Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:28 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਲਿਆ ਜਾਇਜ਼ਾ

ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਲਿਆ ਜਾਇਜ਼ਾ

ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਲਿਆ ਜਾਇਜ਼ਾ
ਮਨੋਬਲ ਉੱਚਾ ਚੁੱਕਣ ਲਈ ਅਧਿਆਪਕ ਵਿਦਿਆਰਥੀਆਂ ਨਾਲ ਦੋਸਤਾਨਾ ਮਾਹੌਲ ਬਣਾਉਣਾ ਯਕੀਨੀ ਬਣਾਉਣ: ਵਧੀਕ ਮੁੱਖ ਸਕੱਤਰ
ਸੰਗਰੂਰ, 22 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਜ਼ਿਲ੍ਹਾ ਸੰਗਰੂਰ ‘ਚ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਮੁੱਖ ਸਕੱਤਰ ਵੱਲੋਂ ਭਵਾਨੀਗੜ੍ਹ ਅਤੇ ਸੰਗਰੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਗਈ । ਇਸ ਮੌਕੇ ਬਲਦਿਆਂ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦਾ ਵਿਦਿਆਰਥੀਆਂ ਦੇ ਮੁਕਾਬਲੇ ਸਹੀ ਅਨੁਪਾਤ ਵੀ ਯਕੀਨੀ ਬਣਾਇਆ ਜਾ ਰਿਹਾ ਹੈ । ਵਧੀਕ ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਧਿਆਪਕਾਂ ਨੂੰ ਸਮੇਂ-ਸਮੇਂ ‘ਤੇ ਸਿੱਖਿਆ ਦੀਆਂ ਨਵੀਆਂ ਸ਼ੈਲੀਆਂ ਨੂੰ ਅਪਣਾਉਣ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਅਧਿਆਪਕ ਉਨ੍ਹਾਂ ਨੂੰ ਸਕੂਲਾਂ ਵਿੱਚ ਦੋਸਤਾਨਾ ਮਾਹੌਲ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਉਹ ਬੇਝਿਜਕ ਹੋ ਕੇ ਆਪਣੀਆਂ ਵਿੱਦਿਅਕ ਉਲਝਣਾਂ ਦਾ ਹੱਲ ਕਰਵਾ ਸਕਣ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅਧਿਆਪਕਾਂ ਤੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਨਿਰੰਤਰ ਪੂਰੀ ਮਿਹਨਤ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਬੌਧਿਕ ਤੇ ਸਰੀਰਕ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਚੰਗੇ ਸਮਾਜ ਦੇ ਨਿਰਮਾਣ ਦੀ ਨੀਂਹ ਹਨ ਕਿਉਂਕਿ ਵਿਦਿਆਰਥੀ ਹੀ ਅੱਗੇ ਚੱਲ ਕੇ ਨਿਰੋਏ ਸਮਾਜ ਦੀ ਸਿਰਜਣਾ ਕਰਦੇ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਭਵਾਨੀਗੜ੍ਹ ਰਵਿੰਦਰ ਬਾਂਸਲ, ਸਕੂਲਾਂ ਦਾ ਸਟਾਫ, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top