Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਆਪਣੀਆਂ ਜਿਮੇਵਾਰੀਆਂ ਤੋਂ ਭੱਜ ਰਹੀ ਹੈ ਕੇਂਦਰ ਸਰਕਾਰ : ਹਰਚੰਦ ਸਿੰਘ ਬਰਸਟ

ਦੁਆਰਾ: Punjab Bani ਪ੍ਰਕਾਸ਼ਿਤ :Thursday, 24 October, 2024, 05:30 PM

ਆਪਣੀਆਂ ਜਿਮੇਵਾਰੀਆਂ ਤੋਂ ਭੱਜ ਰਹੀ ਹੈ ਕੇਂਦਰ ਸਰਕਾਰ : ਹਰਚੰਦ ਸਿੰਘ ਬਰਸਟ
ਪੰਜਾਬ ਦੇ ਗੁਦਾਮਾਂ ਨੂੰ ਜਲਦ ਤੋਂ ਜਲਦ ਖਾਲੀ ਕਰੇ ਕੇਂਦਰ ਸਰਕਾਰ
ਮੰਡੀਆਂ ਵਿੱਚ ਪਹੁੰਚੀ 41.04 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ, 37.12 ਲੱਖ ਮੀਟ੍ਰਿਕ ਟਨ ਦੀ ਹੋਈ ਖਰੀਦ
ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਕੀਤੇ ਗਏ ਹਨ ਪੁੱਖਤਾ ਪ੍ਰਬੰਧ, ਸੀਜਨ ਦੌਰਾਨ 2887 ਖਰੀਦ ਕੇਂਦਰ ਚੱਲ ਰਹੇ ਹਨ
ਮੋਹਾਲੀ / ਚੰਡੀਗੜ੍ਹ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾਂ ਤੋਂ ਹੀ ਪੰਜਾਬ ਨਾਲ ਧੱਕਾ ਕਰਦੀ ਆਈ ਹੈ, ਫਿਰ ਭਾਵੇਂ ਉਹ ਭਾਜਪਾ ਦੀ ਸਰਕਾਰ ਹੋਵੇ ਜਾਂ ਕਾਂਗਰਸ ਦੀ। ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਅਤੇ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਕਰਕੇ ਹੀ ਪੰਜਾਬ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਨੂੰ ਲੈ ਕੇ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਸ. ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਰਾਜ ਦੇ ਗੋਦਾਮਾਂ ‘ਚ ਪਹਿਲਾਂ ਤੋਂ ਪਏ ਅਨਾਜ ਭੰਡਾਰ ਨੂੰ ਸ਼ਿਫਟ ਕਰਨ ਵਿੱਚ ਦੇਰੀ ਕਰ ਰਹੀ ਹੈ, ਜਦਕਿ ਪੰਜਾਬ ਦੇ ਸੈਲਰਾਂ ਵਿੱਚ ਵੀ ਕਰੀਬ 20 ਹਜਾਰ ਮੀਟ੍ਰਿਕ ਟਨ ਚੌਲ ਸਟੋਰ ਵਿੱਚ ਪਿਆ। ਇਸੇ ਤਰ੍ਹਾਂ ਪੰਜਾਬ ਦੇ ਗੁਦਾਮਾਂ ਵਿੱਚ ਫਿਰ ਭਾਵੇਂ ਉਹ ਗੁਦਾਮ ਐਫ.ਸੀ.ਆਈ., ਵੇਅਰਹਾਊਸ ਜਾਂ ਕੋਈ ਹੋਰ ਗੁਦਾਮ ਹੀ ਹਨ, ਉਹਨਾਂ ਵਿੱਚ ਕਰੀਬ 140 ਲੱਖ ਮੀਟ੍ਰਿਕ ਟਨ ਚਾਵਲ ਤੇ ਕਣਕ ਦਾ ਭੰਡਾਰ ਪਿਆ ਹੈ ਅਤੇ ਇਹ ਸਾਰਾ ਭੰਡਾਰ ਕੇਂਦਰ ਸਰਕਾਰ ਦਾ ਹੈ, ਜਿਸਨੂੰ ਕੇਂਦਰ ਸਰਕਾਰ ਵੱਲੋਂ ਸਮੇਂ ਸਿਰ ਨਹੀਂ ਚੁੱਕਾਇਆ ਗਿਆ ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਵੀ ਗੱਲਬਾਤ ਕੀਤੀ ਜਾ ਚੁੱਕੀ ਹੈ, ਪਰ ਇਸਦੇ ਬਾਵਜੂਦ ਅਜੇ ਤੱਕ ਪੰਜਾਬ ਦੇ ਮੁੱਦਿਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਵੱਲੋਂ ਸੈਲਰ ਮਾਲਕਾਂ ਨਾਲ ਵੀ ਮੁਲਾਕਾਤ ਕੀਤੀ ਗਈ ਹੈ, ਜਦਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਸਬੰਧ ਵਿੱਚ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਅਤੇ ਵਪਾਰੀਆਂ ਦੀ ਸਮੱਸਿਆਵਾਂ ਦਾ ਹੱਲ ਕਰੇ। ਆੜ੍ਹਤੀਆਂ ਦੀ ਆੜ੍ਹਤ 2.5% ਕਰਨ ਸਬੰਧੀ ਫੈਸਲਾ ਲੈਣਾ, ਚਾਵਲਾ ਦੀ ਆਊਟ ਟਰਨ 67% ਤੋਂ 62% ਕਰਨ ਸਬੰਧੀ ਕਿਉਂਕਿ ਪੀਆਰ 126 ਨਵੀਂ ਕਿਸਮ ਦਾ ਚਾਵਲ ਘੱਟ ਨਿਕਲਦਾ ਹੈ, ਐਫਸੀਆਈ ਵੱਲ ਸ਼ੈਲਰ ਮਾਲਕਾਂ/ਆੜ੍ਹਤੀਆਂ/ਮਜਦੂਰਾਂ ਦਾ ਬਕਾਇਆ ਵਾਪਸ ਕਰਨ ਸਬੰਧੀ ਮੁੱਦੇ ਕੇਂਦਰ ਸਰਕਾਰ ਦੇ ਹਨ, ਜਿਨ੍ਹਾਂ ਤੋਂ ਕੇਂਦਰ ਸਰਕਾਰ ਭੱਜ ਰਹੀ ਹੈ। ਇਸ ਲਈ ਕੇਂਦਰ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਹਨਾਂ ਸਬੰਧੀ ਜਲਦ ਤੋਂ ਜਲਦ ਫੈਸਲੇ ਲਵੇ ।

