Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 5:30 am

+91 90915 01313 , +91 90916 01313

punjabbanni@gmail.com
punjabbani@yahoo.com

ਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ

ਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ

ਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ
ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ਨਿਰਦੇਸ਼
ਚੰਡੀਗੜ੍ਹ, 23 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ (ਐਮ.ਈ.ਐਮ.) ਵਿੰਗ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਹਤ ਸੁਧਾਰ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸਬੰਧੀ ਢੁਕਵੀਂ ਤੇ ਸਟੀਕ ਜਾਣਕਾਰੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਹੇਠਲੇ ਪੱਧਰ ਤੱਕ ਪਹੁੰਚ ਸਕੇ । ਬੁੱਧਵਾਰ ਨੂੰ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ: ਬਲਬੀਰ ਸਿੰਘ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜਨ ਸੰਚਾਰ ਬਿਮਾਰੀਆਂ ਨੂੰ ਕੰਟਰੋਲ ਕਰਨ ਅਤੇ ਰੋਕਥਾਮ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ’ਚ ਵਿੱਦਿਅਕ ਅਤੇ ਸੰਚਾਰ ਗਤੀਵਿਧੀਆਂ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ ਨੂੰ ਸਹੀ ਅਤੇ ਢੁਕਵੀਂ ਜਾਣਕਾਰੀ ਦਾ ਪ੍ਰਸਾਰ ਕਰਨਾ ਐਮ.ਈ.ਐਮ. ਵਿੰਗ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ । ਉਨ੍ਹਾਂ ਕਿਹਾ ਕਿ ਇਹ ਵਿੰਗ ਵਿਭਾਗ ਦੀਆਂ ਅੱਖਾਂ ਅਤੇ ਕੰਨ ਹਨ ਅਤੇ ਸਰਕਾਰ ਉਨ੍ਹਾਂ ਤੋਂ ਆਸ ਕਰਦੀ ਹੈ ਕਿ ਉਹ ਵਿਭਾਗ ਅੰਦਰ ਸੂਚਨਾ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਂਦੇ ਹੋਏ ਸਿਹਤ ਵਿਭਾਗ ਦੀਆਂ ਯੋਜਨਾਵਾਂ ਤੇ ਸਿਹਤ ਸੰਬੰਧੀ ਆਮ ਜਾਣਕਾਰੀ ਨੂੰ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਗੇ । ‘ਹਰ ਸ਼ੁਕਰਵਾਰ, ਡੇਂਗੂ ਉਤੇ ਵਾਰ’ ਮੁਹਿੰਮ ਦਾ ਹਵਾਲਾ ਦਿੰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ , “ਅਸੀਂ ਪਿਛਲੇ ਸਾਲਾਂ ਦੇ ਮੁਕਾਬਲੇ ਰਾਜ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਕਮੀ ਦੇਖੀ ਹੈ, ਜੋ ਕਿ ਇਸ ਬਿਮਾਰੀ ਵਿਰੁੱਧ ਸਾਡੀ ਜਾਗਰੂਕਤਾ ਮੁਹਿੰਮ ਦਾ ਪ੍ਰਤੱਖ ਨਤੀਜਾ ਹੈ । ਡਾ ਬਲਬੀਰ ਸਿੰਘ ਨੇ ਦੱਸਿਆ ਕਿ ਆਗਾਮੀ ਜਾਗਰੂਕਤਾ ਮੁਹਿੰਮ ਛੂਤ ਅਤੇ ਦੂਜੀਆਂ ਬਿਮਾਰੀਆਂ ਦੀ ਰੋਕਥਾਮ ’ਤੇ ਕੇਂਦਰਿਤ ਹੋਵੇਗੀ। ਆਉਣ ਵਾਲੇ ਦਿਨਾਂ ਵਿੱਚ, ਸਾਰੇ ਜ਼ਿਲਿ੍ਹਆਂ ਵਿੱਚ ਸੂਬਾ ਸਰਕਾਰ ਵੱਲੋਂ ਚਲਾਈਆਂ ਗਈਆਂ ਫੂਡ ਸੇਫਟੀ ਵੈਨਾਂ ਰਾਹੀਂ ਲੋਕਾਂ ਨੂੰ ਭੋਜਨ ਵਿੱਚ ਮਿਲਾਵਟ ਨੂੰ ਰੋਕਣ ਲਈ ਜਾਗਰੂਕ ਕੀਤਾ ਜਾਵੇਗਾ । ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਜਸਮਿੰਦਰ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top