Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:44 am

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਸਾੜਨ ਤੋਂ ਰੋਕਣ ਲਈ ਅਧਿਆਪਕਾਂ ਦੀਆਂ ਲਾਈਆਂ ਡਿਊਟੀਆਂ ਗੈਰ-ਵਾਜਿਬ : ਡੀ. ਟੀ. ਐੱਫ

ਪਰਾਲੀ ਸਾੜਨ ਤੋਂ ਰੋਕਣ ਲਈ ਅਧਿਆਪਕਾਂ ਦੀਆਂ ਲਾਈਆਂ ਡਿਊਟੀਆਂ ਗੈਰ-ਵਾਜਿਬ : ਡੀ. ਟੀ. ਐੱਫ

ਪਰਾਲੀ ਸਾੜਨ ਤੋਂ ਰੋਕਣ ਲਈ ਅਧਿਆਪਕਾਂ ਦੀਆਂ ਲਾਈਆਂ ਡਿਊਟੀਆਂ ਗੈਰ-ਵਾਜਿਬ : ਡੀ. ਟੀ. ਐੱਫ
ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣੇ ਬੰਦ ਕੀਤੇ ਜਾਣ: ਡੀ.ਟੀ.ਐੱਫ
ਪਟਿਆਲਾ : ਡੈਮੋਕਰੇਟਿਕ ਟੀਚਰਜ਼ ਫਰੰਟ ਪਟਿਆਲਾ ਵੱਲੋਂ ਐਸ. ਡੀ. ਐਮ. ਦਫਤਰ ਰਾਜਪੁਰਾ ਵੱਲੋਂ ਜਾਰੀ ਪੱਤਰ ਦਾ ਵਿਰੋਧ ਕੀਤਾ ਗਿਆ, ਜਿਸ ਵਿੱਚ ਐਸ. ਡੀ. ਐਮ. ਦਫਤਰ ਰਾਜਪੁਰਾ ਵਲੋਂ ਕਿਸਾਨਾਂ ਦੁਆਰਾ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਭਗ 250 ਮੁਲਾਜਮਾਂ ਦੀ ਡਿਊਟੀ ਬਤੌਰ ਨੌਡਲ ਅਫ਼ਸਰ ਲਗਾਈ ਗਈ ਹੈ, ਜ੍ਹਿਨਾਂ ਵਿੱਚ ਵੱਡੀ ਗਿਣਤੀ ਅਧਿਆਪਕਾਂ ਦੀ ਡਿਊਟੀ ਵੀ ਲੱਗੀ ਹੈ । ਡੀ. ਟੀ. ਐੱਫ. ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, ਸਕੱਤਰ ਜਸਪਾਲ ਸਿੰਘ ਖਾਂਗ ਅਤੇ ਵਿੱਤ ਸਕੱਤਰ ਰਜਿੰਦਰ ਸਿੰਘ ਨੇ ਇਸ ਪੱਤਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗੈਰ ਵਿਦਿਅਕ ਡਿਊਟੀਆਂ ਨਾਲ਼ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਹੈ ਦੂਜੇ ਪਾਸੇ ਕਿਸਾਨਾਂ ਅਤੇ ਮੁਲਾਜਮਾਂ ਵਿੱਚ ਆਪਸੀ ਟਕਰਾਅ ਕਰਵਾਉਣ ਲਈ ਸਰਕਾਰ ਦੀ ਇਹ ਕੋਝੀ ਚਾਲ ਹੈ। ਅਜਿਹੇ ਵਿੱਚ ਅਧਿਆਪਕਾਂ ਦੀ ਡਿਊਟੀ ਲਗਾਉਣਾ ਕਿਸੇ ਵੀ ਤਰ੍ਹਾਂ ਸਹੀ ਨਹੀਂ ਹੈ । ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ‘ਸਿੱਖਿਆ ਕ੍ਰਾਂਤੀ’ ਦੇ ਦਾਅਵੇ ਕਰਦੀ ਨਹੀਂ ਥੱਕਦੀ ਤੇ ਦੂਜੇ ਪਾਸੇ ਸਿੱਖਿਆ ਦਾ ਮੁੱਖ ਧੁਰਾ ਸਮਝੇ ਜਾਂਦੇ ਅਧਿਆਪਕਾਂ ਨੂੰ ਗੈਰ ਵਿਦਿਅਕ ਕੰਮਾਂ ਵਿੱਚ ਉਲਝਾ ਕੇ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਵਿਰਵੇ ਕੀਤਾ ਜਾ ਰਿਹਾ ਹੈ । ਜਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਰਦਾਂਹੇੜੀ ਅਤੇ ਰਾਮਸ਼ਰਨ ਅਲੋਹਰਾਂ ਨੇ ਕਿਹਾ ਕਿ ਅਧਿਆਪਕਾਂ ਦਾ ਕੰਮ ਬੱਚਿਆਂ ਨੂੰ ਪੜ੍ਹਾਉਣਾ ਹੈ ਨਾ ਕਿ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣਾ । ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਫੁਰਮਾਨ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਇਸਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top