Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:30 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਤੋਂ ਸਾਬਕਾ ਪ੍ਰੋਫੈਸਰ ਡਾ. ਹਰਵਿੰਦਰ ਕੌਰ ਨੇ ਯੂਨੀਵਰਸਿਟੀ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਕੀਤੀ ਭੇਂਟ

ਪੰਜਾਬੀ ਯੂਨੀਵਰਸਿਟੀ ਤੋਂ ਸਾਬਕਾ ਪ੍ਰੋਫੈਸਰ ਡਾ. ਹਰਵਿੰਦਰ ਕੌਰ ਨੇ ਯੂਨੀਵਰਸਿਟੀ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਕੀਤੀ ਭੇਂਟ

ਪੰਜਾਬੀ ਯੂਨੀਵਰਸਿਟੀ ਤੋਂ ਸਾਬਕਾ ਪ੍ਰੋਫੈਸਰ ਡਾ. ਹਰਵਿੰਦਰ ਕੌਰ ਨੇ ਯੂਨੀਵਰਸਿਟੀ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਕੀਤੀ ਭੇਂਟ
-ਡਿਸਟੈਂਸ ਮਾਧਿਅਮ ਰਾਹੀਂ ਅਰਥ ਸ਼ਾਸਤਰ ਵਿਸ਼ੇ ਦੀ ਪੜ੍ਹਾਈ ਕਰ ਰਹੀਆਂ ਲੋੜਵੰਦ ਲੜਕੀਆਂ ਲਈ ਸਕਾਲਰਸ਼ਿਪ ਵਾਸਤੇ ਦਿੱਤੀ ਰਾਸ਼ੀ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਤੋਂ ਸਾਬਕਾ ਪ੍ਰੋਫੈਸਰ ਅਤੇ ਸੈਂਟਰ ਫਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦੇ ਸਾਬਕਾ ਡਾਇਰੈਕਟਰ ਡਾ. ਹਰਵਿੰਦਰ ਕੌਰ ਵੱਲੋਂ ਯੂਨੀਵਰਸਿਟੀ ਵਿਖੇ ਲੋੜਵੰਦ ਲੜਕੀਆਂ ਲਈ ਇੱਕ ਵਿਸ਼ੇਸ਼ ਸਕਾਲਰਸ਼ਿਪ ਸ਼ੁਰੂ ਕਰਨ ਹਿਤ ਇੱਕ ਲੱਖ ਰੁਪਏ ਦੀ ਰਾਸ਼ੀ ਭੇਂਟ ਕੀਤੀ ਗਈ। ਉਹਨਾਂ ਵੱਲੋਂ ਇਸ ਰਾਸ਼ੀ ਦਾ ਚੈੱਕ ਗੈਸਟ ਹਾਊਸ ਵਿਖੇ ਹੋਏ ਇਕ ਸੰਖੇਪ ਸਮਾਗਮ ਦੌਰਾਨ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਹੋਰ ਅਧਿਕਾਰੀਆਂ ਨੂੰ ਸੌਂਪਿਆ ।
ਡਾ. ਹਰਵਿੰਦਰ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਾਸ਼ੀ ਉਨ੍ਹਾਂ ਆਪਣੇ ਮਰਹੂਮ ਪਿਤਾ ਸ੍ਰ. ਸੁਰਜੀਤ ਸਿੰਘ ਪੰਜਾਬੀ, ਜੋ ਇਮਾਨਦਾਰ ਅਤੇ ਮਿਹਨਤੀ ਸੁਭਾ ਦੇ ਇਨਸਾਨ ਸਨ ਅਤੇ ਪੰਜਾਬੀ ਯੂਨੀਵਰਸਿਟੀ ਵਿਖੇ ਫ਼ੋਟੋ ਅਫ਼ਸਰ ਵਜੋਂ ਕਾਰਜਸ਼ੀਲ ਰਹੇ ਹਨ, ਦੀ ਯਾਦ ਨੂੰ ਸਮਰਪਿਤ ਹੈ। ਇਸ ਰਾਸ਼ੀ ਨਾਲ਼ ਸੈਂਟਰ ਫਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵਿਖੇ ਅਰਥ ਸ਼ਾਸਤਰ ਵਿਸ਼ੇ ਦੀ ਪੜ੍ਹਾਈ ਕਰ ਰਹੀਆਂ ਲੋੜਵੰਦ ਲੜਕੀਆਂ ਲਈ ਸਕਾਲਰਸ਼ਿਪ ਸ਼ੁਰੂ ਕੀਤੀ ਜਾਵੇਗੀ । ਉਨ੍ਹਾਂ ਤਜਵੀਜ਼ ਦਿੱਤੀ ਕਿ ਯੂਨੀਵਰਸਿਟੀ ਦੀ ਪ੍ਰਥਾ ਅਨੁਸਾਰ ਇਹ ਰਾਸ਼ੀ ਐਂਡੋਮੈਂਟ ਫੰਡ ਵਿੱਚ ਜਮ੍ਹਾਂ ਕਰਵਾ ਕੇ ਇਸ ਦੇ ਵਿਆਜ ਨਾਲ਼ ਹਰ ਸਾਲ ਅਰਥ ਸ਼ਾਸਤਰ ਦੀ ਐੱਮ.ਏ. ਕਰ ਰਹੀ ਕਿਸੇ ਆਰਥਿਕ ਤੌਰ ਉੱਤੇ ਕਮਜ਼ੋਰ ਲੋੜਵੰਦ ਲੜਕੀ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ ਜਾਇਆ ਕਰੇ ।
ਉਨ੍ਹਾਂ ਕਿਹਾ ਕਿ ਡਿਸਟੈਂਸ ਮਾਧਿਅਮ ਰਾਹੀਂ ਪੜ੍ਹਦੇ ਵਧੇਰੇ ਵਿਦਿਆਰਥੀ ਕਿਸਾਨੀ ਪਰਿਵਾਰਾਂ ਨਾਲ ਸੰਬੰਧਿਤ ਹਨ ਜੋ ਆਰਥਿਕ ਤੌਰ ਤੇ ਤਾਂ ਪਛੜੇ ਹਨ ਪਰ ਪਛੜੇ ਵਰਗਾਂ ਵਿੱਚ ਸ਼ਾਮਿਲ ਨਾ ਹੋਣ ਕਾਰਨ ਪ੍ਰਧਾਨ ਮੰਤਰੀ ਸਕਾਲਰਸ਼ਿਪ ਸਕੀਮ ( ਪੀ. ਐੱਮ. ਐੱਸ. ਐੱਸ.) ਦਾ ਹਿੱਸਾ ਨਹੀਂ ਬਣ ਪਾਉਂਦੇ। ਅਜਿਹੇ ਵਰਗਾਂ ਨਾਲ਼ ਸੰਬੰਧਤ ਲੜਕੀਆਂ ਲਈ ਸਕਾਲਰਸ਼ਿਪ ਪ੍ਰਦਾਨ ਕਰਨਾ ਉਨ੍ਹਾਂ ਦੇ ਉਚੇਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਮਦਦਗਾਰ ਸਾਬਿਤ ਹੋ ਸਕਦਾ ਹੈ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਤੋਂ ਇਲਾਵਾ ਇੱਥੇ ਹਾਜ਼ਿਰ ਸੈਂਟਰ ਦੇ ਡਾਇਰੈਕਟਰ ਡਾ. ਸੱਤਿਆਬੀਰ, ਡਾਇਰੈਕਟਰ ਯੋਜਨਾ ਅਤੇ ਨਿਰੀਖਣ ਡਾ. ਜਸਵਿੰਦਰ ਸਿੰਘ ਬਰਾੜ, ਡੀਨ ਖੋਜ ਡਾ.ਅਸ਼ੋਕ ਤਿਵਾੜੀ, ਡੀਨ ਸਿੱਖਿਆ ਅਤੇ ਲਾਇਬਰੇਰੀ ਸਾਇੰਸ ਫੈਕਲਟੀ ਡਾ. ਪੁਸ਼ਪਿੰਦਰ ਕੌਰ, ਡਾ. ਕੁਲਦੀਪ ਕੌਰ, ਡਾ. ਦਰਸ਼ਨ ਸਿੰਘ ਆਸਟ, ਡਾ. ਰਾਜਵੰਤ ਕੌਰ ਪੰਜਾਬੀ ਆਦਿ ਸਭ ਵੱਲੋਂ ਉਹਨਾਂ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ।

Advertisement
Advertisement
Advertisement
Advertisement
Scroll to Top