Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:02 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨੂੰ ਖਰੀਦੇ ਝੋਨੇ ਦੀ ਲਿਫਟਿੰਗ ਤੇਜ਼ ਕਰਨ ਦੀ ਹਦਾਇਤ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨੂੰ ਖਰੀਦੇ ਝੋਨੇ ਦੀ ਲਿਫਟਿੰਗ ਤੇਜ਼ ਕਰਨ ਦੀ ਹਦਾਇਤ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨੂੰ ਖਰੀਦੇ ਝੋਨੇ ਦੀ ਲਿਫਟਿੰਗ ਤੇਜ਼ ਕਰਨ ਦੀ ਹਦਾਇਤ
ਸਮੂਹ ਐਸ.ਡੀ.ਐਮ ਅਤੇ ਡੀ.ਐਸ.ਪੀ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦਾ ਨਾਲੋ ਨਾਲ ਹੱਲ ਯਕੀਨੀ ਬਣਾਉਣ: ਸੰਦੀਪ ਰਿਸ਼ੀ
17 ਪ੍ਰਤੀਸ਼ਤ ਤੋਂ ਘੱਟ ਨਮੀ ਵਾਲੀ ਫ਼ਸਲ ਦੀ 24 ਘੰਟਿਆਂ ਦੇ ਅੰਦਰ ਹੋਵੇ ਖਰੀਦ, ਇਸ ਮਾਮਲੇ ਵਿੱਚ ਲਾਪਰਵਾਹੀ ਨਹੀਂ ਹੋਵੇਗੀ ਬਰਦਾਸ਼ਤ: ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਸਬੰਧੀ ਜਾਰੀ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਅਧਿਕਾਰੀ : ਡੀ.ਸੀ
ਸੰਗਰੂਰ, 27 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮੂਹ ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 2 ਲੱਖ 42 ਹਜ਼ਾਰ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ ਕਰੀਬ 2 ਲੱਖ 13 ਹਜ਼ਾਰ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਰੀਦ, ਲਿਫਟਿੰਗ, ਅਦਾਇਗੀ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ।
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਡੀ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਨਿਯਮਤ ਤੌਰ ਤੇ ਆਪਣੇ ਦੌਰੇ ਜਾਰੀ ਰੱਖਣ ਅਤੇ ਇਸ ਦੌਰਾਨ ਕਿਸਾਨਾਂ ਨਾਲ ਸੰਬੰਧਿਤ ਕੋਈ ਵੀ ਮਸਲਾ ਸਾਹਮਣੇ ਆਉਣ ਤੇ ਤੁਰੰਤ ਉਸ ਦੇ ਹੱਲ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਨਾਲ ਵੀ ਮੰਡੀਆਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ । ਉਹਨਾਂ ਨੇ ਜ਼ਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿੱਚ ਬਹੁਤੇ ਗਿੱਲੇ ਝੋਨੇ ਦੀ ਪਰਖ ਲਈ ਮੰਡੀਆਂ ਦੇ ਗੇਟਾਂ ਉੱਤੇ ਹੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਕੇਵਲ ਸੁੱਕੀ ਫਸਲ ਹੀ ਮੰਡੀਆਂ ਵਿੱਚ ਆ ਸਕੇ ਅਤੇ ਸੁੱਕੀ ਫਸਲ ਦੀ ਬੋਲੀ ਕਰਵਾ ਕੇ ਖਰੀਦ ਏਜੰਸੀਆਂ ਰਾਹੀਂ ਨਿਰਧਾਰਤ ਸਮੇਂ ਅੰਦਰ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ ।
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਜੇਕਰ ਕਿਸੇ ਅਨਾਜ ਮੰਡੀ ਵਿੱਚ ਸੁੱਕੀ ਫਸਲ ਲਿਆਉਣ ਵਾਲੇ ਕਿਸਾਨ ਨੂੰ ਬਿਨਾਂ ਵਜ੍ਹਾ ਖੱਜਲ ਖੁਆਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਮੰਡੀ ਨਾਲ ਸੰਬੰਧਿਤ ਅਧਿਕਾਰੀਆਂ ਖਿਲਾਫ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਜਿਹੀ ਲਾਪਰਵਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਝੋਨੇ ਦੀ ਆਮਦ ਵਧੇਗੀ ਅਤੇ ਇਸ ਲਈ ਖਰੀਦੇ ਹੋਏ ਮਾਲ ਦੀ ਲਿਫਟਿੰਗ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਪਲਵਿੰਦਰ ਸਿੰਘ ਚੀਮਾ, ਸਮੂਹ ਐਸ. ਡੀ. ਐਮ. ਤੇ ਡੀ. ਐਸ. ਪੀ., ਡੀ. ਐਫ. ਐਸ. ਸੀ. ਮੇਜਰ ਗੁਰਪ੍ਰੀਤ ਸਿੰਘ ਕੰਗ, ਜਿਲ੍ਹਾ ਮੰਡੀ ਅਫਸਰ ਜਸਪਾਲ ਸਿੰਘ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਨੀਤ ਸੇਠੀ, ਮੁੱਖ ਖੇਤੀਬਾੜੀ ਅਫਸਰ ਹਰਬੰਸ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top