Breaking News ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

ਦੁਆਰਾ: Punjab Bani ਪ੍ਰਕਾਸ਼ਿਤ :Wednesday, 23 October, 2024, 03:52 PM

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ
ਗੁਰੂ ਪ੍ਰਤੀ ਆਸਥਾ ਅਤੇ ਸਮਰਪਿਤ ਦੀ ਭਾਵਨਾ ਬਾਬਾ ਬੁੱਢਾ ਜੀ ਦੇ ਜੀਵਨ ਤੋਂ ਮਿਲਦੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪਟਿਆਲਾ 23 ਅਕਤੂਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਚੇਚੇ ਤੌਰ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੀ ਸ਼ਾਮਲ ਹੋਏ । ਧਾਰਮਕ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇਸ ਮੌਕੇ ਹਜੂਰੀ ਰਾਗੀ ਕੀਰਤਨ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ।
ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਬ੍ਰਹਮ ਗਿਆਨੀ, ਅਨਿਨ ਸੇਵਕ, ਪਰਉਪਕਾਰੀ ਅਤੇ ਵਿਦਵਾਨ ਬਾਬਾ ਬੁੱਢਾ ਜੀ ਨੂੰ ਸਿੱਖ ਇਤਿਹਾਸ ਅੰਦਰ ਇਸ ਕਰਕੇ ਵਿਲੱਖਣ ਸਥਾਨ ਪ੍ਰਾਪਤ ਹੈ ਕਿਉਂਕਿ ਆਪ ਜੀ ਨੂੰ ਛੇ ਗੁਰੂ ਸਾਹਿਬਾਨ ਤੱਕ ਦਾ ਤਿਲਕ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਕਿਨਾਰੇ ਬੈਠਕੇ ਸੰਗਤਾਂ ਨੂੰ ਜਿਥੇ ਗੁਰਬਾਣੀ ਦੇ ਫਲਸਫੇ ਨਾਲ ਜੋੜਿਆ, ਉਥੇ ਹੀ ਬਿਖੜੇ ਸਮਿਆਂ ਵਿਚ ਆਪਣੀ ਦੂਰਦਿ੍ਰਸ਼ਟੀ ਅਤੇ ਤੀਖਣ ਬੁੱਧੀ ਨਾਲ ਸਿੱਖਾਂ ਨੂੰ ਇਕ ਝੰਡੇ ਹੇਠ ਰੱਖਣ ਦਾ ਕਾਰਜ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਪ੍ਰਤੀ ਆਸਥਾ ਅਤੇ ਸਮਰਪਿਤ ਦੀ ਭਾਵਨਾ ਬਾਬਾ ਬੁੱਢਾ ਜੀ ਦੇ ਜੀਵਨ ਤੋਂ ਮਿਲਦੀ ਹੈ, ਜਿਨਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਕੇ ਪ੍ਰਮਾਤਮਾ ’ਚ ਭੇਦ ਹੋਣ ਦੀ ਜੀਵਨ ਜਾਂਚ ਮਿਲਦੀ ਹੈ। ਉਨਾਂ ਦੱਸਿਆ ਕਿ ਇਤਿਹਾਸ ਅੰਦਰ ਆਪ ਜੀ ਵੱਲੋਂ ਕੀਤੇ ਕਾਰਜ ਮਹਾਨ ਅਤੇ ਵਿਲੱਖਣ ਹਨ ਆਪ ਜੀ ਦੇ ਜੀਵਨ ਮਾਰਗ ਤੋਂ ਸੇਧ ਲੈ ਕੇ ਜੀਵਨ ਮਿਸ਼ਨ ਤੋਂ ਉਪਰ ਉਠ ਕੇ ਸੇਵਾ ਤੇ ਭਗਤੀ ’ਚ ਲੀਨ ਹੋਇਆ ਜਾ ਸਕਦਾ। ਗੁਰਮਤਿ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੈਨੇਜਰ ਰਜਿੰਦਰ ਸਿੰਘ ਟੌਹੜਾ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ, ਭਾਈ ਹਰਵਿੰਦਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਤਰਸਵੀਰ ਸਿੰਘ, ਭਾਈ ਹਜੂਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।