ਸ. ਬਰਸਟ ਨੇ ਕਿਹਾ ਕਿ ਸਾਉਣੀ ਸੀਜਨ 2024-25 ਦੌਰਾਨ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੇ ਖਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੇ ਪੁਖੱਤਾ ਪ੍ਰਬੰਧ ਕੀਤੇ ਗਏ ਹਨ, ਜਿਸਦੇ ਚਲਦਿਆਂ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 41.04 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 37.12 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਜਦਕਿ 8.51 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਕੁੱਲ 156 ਮਾਰਕਿਟ ਕਮੇਟੀਆਂ ਹਨ, ਜਿਨ੍ਹਾਂ ਵਿੱਚ 152 ਮੁੱਖ ਯਾਰਡ ਹਨ ਅਤੇ 283 ਸਬਯਾਰਡ ਹਨ ਅਤੇ 1383 ਖਰੀਦ ਕੇਂਦਰ ਹਨ, ਜਦਕਿ ਝੋਨੇ ਦੀ ਖਰੀਦ ਸਹੀ ਢੰਗ ਨਾਲ ਕਰਨ ਵਾਸਤੇ 1069 ਹੋਰ ਆਰਜੀ ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਇਸ ਤਰ੍ਹਾਂ ਅੱਜ ਪੂਰੇ ਪੰਜਾਬ ਵਿੱਚ ਕੁੱਲ 2887 ਖਰੀਦ ਕੇਂਦਰ ਚੱਲ ਰਹੇ ਹਨ ਅਤੇ ਇਹਨਾਂ ਸਾਰੇ ਖਰੀਦ ਕੇਂਦਰਾਂ ਵਿੱਚ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਫਾਈ, ਬਾਥਰੂਮਾਂ, ਛਾਂ ਆਦਿ ਦੇ ਪੁੱਖਤਾਂ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਕਰੀਬ 7727 ਕਰਮਚਾਰੀ ਦਿਨ-ਰਾਤ ਮਿਹਨਤ ਕਰ ਰਹੇ ਹਨ, ਜਿਨ੍ਹਾਂ ਵਿੱਚ ਮੰਡੀ ਬੋਰਡ ਦੇ ਤਕਰੀਬਨ 1275 ਪੱਕੇ ਕਰਮਚਾਰੀ, ਆਊਟਸੋਰਸ ਦੇ 452 ਕਰਮਚਾਰੀ ਅਤੇ ਸੀਜਨਲ ਪ੍ਰਬੰਧਾਂ ਲਈ 6 ਹਜਾਰ ਹੋਰ ਕਰਮਚਾਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਰਾਈਸ ਮਿਲਰਾਂ, ਵਪਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਹੋਣ ਦਿੱਤੀ ਜਾਵੇਗੀ ।