Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 11:46 pm

+91 90915 01313 , +91 90916 01313

punjabbanni@gmail.com
punjabbani@yahoo.com

ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਜੇਕਰ ਕੋਈ ਬੱਸ ‘ਚ ਖੜ੍ਹੇ ਹੋ ਕੇ ਸਫਰ ਕਰੇਗਾ ਤਾਂ ਉਸ ਨੂੰ ਟਿਕਟ ਨਹੀਂ ਲੈਣੀ ਪਵੇਗੀ : ਅਨਿਲ ਵਿਜ

ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਜੇਕਰ ਕੋਈ ਬੱਸ ‘ਚ ਖੜ੍ਹੇ ਹੋ ਕੇ ਸਫਰ ਕਰੇਗਾ ਤਾਂ ਉਸ ਨੂੰ ਟਿਕਟ ਨਹੀਂ ਲੈਣੀ ਪਵੇਗੀ : ਅਨਿਲ ਵਿਜ

ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਜੇਕਰ ਕੋਈ ਬੱਸ ‘ਚ ਖੜ੍ਹੇ ਹੋ ਕੇ ਸਫਰ ਕਰੇਗਾ ਤਾਂ ਉਸ ਨੂੰ ਟਿਕਟ ਨਹੀਂ ਲੈਣੀ ਪਵੇਗੀ : ਅਨਿਲ ਵਿਜ
ਹਰਿਆਣਾ : ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਬਾਰੇ ਇੱਕ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਮੈਸੇਜ ਤੇ ਸਪੱਸ਼ਟੀਕਰਨ ਦਿੰਦਿਆਂ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਰਕਾਰ ਵਲੋਂ ਅਜਿਹਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ ਕਿ ਜਿਸ ਵਿਚ ਇਹ ਆਖਿਆ ਗਿਆ ਹੋਵੇ ਕਿ ਕੋਈ ਵੀ ਵਿਅਕਤੀ ਜੇਕਰ ਹਰਿਆਣਾ ਰੋਡਵੇਜ਼ ਵਿਚ ਖੜ੍ਹਾ ਹੋ ਕੇ ਸਫਰ ਕਰੇਗਾ ਤਾਂ ਉਸਨੂੰ ਕਿਰਾਇਆ ਨਹੀਂ ਦੇਣਾ ਪਵੇਗਾ। ਹਰਿਆਣਾ ਦੇ ਟਰਾਂਸਪੋਰਟ ਅਤੇ ਊਰਜਾ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਕੁਝ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਜੇਕਰ ਕੋਈ ਬੱਸ ‘ਚ ਖੜ੍ਹੇ ਹੋ ਕੇ ਸਫਰ ਕਰੇਗਾ ਤਾਂ ਉਸ ਨੂੰ ਟਿਕਟ ਨਹੀਂ ਲੈਣੀ ਪਵੇਗੀ। ਜਦਕਿ ਅਜਿਹਾ ਕੁਝ ਵੀ ਨਹੀਂ ਹੈ।ਦੱਸਣਯੋਗ ਹੈ ਕਿ ਅਨਿਲ ਵਿੱਜ ਨੂੰ ਇਸ ਵਾਰ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਹੈ ਅਤੇ ਮੰਤਰਾਲੇ ਦਾ ਅਹੁਦਾ ਸੰਭਾਲਦੇ ਹੀ ਉਹ ਹਰਕਤ ਵਿੱਚ ਨਜ਼ਰ ਆਏ। ਅਜੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਰੋਡਵੇਜ਼ ਦੀ ਬੱਸ ਵਿੱਚ ਸਫਰ ਕਰਕੇ ਅੰਬਾਲਾ ਤੋਂ ਕਰਨਾਲ ਤੱਕ ਬੱਸ ਸਟੈਂਡ ਦਾ ਨਿਰੀਖਣ ਕੀਤਾ ਸੀ ਅਤੇ ਇੱਕ ਅਧਿਕਾਰੀ ਨੂੰ ਮੁਅੱਤਲ ਵੀ ਕੀਤਾ ਸੀ। ਵਿਜ ਆਪਣੇ ਵੱਖਰੇ ਅੰਦਾਜ਼ ਲਈ ਜਾਣੇ ਜਾਂਦੇ ਹਨ । ਦਿੱਲੀ ‘ਚ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ‘ਤੇ ਲੱਗੇ ਦੋਸ਼ਾਂ ‘ਤੇ ਸ਼ਨੀਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਗਲਤੀ ਲਈ ਦੂਜਿਆਂ ਨੂੰ ਦੋਸ਼ੀ ਠਹਿਰਾਉਂਦੀ ਹੈ। ਪੰਜਾਬ ਵਿੱਚੋਂ ਧੂੰਆਂ ਆ ਰਿਹਾ ਹੈ ਅਤੇ ਇਸ ਨਾਲ ਪ੍ਰਦੂਸ਼ਣ ਵੀ ਹੋ ਰਿਹਾ ਹੈ।

Advertisement
Advertisement
Advertisement
Advertisement
Scroll to Top