Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:54 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਕਰਕੇ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਖ਼ਰੀਦੇ ਝੋਨੇ ਦੀ ਲਿਫ਼ਟਿੰਗ ਵੀ ਨਾਲੋ-ਨਾਲ ਜਾਰੀ : ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਕਰਕੇ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਖ਼ਰੀਦੇ ਝੋਨੇ ਦੀ ਲਿਫ਼ਟਿੰਗ ਵੀ ਨਾਲੋ-ਨਾਲ ਜਾਰੀ : ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਕਰਕੇ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਖ਼ਰੀਦੇ ਝੋਨੇ ਦੀ ਲਿਫ਼ਟਿੰਗ ਵੀ ਨਾਲੋ-ਨਾਲ ਜਾਰੀ : ਡਿਪਟੀ ਕਮਿਸ਼ਨਰ
-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੱਲੋਂ ਸਮਾਣਾ ਤੇ ਗਾਜੇਵਾਸ ਅਨਾਜ ਮੰਡੀਆਂ ‘ਚ ਝੋਨੇ ਦੀ ਖ਼ਰੀਦ ਤੇ ਚੁਕਾਈ ਦਾ ਜਾਇਜ਼ਾ
ਸਮਾਣਾ, 23 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਸਮਾਣਾ ਤੇ ਗਾਜੇਵਾਸ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਤੇ ਚੁਕਾਈ ਦਾ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦੇ ਚੱਲਦਿਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੀ ਫ਼ਸਲ ਦੀ ਚੁਕਾਈ ਵੀ ਤੇਜ਼ੀ ਨਾਲ ਕਰਵਾਈ ਜਾ ਰਹੀ ਹੈ ।
ਡੀ.ਸੀ. ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਨੇ ਕਿ ਪਿਛਲੇ ਦਿਨੀ ਲਿਫਟਿੰਗ ਦੀ ਕੁੱਝ ਸਮੱਸਿਆ ਆਈ ਸੀ ਜਿਸ ਨੂੰ ਪੰਜਾਬ ਸਰਕਾਰ ਵੱਲੋਂ ਹੱਲ ਕੀਤਾ ਗਿਆ ਹੈ ਤੇ ਕਿਸਾਨਾਂ ਦੀ ਖਰੀਦ ਕੀਤੀ ਜਿਣਸ ਦੀ ਲਿਫਟਿੰਗ ਹੁਣ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ੈਲਰਾਂ ਨਾਲ ਵੀ ਸਮਝੌਤੇ ਸਹੀ ਬੱਧ ਹੋ ਚੁੱਕੇ ਹਨ ਤੇ ਟਰਾਂਸਪੋਰਟ ਦੀ ਵੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਤਾਇਨਾਤ ਹੈ ਤੇ ਆਉਂਦੇ ਦਿਨਾਂ ਅੰਦਰ ਮੰਡੀਆਂ ਵਿੱਚੋਂ ਝੋਨੇ ਦੀ ਪੂਰੀ ਲਿਫ਼ਟਿੰਗ ਕਰ ਲਈ ਜਾਵੇਗੀ । ਡੀ.ਸੀ. ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲਿਆਉਣ ਅਤੇ ਪਰਾਲੀ ਨੂੰ ਅੱਗ ਵੀ ਨਾ ਲਗਾਉਣ । ਇਸ ਮੌਕੇ ਐਸਡੀਐਮ ਤਰਸੇਮ ਚੰਦ ਅਤੇ ਡੀਐਸਪੀ ਜੀ.ਐਸ ਸਿਕੰਦ ਸਮੇਤ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top