Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਨਾ ਅਸੀਂ ਕਿਸੇ ਨਾਲ ਕੋਈ ਧੱਕਾ ਕੀਤਾ, ਨਾ ਕਦੇ ਕਰਨਾ ਚਾਹਾਂਗੇ, ਮੇਰੇ ਅਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ - ਮਾਣੂੰਕੇ

ਦੁਆਰਾ: News ਪ੍ਰਕਾਸ਼ਿਤ :Thursday, 15 June, 2023, 05:34 PM

ਕਿਹਾ, ਮੇਰੇ ਅਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ, ਅਸੀਂ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿਚ ਹੀ ਰਹਿ ਰਹੇ ਹਾਂ
…ਮੈਂ ਕਿਹਾ ਸੀ ਕਿ ਮੈਨੂੰ ਨਵਾਂ ਘਰ ਲੱਭਣ ਅਤੇ ਸ਼ਿਫਟ ਕਰਨ ਵਿਚ ਡੇਢ ਮਹੀਨੇ ਦਾ ਸਮਾਂ ਲੱਗੇਗਾ, ਪਰ ਉਹ ਕਾਹਲੀ ਕਰਨ ਲੱਗੇ- ਮਾਣੂੰਕੇ
…ਵਿਰੋਧੀ ਨੇਤਾਵਾਂ ਖਾਸਕਰ ਸੁਖਪਾਲ ਖਹਿਰਾ ਨੇ ਜਾਣਬੁੱਝ ਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ
…ਖਹਿਰਾ ਨੂੰ ਕੀਤਾ ਸਵਾਲ, ਕਿ ਉਸ ਦੀ ਚੰਡੀਗੜ੍ਹ ਵਾਲੀ ਕੋਠੀ ਦਾ ਮਾਲਕ ਕਿੱਥੇ ਹੈ?
ਚੰਡੀਗੜ੍ਹ, 15 ਜੂਨ 2023 – ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਵਿਵਾਦਿਤ ਕੋਠੀ ਨਾਲ ਸਬੰਧਤ ਆਪਣੇ ‘ਤੇ ਲਗਾਏ ਗਏ ਸਾਰੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ 2017 ਵਿੱਚ ਵਿਧਾਇਕ ਬਣਨ ਤੋਂ ਲੈ ਕੇ ਅੱਜ ਤੱਕ ਅਸੀਂ ਕਦੇ ਕਿਸੇ ਨਾਲ ਧੱਕਾ ਨਹੀਂ ਕੀਤਾ ਅਤੇ ਨਾ ਹੀ ਕਰਨਾ ਚਾਹੁੰਦੇ ਹਾਂ। ਇਹ ਸਾਡੀ ਪਾਰਟੀ ਦਾ ਸੱਭਿਆਚਾਰ ਨਹੀਂ ਹੈ।
ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਛੇ ਸਾਲ ਤੋਂ ਵੱਧ ਸਮਾਂ ਵਿਧਾਇਕ ਰਹਿਣ ਦੇ ਬਾਵਜੂਦ ਮੈਂ ਅਤੇ ਮੇਰੇ ਪਤੀ ਦੀ ਕੋਈ ਜਾਇਦਾਦ ਨਹੀਂ ਹੈ। ਅਸੀਂ ਪਿਛਲੇ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਾਂ। ਮੈਂ ਉਹ ਘਰ ਵੀ ਕਿਰਾਏ ‘ਤੇ ਲਿਆ ਸੀ। ਜਿਸਦਾ ਸਾਡੇ ਕੋਲ ਰੈਂਟ ਐਗਰੀਮੈਂਟ ਵੀ ਹੈ ਅਤੇ ਅਸੀਂ ਹਰ ਮਹੀਨੇ ਕਿਰਾਇਆ ਵੀ ਅਦਾ ਕੀਤਾ ਹੈ।
