Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ਦੁਆਰਾ: News ਪ੍ਰਕਾਸ਼ਿਤ :Friday, 16 June, 2023, 03:47 PM

ਖੂਨਦਾਨ ਕੈਂਪਾਂ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਲੈ ਕੇ ਹੋਈ ਗੱਲਬਾਤ
ਪਟਿਆਲਾ 16 ਜੂਨ- ਜਾਗਦੇ ਰਹੋ ਕਲੱਬ ਪਟਿਆਲਾ ਮਿਸ਼ਨ ਲੋਕ ਸੇਵਾ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।ਇਹ ਮੁਲਾਕਾਤ ਬੀਤੀ ਦਿਨੀ ਛਪੀ ਖਬਰ ਦੇ ਸੰਬੰਧ ਵਿੱਚ ਹੋਈ।ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਖੂਨਦਾਨ ਸੇਵਾ ਦੇ ਸੰਬੰਧ ਵਿੱਚ ਗਲਤ ਜਾਣਕਾਰੀ ਸ਼੍ਰੋਮਣੀ ਗੁ:ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਸੀ।ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਕਿਹਾ ਕਿ ਖੂਨ ਨੂੰ ਨਾ ਤਾ ਵੇਚਿਆ ਜਾ ਸਕਦਾ, ਨਾ ਕਦੇ ਖਰੀਦਿਆ ਜਾ ਸਕਦਾ,ਇਹ ਸਰਕਾਰ ਵੱਲੋਂ ਹੋਣ ਵਾਲਿਆ ਵੱਖ-ਵੱਖ ਟੈਸਟਾਂ ਦੀ ਫੀਸ ਹੁੰਦੀ ਹੈ।ਜੋ ਕਿ ਸਰਕਾਰੀ ਅਤੇ ਗੈਰ-ਸਰਕਾਰੀ ਬਲੱਡ ਬੈਂਕ ਟੈਸਟਾਂ ਦੀ ਫੀਸ ਲੈ ਕੇ ਰਸੀਦ ਦਿੰਦੇ ਹਨ।ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਗਦੇ ਰਹੋ ਕਲੱਬ ਪਟਿਆਲਾ ਖੂਨਦਾਨ ਕੈਂਪ ਲਗਾ ਕੇ ਅਨੇਕਾਂ ਅਨਮੋਲ ਜਿੰਦਗੀਆ ਬਚਾਉਣ ਵਿੱਚ ਸਹਾਈ ਹੋ ਰਿਹਾ ਹੈ।ਜੋ ਕਿ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਅਤੇ ਪੁੰਨ ਭਲੇ ਦੇ ਕਾਰਜ ਹਨ।ਹਰ ਮਹੀਨੇ ਚਾਰ ਖੂਨਦਾਨ ਕੈਂਪ ਲਗਾਉਣੇ ਸਲਾਘਾਯੋਗ ਕਦਮ ਹੈ।ਉਹਨਾ ਕਲੱਬ ਨੂੰ ਭਰੋਸਾ ਦਿਵਾਇਆ ਕਿ ਇਹ ਖੂਨਦਾਨ ਕੈਂਪ ਨਿਰੰਤਰ ਜਾਰੀ ਰਹਿਣਗੇ,ਤਾਂ ਜੋ ਐਮਰਜੈਂਸੀ ਤੇ ਲੋੜਵੰਦ ਮਰੀਜਾਂ ਨੂੰ ਖੂਨ ਸਮੇਂ ਸਿਰ ਮਿਲ ਸਕੇ,ਅਤੇ ਅਨਮੋਲ ਜਿੰਦਗੀਆ ਬਚਾਈਆ ਜਾਣ,ਖੂਨਦਾਨ ਮਹਾਂਦਾਨ ਹੈ।ਖੂਨਦਾਨ ਕੈਂਪਾਂ ਬਾਰੇ ਮੇਰੇ ਵੱਲੋਂ ਸ਼੍ਰੋਮਣੀ ਗੁ:ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਕੋਈ ਵੀ ਆਦੇਸ਼ ਜਾਰੀ ਨਹੀ ਕੀਤਾ ਗਿਆ।ਇਸ ਮੌਕੇ ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ,ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰਕ ਸਕੱਤਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਹਾਜ਼ਰ ਸੀ।