Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:16 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ ਸੂਬਾ ਸਿੰਘ ਨੇ ਨੰਬਰਦਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਆ

ਐਸ. ਡੀ. ਐਮ ਸੂਬਾ ਸਿੰਘ ਨੇ ਨੰਬਰਦਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਆ

ਐਸ. ਡੀ. ਐਮ ਸੂਬਾ ਸਿੰਘ ਨੇ ਨੰਬਰਦਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਆ
ਲਹਿਰਾਗਾਗਾ/ ਸੰਗਰੂਰ, 26 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟਰੇਟ ਲਹਿਰਾ ਸੂਬਾ ਸਿੰਘ ਨੇ ਨੰਬਰਦਾਰਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਵੀ ਪਰਾਲੀ ਸਾੜਨ ਤੋਂ ਰੋਕਣ ਲਈ ਵਿੱਢੀ ਮੁਹਿਮ ਦਾ ਸਰਗਰਮ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਆਪਣੇ ਦਫ਼ਤਰ ਵਿਖੇ ਤਹਿਸੀਲ ਲਹਿਰਾਗਾਗਾ ਦੇ ਸਾਰੇ ਨੰਬਰਦਾਰਾਂ ਨਾਲ ਮੀਟਿੰਗ ਕਰਦਿਆਂ ਐਸ. ਡੀ. ਐਮ ਸੂਬਾ ਸਿੰਘ ਨੇ ਕਿਹਾ ਕਿ ਇਹ ਹਰੇਕ ਨਾਗਰਿਕ ਦਾ ਸਾਂਝਾ ਉੱਦਮ ਹੋਣਾ ਚਾਹੀਦਾ ਹੈ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇ । ਉਹਨਾਂ ਨੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੀ ਆਪਣੀਆਂ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਗੁਰੇਜ ਕਰਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਾਰੇ ਅਧਿਕਾਰੀਆਂ, ਕਰਮਚਾਰੀਆਂ, ਨੰਬਰਦਾਰਾਂ ਆਦਿ ਨੂੰ ਸਖਤ ਦਿਸ਼ਾ ਨਿਰਦੇਸ਼ ਦਿੱਤੇ ਹੋਏ ਹਨ । ਸੂਬਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਖ਼ਰਾਬ ਹੁੰਦਾ ਹੈ, ਉਥੇ ਹੀ ਖੇਤਾਂ ’ਚ ਮਿੱਤਰ ਕੀੜੇ ਵੀ ਮਰ ਜਾਂਦੇ ਹਨ । ਐਸ. ਡੀ. ਐਮ ਨੇ ਕਿਹਾ ਕਿ ਧੂੰਆਂ ਭਿਆਨਕ ਬਿਮਾਰੀਆਂ ਲਈ ਵੀ ਜ਼ਿੰਮੇਵਾਰ ਹੈ ਅਤੇ ਇਸ ਧੂੰਏ ਨਾਲ ਕਈ ਹਾਦਸੇ ਵੀ ਵਾਪਰਦੇ ਹਨ। ਇਸ ਮੌਕੇ ਸਮੂਹ ਨੰਬਰਦਾਰਾਂ ਵੱਲੋਂ ਭਰੋਸਾ ਦਿੱਤਾ ਕਿ ਉਹ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਕਰਨਗੇ ।

Advertisement
Advertisement
Advertisement
Advertisement
Scroll to Top