Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:43 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਵੱਲੋਂ ਸਾਲ 2024 ਲਈ ਹਿੰਦੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

ਭਾਸ਼ਾ ਵਿਭਾਗ ਵੱਲੋਂ ਸਾਲ 2024 ਲਈ ਹਿੰਦੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

ਭਾਸ਼ਾ ਵਿਭਾਗ ਵੱਲੋਂ ਸਾਲ 2024 ਲਈ ਹਿੰਦੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ
-ਪੰਜਾਬੀ, ਹਿੰਦੀ, ਸੰਸਕ੍ਰਿਤ ਅਤੇ ਉਰਦੂ ਦੇ ਸਾਰੇ ਸਰਵੋਤਮ ਸਾਹਿਤਕ ਪੁਰਸਕਾਰ ਐਲਾਨੇ
ਪਟਿਆਲਾ 26 ਅਕਤੂਬਰ : ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ, ਸੰਸਕ੍ਰਿਤ ਅਤੇ ਉਰਦੂ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਸਾਲ 2024 ਲਈ ਹਿੰਦੀ ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 4 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2024 ਦੇ ਪੰਜਾਬੀ ਮਾਹ ਦੇ ਰਾਜ ਪੱਧਰੀ ਸਮਾਗਮਾਂ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ 2023 ਸਾਲ ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਅਤੇ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ। ਇਸ ਪੁਰਸਕਾਰ ’ਚ ਇਨਾਮੀ ਰਾਸ਼ੀ ਦੇ ਨਾਲ-ਨਾਲ ਇਕ ਪਲੇਕ ਅਤੇ ਸ਼ਾਲ ਭੇਂਟ ਕੀਤੀ ਜਾਵੇਗੀ । ਸ. ਜ਼ਫ਼ਰ ਨੇ ਦੱਸਿਆ ਕਿ ਵਿਭਾਗ ਵੱਲੋਂ 2024 ਤੱਕ ਦੇ ਸਾਰੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਮੁਲਾਂਕਣਕਾਰਾਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ । ਉਨ੍ਹਾਂ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਅਤੇ ਵੱਖ-ਵੱਖ ਭਾਸ਼ਾਵਾਂ ਦੇ ਪ੍ਰਚਾਰ ਪ੍ਰਸਾਰ ਲਈ ਇਸੇ ਤਰ੍ਹਾਂ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ । ਅੱਜ ਐਲਾਨੇ ਗਏ ਸਾਲ 2024 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ ਗਿਆਨੀ ਸੰਤ ਸਿੰਘ ਪੁਰਸਕਾਰ (ਕਵਿਤਾ) ਡਾ. ਬਲਵਿੰਦਰ ਸਿੰਘ ਦੀ ਪੁਸਤਕ ‘ਉਮੀਦ ਕੀ ਹਥੇਲੀਆਂ’ ਨੂੰ, ਸੁਦਰਸ਼ਨ ਪੁਰਸਕਾਰ (ਕਹਾਣੀ/ਨਾਵਲ) ਰਾਘਵੇਂਦ੍ਰ ਸੈਣੀ ਦੀ ਪੁਸਤਕ ‘ਚੁਨੌਤੀਆਂ’ ਨੂੰ, ਇੰਦਰਨਾਥ ਮਦਾਨ ਪੁਰਸਕਾਰ (ਆਲੋਚਨਾ/ਸੰਪਾਦਨ) ਮਨੋਜ ਕੁਮਾਰ ਪ੍ਰੀਤ ਦੀ ਪੁਸਤਕ ‘ਬਾਬਾ ਬੁੱਲੇਸ਼ਾਹ’ ਨੂੰ, ਬਾਲ ਸਾਹਿਤਯ ਪੁਰਸਕਾਰ ਡਾ. ਫਕੀਰ ਚੰਦ ਸ਼ੁਕਲਾ ਦੀ ਪੁਸਤਕ ‘ਸਫਲਤਾ ਕਦਮ ਚੁੰਮੇਗੀ’ ਨੂੰ ਪ੍ਰਦਾਨ ਕੀਤਾ ਜਾਵੇਗਾ। ਸਾਲ 2021 ਦਾ ਨਾਨਕ ਸਿੰਘ ਪੁਰਸਕਾਰ (ਨਾਵਲ) ਬਲਦੇਵ ਸਿੰਘ ਦੀ ਪੁਸਤਕ ‘ਸੂਰਜ ਕਦੇ ਮਰਦਾ ਨਹੀਂ’ ਨੂੰ ਦਿੱਤਾ ਜਾਵੇਗਾ ।

Advertisement
Advertisement
Advertisement
Advertisement
Scroll to Top