Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:43 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਵਰਕਾਮ ਪੈਨਸ਼ਨਰਜ਼ ਵੈਲਫੇਅਰ ਦੇ ਬਾਬਾ ਅਮਰਜੀਤ ਸਿੰਘ ਪ੍ਰਧਾਨ ਅਤੇ ਬਲਦੇਵ ਸਿੰਘ ਸੇਖੋਂ ਜਰਨਲ ਸਕੱਤਰ ਬਣੇ

ਪਾਵਰਕਾਮ ਪੈਨਸ਼ਨਰਜ਼ ਵੈਲਫੇਅਰ ਦੇ ਬਾਬਾ ਅਮਰਜੀਤ ਸਿੰਘ ਪ੍ਰਧਾਨ ਅਤੇ ਬਲਦੇਵ ਸਿੰਘ ਸੇਖੋਂ ਜਰਨਲ ਸਕੱਤਰ ਬਣੇ

ਪਾਵਰਕਾਮ ਪੈਨਸ਼ਨਰਜ਼ ਵੈਲਫੇਅਰ ਦੇ ਬਾਬਾ ਅਮਰਜੀਤ ਸਿੰਘ ਪ੍ਰਧਾਨ ਅਤੇ ਬਲਦੇਵ ਸਿੰਘ ਸੇਖੋਂ ਜਰਨਲ ਸਕੱਤਰ ਬਣੇ
ਪਟਿਆਲਾ, 26 ਅਕਤੂਬਰ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ$ਟਰਾਂਸਕੋ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੈਨਸ਼ਨਰਜ਼ ਵੈਲਫੇਅਰ ਦਾ ਡੈਲੀਗੇਟ ਇਜਲਾਸ ਹੋਇਆ, ਜਿਸ ਵਿਚ ਸਰਬ ਸੰਮਤੀ ਨਾਲ ਉਮਰ ਭਰ ਲਈ ਮੁਖ ਚੀਫ ਪੈਟਰਨ ਸੁਰਿੰਦਰ ਸਿੰਘ ਪਹਿਲਵਾਨ, ਪ੍ਰਧਾਨ ਬਾਬਾ ਅਮਰਜੀਤ ਸਿੰਘ ਅਤੇ ਬਲਦੇਵ ਸਿੰਘ ਸੇਖੋਂ ਜਨਰਲ ਸਕੱਤਰ ਚੁਣੇ ਗਏ । ਇਸ ਸਮੇਂ ਬੋਲਦਿਆਂ ਆਗੂਆਂ ਨੇ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਕਿਹਾ ਕਿ ਵਾਰ^ਵਾਰ ਮੀਟਿੰਗਾਂ ਦੀਆਂ ਤਰੀਕਾਂ ਦੇ ਕੇ ਮੀਟਿੰਗ ਨਹੀਂ ਦਿੱਤੀ ਗਈ । ਪੈਨਸ਼ਨਰਾਂ ਦੇ ਚਿਰਾਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਬਿਲਕੁਲ ਸੰਜੀਦਾ ਨਹੀਂ ਹੈ । ਇਸ ਦਾ ਖਮਿਆਜਾ ਜ਼ਿਮਨੀ ਚੋਣਾਂ ਵਿਚ ਭੁਗਤਣਾ ਪਵੇਗਾ । ਕੇਂਦਰ ਦੀ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ 153 ਡੀ ਏ ਦੇ ਦਿਤਾ ਹੈ ਪਰ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਕਰੋੜਾਂ ਰੁਪਿਆ ਰੱਖ ਕੇ ਬੈਠੀ ਹੈ । ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 138 ਡੀ ਏ ਦਿਤਾ ਜਾ ਰਿਹਾ ਹੈ । ਆਪਣੇ ਹੱਕਾਂ ਲਈ ਸੰਘਰਸ਼ ਨੂੰ ਹੋਰ ਮਜਬੂਤ ਕਰਨ ਲਈ ਪੈਨਸ਼ਨਰਾਂ ਨੂੰ ਲਾਮਬੰਦ ਕੀਤਾ ਜਾਵੇਗਾ । ਸਰਬ ਸੰਮਤੀ ਨਾਲ ਕਰਵਾਈ ਗਈ ਚੋਣ ਵਿਚ ਸੁਬਾਈ ਪ੍ਰਧਾਨ ਬਾਬਾ ਅਮਰਜੀਤ ਸਿੰਘ, ਜਨਰਲ ਸਕੱਤਰ ਬਲਦੇਵ ਸਿੰਘ ਸੇਖੋਂ, ਚੀਫ ਪੈਟਰਨ ਪਰਮਜੀਤ ਸਿੰਘ ਦਸੂਹਾ, ਐਮHਐਲH ਕਪਲਾ ਚੀਫ਼ ਆਰਗੇਨਾਈਜ਼ਰ, ਵਿਨੋਦ ਸਲਵਾਨ ਸੀਨੀਅਰ ਮੀਤ ਪ੍ਰਧਾਨ, ਖਜਾਨਚੀ ਸੁਖਦੇਵ ਸਿੰਘ, ਰਾਮ ਸ਼ਰਨ, ਰਾਮ ਕਿਸ਼ਨ, ਲਖਬੀਰ ਸਿੰਘ ਗਿਲ, ਮਲਕੀਤ ਸਿੰਘ, ਜਗਦੀਸ਼ ਰਾਏ, ਮਹਿੰਦਰਪਾਲ ਸਿੰਘ ਫਿਰੋਜਪੁਰ, ਹਰਜਿੰਦਰ ਕੋਹਲੀ, ਰਜਿੰਦਰ ਠਾਕੁਰ, ਸ਼ਿਵਦੇਵ ਸਿੰਘ ਦਫ਼ਤਰ ਸਕੱਤਰ ਪਟਿਆਲਾ, ਮਨੋਜ ਮਹਾਜਨ, ਸੁਰਿੰਦਰ ਸਿੰਘ, ਸਤੀਸ਼ ਕੁਮਾਰ, ਬਲਵਿੰਦਰ ਸਿੰਘ ਅਣਖੂ, ਕੁਲਦੀਪ ਸਿੰਘ ਮਿਨਹਾਸ, ਕਨੂੰਨੀ ਸਲਾਹਕਾਰ ਪਰਮਜੀਤ ਸਿੰਘ ਜਲੰਧਰ, ਆਦਿ ਕਮੇਟੀ ਮੈਂਬਰ ਚੁਣੇ ਗਏ । ਇਸ ਸਮੇਂ ਇੰਪਲਾਈਜ਼ ਫੈਡਰੇਸ਼ਨ ਦੇ ਸੁਬਾਈ ਪ੍ਰਧਾਨ ਬਲਦੇਵ ਸਿੰਘ ਮਢਾਲੀ, ਜਨਰਲ ਸਕੱਤਰ ਸੁਖਵਿੰਦਰ ਸਿੰਘ ਕਾਲੇਕੇ, ਸਾਬਕਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਨੇ ਵੀ ਸੰਬੋਧਨ ਕੀਤਾ ।

Advertisement
Advertisement
Advertisement
Advertisement
Scroll to Top