Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:32 am

+91 90915 01313 , +91 90916 01313

punjabbanni@gmail.com
punjabbani@yahoo.com

ਇਕ ਮੁਸਲਿਮ ਵਿਅਕਤੀ ਇਕ ਤੋਂ ਵੱਧ ਵਿਆਹ ਰਜਿਸਟਰ ਕਰਵਾ ਸਕਦਾ ਹੈ : ਮੁੰਬਈ ਹਾਈਕੋਰਟ

ਇਕ ਮੁਸਲਿਮ ਵਿਅਕਤੀ ਇਕ ਤੋਂ ਵੱਧ ਵਿਆਹ ਰਜਿਸਟਰ ਕਰਵਾ ਸਕਦਾ ਹੈ : ਮੁੰਬਈ ਹਾਈਕੋਰਟ

ਇਕ ਮੁਸਲਿਮ ਵਿਅਕਤੀ ਇਕ ਤੋਂ ਵੱਧ ਵਿਆਹ ਰਜਿਸਟਰ ਕਰਵਾ ਸਕਦਾ ਹੈ : ਮੁੰਬਈ ਹਾਈਕੋਰਟ
ਮੁੰਬਈ : ਬੰਬੇ ਹਾਈ ਕਰੋਟ ਨੇ ਕਿਹਾ ਕਿ ਇਕ ਮੁਸਲਿਮ ਵਿਅਕਤੀ ਇਕ ਤੋਂ ਵੱਧ ਵਿਆਹ ਰਜਿਸਟਰ ਕਰਵਾ ਸਕਦਾ ਹੈ, ਕਿਉਂਕਿ ਉਨ੍ਹਾਂ ਦਾ ਪਰਸਨਲ ਲਾਅ ਇਕ ਤੋਂ ਵੱਧ ਵਿਆਹ ਦੀ ਇਜਾਜ਼ਤ ਦਿੰਦੇ ਹਾ। ਹਾਈ ਕੋਰਟ ਨੇ ਇਹ ਫ਼ੈਸਲਾ ਇਕ ਮੁਸਲਿਮ ਵਿਅਕਤੀ ਵੱਲੋਂ ਆਪਣੇ ਤੀਜੇ ਵਿਆਹ ਦੀ ਰਜਿਸਟ੍ਰੇਸ਼ਨ ਕਰਵਾਉਣ ਦੇ ਮਾਮਲੇ ’ਚ ਦਿੱਤਾ। ਜਸਟਿਸ ਬੀਪੀ ਕੋਲਾਬਾਵਾਲਾ ਤੇ ਜਸਟਿਸ ਸੋਮਸ਼ੇਖਰ ਸੁੰਦਰਸਨ ਦੇ ਬੈਂਚ ਨੇ ਠਾਣੇ ਨਗਰ ਨਿਗਮ ਦੇ ਉੱਪ ਵਿਆਹ ਰਜਿਸਟ੍ਰੇਸ਼ਨ ਦਫ਼ਤਰ ਨੂੰ ਪਿਛਲੇ ਸਾਲ ਫਰਵਰੀ ’ਚ ਇਕ ਮੁਸਲਿਮ ਵਿਅਕਤੀ ਵੱਲੋਂ ਦਾਖ਼ਲ ਅਰਜ਼ੀ ’ਤੇ ਫ਼ੈਸਲਾ ਲੈਣ ਦਾ ਨਿਰਦੇਸ਼ ਦਿੱਤਾ ਜਿਸ ’ਚ ਉਸ ਨੇ ਅਲਜੀਰੀਆ ਦੀ ਇਕ ਔਰਤ ਦੇ ਨਾਲ ਆਪਣੇ ਤੀਜੇ ਵਿਆਹ ਨੂੰ ਰਜਿਸਟਰ ਕਰਨ ਦੀ ਮੰਗ ਕੀਤੀ ਸੀ। ਜੋੜੇ ਨੇ ਆਪਣੀ ਪਟੀਸ਼ਨ ’ਚ ਅਧਿਕਾਰੀਆਂ ਨੂੰ ਉਨ੍ਹਾਂ ਦੇ ਵਿਆਹ ਨੂੰ ਰਜਿਸਟਰ ਕਰਨ ਦੀ ਮੰਗ ਕੀਤੀ ਸੀ। ਜੋੜੇ ਨੇ ਆਪਣੀ ਪਟੀਸ਼ਨ ’ਚ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਵਿਆਹ ਸਰਟੀਫਿਕੇਟ ਜਾਰੀ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ, ਜਿਸ ’ਚ ਦਾਅਵਾ ਕੀਤਾ ਗਿਆ ਕਿ ਉਨ੍ਹਾਂ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਗਈ ਕਿਉਂਕਿ ਇਹ ਵਿਅਕਤੀ ਦਾ ਤੀਜਾ ਵਿਆਹ ਸੀ। ਨਗਰ ਨਗਮ ਦੇ ਅਧਿਕਾਰੀਆਂ ਨੇ ਉਸ ਦੀ ਅਰਜ਼ੀ ਇਹ ਕਹਿੰਦੇ ਹੋਏ ਖ਼ਾਰਜ ਕਰ ਦਿੱਤੀ ਸੀ ਕਿ ਮਹਾਰਾਸ਼ਟਰ ਵਿਆਹ ਰੈਗੂਲੇਸ਼ਨ ਤੇ ਵਿਆਹ ਰਜਿਸਟ੍ਰੇਸ਼ਨ ਐਕਟ ਦੇ ਤਹਿਤ ਸਿਰਫ਼ ਇਕ ਹੀ ਵਿਆਹ ਰਜਿਸਟਰ ਕੀਤਾ ਜਾ ਸਕਦਾ ਹੈ। ਬੈਂਚ ਨੇ ਅਥਾਰਟੀ ਦੇ ਇਨਕਾਰ ਨੂੰ ਪੂਰੀ ਤਰ੍ਹਾਂ ਗ਼ਲਤ ਕਰਾਰ ਦਿੱਤਾ ਤੇ ਕਿਹਾ ਕਿ ਇਸ ਐਕਟ ’ਚ ਉਸ ਨੂੰ ਅਜਿਹਾ ਕੁਝ ਵੀ ਨਹੀਂ ਮਿਲਿਆ ਹੈ ਜੋ ਇਹ ਕਿਸੇ ਮੁਸਲਿਮ ਨੂੰ ਤੀਜੇ ਵਿਆਹ ਨੂੰ ਰਜਿਸਟਰ ਕਰਨ ਤੋਂ ਰੋਕਦਾ ਹੋਵੇ। ਕੋਰਟ ਨੇ ਕਿਹਾ ਕਿ ਮੁਸਲਮਾਨਾਂ ਦੇ ਨਿੱਜੀ ਕਾਨੂੰਨਾਂ ਦੇ ਤਹਿਤ ਉਨ੍ਹਾਂ ਨੂੰਇਕ ਸਮੇਂ ’ਚ ਚਾਰ ਪਤਨੀਆਂ ਰੱਖਣ ਦਾ ਹੱਕ ਹੈ। ਬੈਂਚ ਨੇ ਕਿਹਾ ਕਿ ਜੇ ਉਹ ਅਧਿਕਾਰੀਆਂ ਦੀ ਦਲੀਲ ਨੂੰ ਸਵੀਕਾਰ ਕਰ ਲਵੇ ਤਾਂ ਇਸ ਦਾ ਮਤਲਬ ਹੋਵੇਗਾ ਕਿ ਮਹਾਰਾਸ਼ਟਰ ਵਿਆਹ ਬਿਊਰੋ ਰੈਗੂਲੇਸ਼ਨ ਅਤੇ ਵਿਆਹ ਰਜਿਸਟ੍ਰੇਸ਼ਨ ਐਕਟ ਮੁਸਲਮਾਨਾਂ ਦੇ ਨਿੱਜੀ ਕਾਨੂੰਨਾਂ ਨੂੰ ਨਕਾਰਦਾ ਹੈ ।

Advertisement
Advertisement
Advertisement
Advertisement
Scroll to Top