Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:55 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਲੌਟ ਮੰਡੀ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਲੌਟ ਮੰਡੀ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਲੌਟ ਮੰਡੀ ਦਾ ਅਚਨਚੇਤ ਦੌਰਾ
-ਲਿਫਟਿੰਗ ‘ਚ ਆਈ ਤੇਜੀ, ਝੋਨੇ ਦੀ ਆਮਦ ਨਾਲੋਂ ਚੁਕਾਈ ਜਿਆਦਾ -ਡਾ. ਪ੍ਰੀਤੀ ਯਾਦਵ
-ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 1100 ਕਰੋੜ ਰੁਪਏ ਦੀ ਅਦਾਇਗੀ
-ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਕਿਸਾਨਾਂ ਤੇ ਆੜਤੀਆਂ ਨਾਲ ਮੁਲਾਕਾਤ, ਝੋਨੇ ਦੀ ਖਰੀਦ ‘ਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ
ਨਾਭਾ/ਭਾਦਸੋਂ/ਪਟਿਆਲਾ, 26 ਅਕਤੂਬਰ : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਫਟਿੰਗ ਵਿੱਚ ਹੁਣ ਤੇਜੀ ਆ ਗਈ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਆਮਦ ਨਾਲੋਂ ਚੁਕਾਈ ਜਿਆਦਾ ਹੋ ਰਹੀ ਹੈ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਐਸ.ਐਸ.ਪੀ. ਡਾ. ਨਾਨਕ ਸਿੰਘ ਨਾਲ ਪਿੰਡ ਲੌਟ ਦੀ ਮੰਡੀ ਦਾ ਅਚਨਚੇਤ ਦੌਰਾ ਕਰਨ ਮੌਕੇ ਪ੍ਰਦਾਨ ਕੀਤੀ। ਇਸ ਮੌਕੇ ਨਾਭਾ ਦੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ । ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਇਸ ਦੌਰਾਨ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਸਾਡੇ ਅੰਨਦਾਤਾ ਹਨ ਇਸ ਲਈ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 1100 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਇਹ ਅਦਾਇਗੀ ਵੀ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ 5 ਲੱਖ 76 ਹਜ਼ਾਰ 412 ਮੀਟ੍ਰਿਕ ਟਨ ਆਮਦ ਹੋਈ ਹੈ, ਜਿਸ ਵਿੱਚੋਂ 5 ਲੱਖ 45 ਹਜ਼ਾਰ 562 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ ਅਤੇ ਇਸ ਵਿੱਚੋਂ ਪਿਛਲੇ 72 ਘੰਟਿਆਂ ਵਿੱਚ 40 ਫੀਸਦੀ ਤੋਂ ਵਧੇਰੇ ਝੋਨੇ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ ।

Advertisement
Advertisement
Advertisement
Advertisement
Scroll to Top