Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:11 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ  ਪ੍ਰਾਪਤ ਕਰਨ : ਮਹਿੰਦਰ ਭਗਤ

ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ : ਮਹਿੰਦਰ ਭਗਤ

ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ : ਮਹਿੰਦਰ ਭਗਤ
ਕੈਬਨਿਟ ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਆਲੂ ਦੇ ਬੀਜਾਂ ਸਬੰਧੀ ਕੀਤਾ ਵਿਚਾਰ ਵਟਾਂਦਰਾਂ
ਚੰਡੀਗੜ, 23 ਅਕਤੂਬਰ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਅਤੇ ਵੱਖ ਵੱਖ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ । ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਬਾਗਬਾਨੀ ਸ੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਨਾਲ ਆਲੂ ਦੇ ਬੀਜਾਂ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾਂ ਕੀਤਾ । ਇਸ ਮੌਕੇ ਸਬਜੀਆਂ ਦੀ ਕਾਸ਼ਤ ਸਮੇਤ ਪੰਜਾਬ ਵਿੱਚ ਆਲੂ ਦੀ ਕਾਸ਼ਤ ਨੂੰ ਅੱਗੇ ਲੈ ਕੇ ਆਉਣ ਸਬੰਧੀ ਵਿਉਂਤਬੰਦੀ ਕੀਤੀ । ਇਸ ਤੋਂ ਇਲਾਵਾ ਬਾਗਬਾਨੀ ਖੇਤਰ ਵਿੱਚ ਭਾਰਤ ਸਰਕਾਰ ਤੋਂ ਨਵੇ ਪ੍ਰੋਜੈਕਟ ਲੈ ਕੇ ਆਉਂਣ ਅਤੇ ਵਿਭਾਗ ਦੇ ਵੱਖ-ਵੱਖ ਅਦਾਰਿਆਂ ਨੂੰ ਮਜ਼ਬੂਤ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ । ਬਾਗਬਾਨੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਫਸਲ ਤੋਂ ਬਾਹਰ ਕੱਢਣ ਲਈ ਬਾਗਬਾਨੀ ਕਿੱਤਾ ਅਪਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ । ਮਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਲੂ ਬੀਜ ਹੱਬ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਮੌਜੂਦਾ ਸਕੀਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਤੇ ਜ਼ੋਰ ਦਿੱਤਾ । ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਵਾਲੇ ਕਿੱਤਿਆਂ ਵਿੱਚ ਸੂਬਾ ਸਰਕਾਰ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰੇਗੀ ।

Advertisement
Advertisement
Advertisement
Advertisement
Scroll to Top