Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:33 am

+91 90915 01313 , +91 90916 01313

punjabbanni@gmail.com
punjabbani@yahoo.com

ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ 21 ਸਾਲਾ ਵਿਦਿਆਰਥੀ ਕੀਤੀ ਖੁਦਕੁਸ਼ੀ

ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ 21 ਸਾਲਾ ਵਿਦਿਆਰਥੀ ਕੀਤੀ ਖੁਦਕੁਸ਼ੀ

ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ 21 ਸਾਲਾ ਵਿਦਿਆਰਥੀ ਕੀਤੀ ਖੁਦਕੁਸ਼ੀ
ਨਵੀਂ ਦਿੱਲੀ : ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ 21 ਸਾਲਾ ਵਿਦਿਆਰਥੀ ਨੇ ਆਪਣੇ ਹੋਸਟਲ ਦੇ ਕਮਰੇ `ਚ ਪੱਖੇ ਨਾਲ ਲਟਕ ਕੇ ਕਥਿਤ ਤੌਰ `ਤੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਬੁੱਧਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ ਵਿਦਿਆਰਥੀ ਦੇ ਕਮਰੇ ਵਿੱਚੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ । ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਝਾਰਖੰਡ ਦਾ ਰਹਿਣ ਵਾਲਾ ਸੀ ਅਤੇ ਉਸ ਦਾ ਮਾਨਸਿਕ ਇਲਾਜ ਚੱਲ ਰਿਹਾ ਸੀ । ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮੰਗਲਵਾਰ ਕਰੀਬ ਰਾਤ 11 ਵਜੇ ਪੁਲਸ ਕੰਟਰੋਲ ਰੂਮ (ਪੀ ਸੀ ਆਰ) ਨੂੰ ਇੱਕ ਕਾਲ ਆਈ ਜਿਸ ਵਿੱਚ ਦੱਸਿਆ ਗਿਆ ਕਿ ਇੱਕ ਆਈ. ਆਈ. ਟੀ. ਵਿਦਿਆਰਥੀ ਨੇ ਹੋਸਟਲ ਦੇ ਕਮਰੇ `ਚ ਖ਼ੁਦਕੁਸ਼ੀ ਕਰ ਲਈ । ਤੁਰੰਤ ਇੱਕ ਕਰਮਚਾਰੀ ਨੂੰ ਮੌਕੇ `ਤੇ ਭੇਜਿਆ ਗਿਆ । ਕਮਰੇ ਨੂੰ ਅੰਦਰੋਂ ਤਾਲਾ ਲੱਗਿਆ ਹੋਇਆ ਸੀ, ਜਿਸ ਕਾਰਨ ਉਸ ਦੇ ਦੋਸਤ ਅਤੇ ਆਈ ਆਈ ਟੀ ਕਰਮਚਾਰੀ ਖਿੜਕੀ ਤੋੜ ਕੇ ਕਮਰੇ ਵਿੱਚ ਦਾਖਲ ਹੋਏ । ਉਹਨਾਂ ਕਿਹਾ ਕਿ ਮ੍ਰਿਤਕ ਨੂੰ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਰਾਸਤੇ ਵਿਚ ਉਸ ਦੀ ਮੌਤ ਹੋ ਗਈ। ਲਾਸ਼ ਨੂੰ ਮੁਰਦਾਘਰ `ਚ ਰਖਵਾਇਆ ਗਿਆ ਹੈ । ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜਿਸ ਹੋਸਟਲ ਦੇ ਕਮਰੇ `ਚ ਕੁਮਾਰ ਨੇ ਖੁਦਕੁਸ਼ੀ ਕੀਤੀ ਸੀ, ਉਸ ਦੀ ਜਾਂਚ `ਮੋਬਾਈਲ ਕ੍ਰਾਈਮ ਟੀਮ` ਨੇ ਕੀਤੀ ਹੈ ।

Advertisement
Advertisement
Advertisement
Advertisement
Scroll to Top