Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:16 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਘਰੇਲੂ ਸਮਰੱਥਾਵਾਂ ਨੂੰ ਮਜ਼ਬੂਤ ਬਣਾਉਣ ਅਤੇ ਬਾਹਰੀ ਝਟਕਿਆਂ ਪ੍ਰਤੀ ਮਜ਼ਬੂਤੀ ਵਿਕਸਤ ਕਰਨ ਦੀ ਦਿਸ਼ਾ ’ਚ ਕੰਮ ਕਰ ਰਿਹਾ ਹੈ : ਸੀਤਾਰਮਨ

ਭਾਰਤ ਘਰੇਲੂ ਸਮਰੱਥਾਵਾਂ ਨੂੰ ਮਜ਼ਬੂਤ ਬਣਾਉਣ ਅਤੇ ਬਾਹਰੀ ਝਟਕਿਆਂ ਪ੍ਰਤੀ ਮਜ਼ਬੂਤੀ ਵਿਕਸਤ ਕਰਨ ਦੀ ਦਿਸ਼ਾ ’ਚ ਕੰਮ ਕਰ ਰਿਹਾ ਹੈ : ਸੀਤਾਰਮਨ

ਭਾਰਤ ਘਰੇਲੂ ਸਮਰੱਥਾਵਾਂ ਨੂੰ ਮਜ਼ਬੂਤ ਬਣਾਉਣ ਅਤੇ ਬਾਹਰੀ ਝਟਕਿਆਂ ਪ੍ਰਤੀ ਮਜ਼ਬੂਤੀ ਵਿਕਸਤ ਕਰਨ ਦੀ ਦਿਸ਼ਾ ’ਚ ਕੰਮ ਕਰ ਰਿਹਾ ਹੈ : ਸੀਤਾਰਮਨ
ਨਿਊਯਾਰਕ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਆਲਮੀ ਆਰਥਿਕ ਮਾਹੌਲ ਚੁਣੌਤੀਆਂ ਪੇਸ਼ ਕਰ ਸਕਦਾ ਹੈ ਪਰ ਭਾਰਤ ਵਿਕਾਸ ਦੇ ਨਵੇਂ ਮੌਕਿਆਂ ਦਾ ਲਾਭ ਉਠਾਉਣ ਦੀ ਚੰਗੀ ਸਥਿਤੀ ਵਿੱਚ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਆਪਣੀਆਂ ਸਪਲਾਈ ਲੜੀਆਂ ਦਾ ਮੁੜ ਮੁਲਾਂਕਣ ਕਰ ਰਹੇ ਹਨ ਤਾਂ ਭਾਰਤ ਨੂੰ ਆਸ ਹੈ ਕਿ ਉਹ ਵਸਤਾਂ ਤੇ ਸੇਵਾਵਾਂ ਦੇ ਸਰੋਤਾਂ ’ਚ ਵੰਨ-ਸੁਵੰਨਤਾ ਲਿਆਉਣ ਦੇ ਇੱਛੁਕ ਕਈ ਮੁਲਕਾਂ ਲਈ ਅਹਿਮ ਭਾਈਵਾਲ ਬਣੇਗਾ। ਸੀਤਾਰਮਨ ਨੇ ਕੋਲੰਬੀਆ ਯੂਨੀਵਰਸਿਟੀ ’ਚ ‘ਚੁਣੌਤੀਪੂਰਨ ਤੇ ਬੇਯਕੀਨੀ ਵਾਲੇ ਆਲਮੀ ਮਾਹੌਲ ਵਿਚਾਲੇ ਭਾਰਤ ਦੀ ਆਰਥਿਕ ਮਜ਼ਬੂਤੀ ਤੇ ਸੰਭਾਵਨਾਵਾਂ’ ਵਿਸ਼ੇਸ਼ ’ਤੇ ਵਿਸ਼ੇਸ਼ ਭਾਸ਼ਣ ਦੌਰਾਨ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਭਾਰਤ ਘਰੇਲੂ ਸਮਰੱਥਾਵਾਂ ਨੂੰ ਮਜ਼ਬੂਤ ਬਣਾਉਣ ਅਤੇ ਬਾਹਰੀ ਝਟਕਿਆਂ ਪ੍ਰਤੀ ਮਜ਼ਬੂਤੀ ਵਿਕਸਤ ਕਰਨ ਦੀ ਦਿਸ਼ਾ ’ਚ ਕੰਮ ਕਰ ਰਿਹਾ ਹੈ। ਸੀਤਾਰਮਨ ਨੇ ਕਿਹਾ ਨੇ ਕਿਹਾ ਕਿ ਹਾਲਾਂਕਿ ਪਿਛਲੇ ਦਹਾਕਿਆਂ ’ਚ ਵੱਡੇ ਪੱਧਰ ’ਤੇ ਬਹੁਪੱਖੀ ਵਪਾਰ ਕਾਰਨ ਆਲਮੀ ਵਿਕਾਸ ਹੋਇਆ ਹੈ ਪਰ ਮੇਰਾ ਮੰਨਣਾ ਹੈ ਕਿ ਆਉਣ ਵਾਲੇ ਸਾਲ ਰਣਨੀਤਕ ਆਰਥਿਕ ਭਾਈਵਾਲੀਆਂ ਵੱਲੋਂ ਪਰਿਭਾਸ਼ਤ ਹੋਣਗੇ ਅਤੇ ਭਾਰਤ ਇਸ ਤਬਦੀਲੀ ਦਾ ਲਾਭ ਉਠਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਆਲਮੀ ਆਰਥਿਕ ਵਾਤਾਵਰਣ ਚੁਣੌਤੀਆਂ ਪੇਸ਼ ਕਰ ਸਕਦਾ ਹੈ ਪਰ ਭਾਰਤ ਵਿਕਾਸ ਦੇ ਨਵੇਂ ਮੌਕਿਆਂ ਦਾ ਲਾਹਾ ਲੈਣ ਦੀ ਚੰਗੀ ਸਥਿਤੀ ਵਿੱਚ ਹੈ। ਭਾਰਤ ਦੀਆਂ ਆਰਥਿਕ ਨੀਤੀਆਂ ਬਾਰੇ ਇਹ ਭਾਸ਼ਣ ਕੋਲੰਬੀਆ ਦੇ ਸਕੂਲ ਆਫ ਇੰਟਰਨੈਸ਼ਨਲ ਐਂਡ ਪਬਲਿਕ ਅਫੇਅਰਜ਼ ’ਚ ਦੀਪਕ ਤੇ ਨੀਰਾ ਰਾਜ ਸੈਂਟਰ ਵੱਲੋਂ ਕੀਤਾ ਗਿਆ। ਸੀਤਾਰਮਨ ਮੈਕਸੀਕੋ ਦੀ ਯਾਤਰਾ ਮੁਕੰਮਲ ਕਰਨ ਮਗਰੋਂ ਲੰਘੇ ਐਤਵਾਰ ਨਿਊਯਾਰਕ ਪੁੱਜੇ ਹਨ। ਨਿਊਯਾਰਕ ’ਚ ਉਨ੍ਹਾਂ ਨਿਊਯਾਰਕ ਸਟਾਕ ਐਕਸਚੇਂਜ ’ਚ ‘ਭਾਰਤ ਵਿੱਚ ਨਿਵੇਸ਼ ਦੇ ਮੌਕੇ’ ਬਾਰੇ ਇੱਕ ਗੋਲਮੇਜ਼ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਆਈ. ਬੀ. ਐੱਮ. ਦੇ ਚੇਅਰਮੈਨ ਤੇ ਸੀ. ਈ. ਓ. ਅਰਵਿੰਦ ਕ੍ਰਿਸ਼ਨ ਨਾਲ ਭਾਰਤ ਦੇ ਆਰਥਿਕ ਸੁਧਾਰਾਂ ਤੇ ਆਰਥਿਕ ਵਿਕਾਸ ਬਾਰੇ ਚਰਚਾ ’ਚ ਹਿੱਸਾ ਲਿਆ।

Advertisement
Advertisement
Advertisement
Advertisement
Scroll to Top