Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:11 pm

+91 90915 01313 , +91 90916 01313

punjabbanni@gmail.com
punjabbani@yahoo.com

ਡਵੀਜ਼ਨਲ ਕਮਿਸ਼ਨਰ ਡੀ. ਐਸ ਮਾਂਗਟ ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਨਾਭਾ ਅਨਾਜ ਮੰਡੀ ਦਾ ਕੀਤਾ ਦੌਰਾ

ਡਵੀਜ਼ਨਲ ਕਮਿਸ਼ਨਰ ਡੀ. ਐਸ ਮਾਂਗਟ ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਨਾਭਾ ਅਨਾਜ ਮੰਡੀ ਦਾ ਕੀਤਾ ਦੌਰਾ

ਡਵੀਜ਼ਨਲ ਕਮਿਸ਼ਨਰ ਡੀ.ਐਸ ਮਾਂਗਟ ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਨਾਭਾ ਅਨਾਜ ਮੰਡੀ ਦਾ ਕੀਤਾ ਦੌਰਾ
-ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਲਿਫ਼ਟਿੰਗ ਤੇਜ਼ੀ ਨਾਲ ਜਾਰੀ : ਡਵੀਜ਼ਨਲ ਕਮਿਸ਼ਨਰ
ਨਾਭਾ, 23 ਅਕਤੂਬਰ : ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਪਟਿਆਲਾ ਰੇਂਜ ਦੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਅੱਜ ਨਾਭਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ । ਇਸ ਮੌਕੇ ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਲਿਫ਼ਟਿੰਗ ਤੇਜ਼ੀ ਨਾਲ ਹੋ ਰਹੀ ਹੈ ਤੇ ਅੱਜ ਨਾਭਾ ਅਨਾਜ ਮੰਡੀ ’ਚੋਂ ਵੀ ਕਾਫ਼ੀ ਲਿਫ਼ਟਿੰਗ ਕੀਤੀ ਗਈ ਹੈ । ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸ਼ੈਲਰਾਂ ਨਾਲ ਵੀ ਸਮਝੌਤੇ ਸਹੀ ਬੱਧ ਹੋ ਚੁੱਕੇ ਹਨ ਤੇ ਟਰਾਂਸਪੋਰਟ ਦੀ ਵੀ ਕੋਈ ਸਮੱਸਿਆ ਨਹੀਂ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਤਾਇਨਾਤ ਕੀਤਾ ਗਿਆ ਹੈ । ਉਨ੍ਹਾਂ ਨਾਭਾ ਅਨਾਜ ਮੰਡੀ ਵਿੱਚ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ’ਤੇ ਸੰਤੁਸ਼ਟੀ ਜਾਹਰ ਕਰਦਿਆਂ ਕਿਹਾ ਕਿ ਜਿਸ ਰਫ਼ਤਾਰ ਨਾਲ ਲਿਫ਼ਟਿੰਗ ਦਾ ਕੰਮ ਚੱਲ ਰਿਹਾ ਹੈ, ਜਲਦੀ ਹੀ ਮੰਡੀਆਂ ਖ਼ਾਲੀ ਹੋ ਜਾਣਗੀਆਂ । ਇਸ ਮੌਕੇ ਡੀ. ਆਈ. ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਤੇ ਹੁਣ ਲਿਫ਼ਟਿੰਗ ਨੇ ਵੀ ਰਫ਼ਤਾਰ ਫੜ ਲਈ ਹੈ ਤੇ ਆਉਂਦੇ ਇਕ ਦੋ ਦਿਨਾਂ ਅੰਦਰ ਮੰਡੀਆਂ ਵਿੱਚੋਂ ਝੋਨੇ ਦੀ ਲਿਫ਼ਟਿੰਗ ਕਰ ਲਈ ਜਾਵੇਗੀ । ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੋ ਲਿਫ਼ਟਿੰਗ ਦੀ ਸਮੱਸਿਆ ਸੀ ਉਸ ਨੂੰ ਹੱਲ ਕਰ ਲਿਆ ਗਿਆ ਹੈ ਅਤੇ ਆਉਂਦੇ ਦਿਨਾਂ ਅੰਦਰ ਮੰਡੀਆਂ ਖ਼ਾਲੀ ਹੋ ਜਾਣਗੀਆਂ । ਇਸ ਮੌਕੇ ਐਸ. ਡੀ. ਐਮ. ਨਾਭਾ ਡਾ. ਇਸਮਤ ਵਿਜੇ ਸਿੰਘ, ਮਾਰਕੀਟ ਕਮੇਟੀ ਸਕੱਤਰ ਅਸ਼ਵਨੀ ਮਹਿਤਾ, ਏ. ਐਫ. ਐਸ. ਓ. ਪੰਕਜ ਠਾਕਰ, ਬਰਿੰਦਰ ਸਿੰਘ ਇੰਸਪੈਕਟਰ ਪਨਗ੍ਰੇਨ, ਮੰਡੀ ਸੁਪਰਵਾਈਜ਼ਰ ਗੁਰਮਾਣਕ ਸਿੰਘ, ਦਲਜੀਤ ਸਿੰਘ ਖੱਟੜਾ ਆਦਿ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top