Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:01 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ  ਰੰਗੇ ਹੱਥੀਂ ਕਾਬੂ ਚੰਡੀਗੜ, 22 ਅ

ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ, 22 ਅ

ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ
ਚੰਡੀਗੜ, 22 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਇੱਕ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਲਜੀਤ ਸਿੰਘ ਵਾਸੀ ਪਿੰਡ ਕੋਟ ਕਰਮ ਚੰਦ, ਡੇਰਾ ਰੋਡ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਉਸ ਕੋਲੋਂ ਨਿੱਜੀ ਤਲਾਸ਼ੀ ਦੌਰਾਨ ਬਰਾਮਦ ਹੋਇਆ ਇੱਕ ਮੋਬਾਈਲ ਫੋਨ ਛੁਡਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top