ਜਦੋਂ ਮੈਨੂੰ ਉਸ ਐੱਨ.ਆਰ.ਆਈ. ਮਕਾਨ ਮਾਲਕ ਵੱਲੋਂ ਕੋਠੀ ਖਾਲੀ ਕਰਨ ਲਈ ਕਿਹਾ ਗਿਆ ਤਾਂ ਮੈਂ ਕਿਹਾ ਕਿ ਮੈਨੂੰ ਨਵਾਂ ਘਰ ਲੱਭਣ ਅਤੇ ਸ਼ਿਫਟ ਕਰਨ ਲਈ ਡੇਢ ਮਹੀਨੇ ਦਾ ਸਮਾਂ ਲੱਗੇਗਾ ਪਰ ਉਹ ਜਲਦਬਾਜ਼ੀ ਕਰਨ ਲੱਗੇ। ਬੇਵਜ੍ਹਾ ਦਾ ਵਿਵਾਦ ਪੈਦਾ ਹੁੰਦਿਆਂ ਵੇਖ ਅਸੀਂ ਓਸ ਘਰ ਨੂੰ ਜਲਦ ਖਾਲੀ ਕਰਨ ਦਾ ਫੈਸਲਾ ਕੀਤਾ। ਕੁਝ ਦਿਨ ਪਹਿਲਾਂ ਹੀ ਮੈਂ ਜਗਰਾਉਂ ਦੀ ਰਾਇਲ ਕਲੋਨੀ ਵਿੱਚ ਨਵਾਂ ਮਕਾਨ ਕਿਰਾਏ ’ਤੇ ਲਿਆ ਹੈ, ਜਿੱਥੇ ਅਸੀਂ ਸ਼ਿਫਟ ਵੀ ਹੋ ਗਏ ਹਾਂ। ਮੈਂ ਉਸ ਕੋਠੀ ਦੀ ਚਾਬੀ ਵੀ ਵਾਪਸ ਕਰ ਦਿੱਤੀ ਹੈ। ਹੁਣ ਮੇਰਾ ਕਿਸੇ ਵਿਵਾਦਿਤ ਕੋਠੀ ਨਾਲ ਕੋਈ ਸਬੰਧ ਨਹੀਂ ਰਿਹਾ।
ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ਖਾਸ ਕਰਕੇ ਸੁਖਪਾਲ ਖਹਿਰਾ ‘ਤੇ ਮਾਮਲੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਖਹਿਰਾ ਨੇ ਜਾਣਬੁੱਝ ਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਸੁਖਪਾਲ ਖਹਿਰਾ ‘ਤੇ ਸੜਕ ‘ਤੇ ਕਬਜ਼ਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਰਾਮਗੜ੍ਹ ਵਾਲੇ ਘਰ ਦੇ ਨੇੜੇ ਵਾਲੀ ਸੜਕ ਕਿੱਥੇ ਗਾਇਬ ਹੋ ਗਈ ਹੈ? ਮਾਣੂੰਕੇ ਨੇ ਖਹਿਰਾ ‘ਤੇ ਨਜਾਇਜ਼ ਜਾਇਦਾਦ ਬਣਾਉਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ‘ਲੈਂਡ ਰੈਵੇਨਿਊ ਐਕਟ-1972’ ਅਨੁਸਾਰ ਪੰਜਾਬ ਵਿੱਚ ਸੇਮ ਵਾਲੇ ਖੇਤਰ ਵਿੱਚ ਕੋਈ ਵੀ ਵਿਅਕਤੀ 17 ਏਕੜ ਤੋਂ ਵੱਧ ਜ਼ਮੀਨ ਦਾ ਮਾਲਕ ਨਹੀਂ ਹੋ ਸਕਦਾ। ਉਸ ਸਮੇਂ ਖਹਿਰਾ ਦੇ ਘਰ ਵਿੱਚ ਉਨ੍ਹਾਂ ਦੇ ਪਿਤਾ ਅਤੇ ਦਾਦਾ ਜੀ ਸਨ। ਇਸ ਹਿਸਾਬ ਨਾਲ ਉਨ੍ਹਾਂ ਕੋਲ 34 ਏਕੜ ਜ਼ਮੀਨ ਬਣਦੀ ਹੈ। ਪਰ ਉਨ੍ਹਾਂ ਕੋਲ 51 ਏਕੜ ਜ਼ਮੀਨ ਕਿੱਥੋਂ ਆਈ?
ਉਨ੍ਹਾਂ ਖਹਿਰਾ ‘ਤੇ ਆਪਣੇ ਇਕ ਦੋਸਤ ਰਾਹੀਂ ਚੰਡੀਗੜ੍ਹ ਸਥਿਤ ਮਕਾਨ ਹੜੱਪਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਖਾਸ ਦੋਸਤ, ਜੋ ਉਨ੍ਹਾਂ ਦਾ ਕਾਰੋਬਾਰੀ ਭਾਈਵਾਲ ਵੀ ਹੈ, ਨੇ ਚੰਡੀਗੜ੍ਹ ਸੈਕਟਰ-5 ਵਿਚ ਇਕ ਮਕਾਨ ਕਿਰਾਏ ‘ਤੇ ਲਿਆ ਸੀ ਅਤੇ ਕੁਝ ਸਮੇਂ ਬਾਅਦ ਖਹਿਰਾ ਉਸ ਮਕਾਨ ਦਾ ਮਾਲਕ ਬਣ ਗਿਆ। ਉਸ ਨੇ ਉਸ ਮਕਾਨ ਦੀ ਕੀਮਤ ਸਿਰਫ਼ 16 ਲੱਖ ਰੁਪਏ ਦੱਸੀ ਹੈ ਜਦੋਂਕਿ ਇਹ ਕਰੋੜਾਂ ਦੀ ਜਾਇਦਾਦ ਹੈ। ਉਸ ਨੇ ਉਸ ਮਕਾਨ ਦੇ ਅਸਲੀ ਮਾਲਕ ਕੋਲ ਵੀ ਰਜਿਸਟਰੀ ਨਹੀਂ ਕਰਵਾਈ ਹੈ। ਖਹਿਰਾ ਦੇ ਉਸ ਦੋਸਤ ‘ਤੇ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਸੁਖਪਾਲ ਖਹਿਰਾ ਨੂੰ ਇਸ ਮਾਮਲੇ ‘ਤੇ ਜਵਾਬ ਦੇਣਾ ਚਾਹੀਦਾ ਹੈ



Scroll to Top