਹ ਵਿਖੇ ਨਵੀਆਂ ਬਣੀਆਂ ਪੰਚਾਇਤਾਂ ਵੱਲੋਂ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੁੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ । ਉਹਨਾਂ ਕਿਹਾ ਕਿ ਗੁਰੂ ਦਾ ਓਟ ਆਸਰਾ ਲੈ ਕੇ ਕੰਮ ਦੀ ਸ਼ੁਰੂਆਤ ਕਰਨ ਲਈ ਪਿੰਡ ਵਾਸੀ ਵਧਾਈ ਦੇ ਪਾਤਰ ਹਨ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਹਲਕਾ ਦਿੜ੍ਹਬਾ ਦੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਬਹੁ-ਗਿਣਤੀ ਵਿਕਾਸ ਕਰਵਾਏ ਗਏ ਹਨ।ਉਹਨਾਂ ਨੇ ਸਮੂਹ ਗ੍ਰਾਮ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਪੱਖਪਾਤ ਅਤੇ ਵੈਰ ਵਿਰੋਧ ਤੋਂ ਲੋਕ ਹਿਤ ਵਿੱਚ ਸਰਗਰਮ ਰਹਿੰਦੇ ਹੋਏ ਪਿੰਡਾਂ ਦੇ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਨਵੇਂ ਬਣੇ ਸਰਪੰਚਾਂ ਅਤੇ ਪੰਚਾਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਗ੍ਰਾਮ ਪੰਚਾਇਤਾਂ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਕੈਬਨਿਟ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top