Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:44 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੇ ਲਗਾਈ ਹੱਥ ਕਲਾਵਾਂ ਦੀ ਪ੍ਰਦਰਸ਼ਨੀ

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੇ ਲਗਾਈ ਹੱਥ ਕਲਾਵਾਂ ਦੀ ਪ੍ਰਦਰਸ਼ਨੀ

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੇ ਲਗਾਈ ਹੱਥ ਕਲਾਵਾਂ ਦੀ ਪ੍ਰਦਰਸ਼ਨੀ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਦਿਵਾਲੀ ਦੇ ਦਿਨਾਂ ਵਿੱਚ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਹੱਥ ਕਲਾਵਾਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ । ਇਹ ਪ੍ਰਦਰਸ਼ਨੀ ਯੂਨੀਵਰਸਿਟੀ ਦੇ ਇੰਟ੍ਰਪਰਿਨਿਊਰ ਇੰਨੋਵੇਸ਼ਨ ਐਂਡ ਕੈਰੀਅਰ ਹੱਬ (ਈ. ਆਈ. ਸੀ. ਐੱਚ.) ਅਧੀਨ ਆਉਂਦੇ ਸਬ- ਗਰੁੱਪ ‘ਰੂਰਲ ਟੂਰਿਜ਼ਮ ਅਤੇ ਟਰੈਡੀਸ਼ਨਲ ਆਰਟੀਫੈਕਟਸ’ ਵੱਲੋਂ ਲਗਵਾਈ ਗਈ ਹੈ । ਪ੍ਰਦਰਸ਼ਨੀ ਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ ਪ੍ਰੋ ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵੱਲੋਂ ਕੀਤਾ ਗਿਆ । ਪ੍ਰੋ. ਨਰਿੰਦਰ ਕੌਰ ਮੁਲਤਾਨੀ ਵੱਲੋਂ ਇਸ ਮੌਕੇ ਬੋਲਦਿਆਂ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ਼ ਵਿਦਿਆਰਥੀਆਂ ਵਿੱਚ ਕਲਾਵਾਂ ਪ੍ਰਤੀ ਸਮਝ ਪੈਦਾ ਹੁੰਦੀ ਹੈ ਅਤੇ ਉਹ ਆਪਣੇ ਹੱਥੀਂ ਕਿਰਤ ਕਰਨ ਦਾ ਹੁਨਰ ਅਤੇ ਸਬਕ ਸਿਖਦੇ ਹਨ । ਉਨ੍ਹਾਂ ਕਿਹਾ ਕਿ ਵਿਦਿਆਰਥੀ ਜਦੋਂ ਹੱਥ ਕਲਾਵਾਂ ਨਾਲ਼ ਸੰਬੰਧਿਤ ਚੀਜ਼ਾਂ ਦੀ ਸਿਰਜਣਾ ਵਿੱਚ ਭਾਗ ਲੈਂਦੇ ਹਨ ਤਾਂ ਉਨ੍ਹਾਂ ਅੰਦਰ ਸੂਖਮਤਾ ਪੈਦਾ ਹੁੰਦੀ ਹੈ ਜੋ ਕਿ ਇਕ ਚੰਗੀ ਅਤੇ ਸੰਵੇਦਨਸ਼ੀਲ ਸ਼ਖ਼ਸੀਅਤ ਦਾ ਅਹਿਮ ਤੱਤ ਹੁੰਦੀ ਹੈ । ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਨੇ ਵੀ ਇਸ ਕਦਮ ਦੀ ਪ੍ਰਸ਼ੰਸ਼ਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨੀ ਵਿਦਿਆਰਥੀਆਂ ਦੀ ਮਿਹਨਤ, ਸ਼ਿੱਦਤ ਅਤੇ ਹੁਨਰ ਨੂੰ ਦਰਸਾਉਂਦੀ ਹੈ । ਈ. ਆਈ. ਸੀ. ਐੱਚ. ਡਾਇਰੈਕਟਰ, ਡਾ. ਬਲਵਿੰਦਰ ਸਿੰਘ ਸੂਚ ਨੇ ਵੱਖ-ਵੱਖ ਸਟਾਲਜ਼ ਉੱਤੇ ਪ੍ਰਦਰਸ਼ਿਤ ਵਿਰਾਸਤੀ ਚੀਜ਼ਾਂ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ਼ ਜਿੱਥੇ ਵਿਦਿਆਰਥੀਆਂ ਵਿੱਚ ਹੁਨਰ ਪੈਦਾ ਹੁੰਦਾ ਹੈ ਉਥੇ ਹੀ ਨਾਲ ਸਾਡੀ ਵਿਰਾਸਤ ਨੂੰ ਸੰਭਾਲਣ ਅਤੇ ਉਸ ਨੂੰ ਕਾਰੋਬਾਰ ਨਾਲ਼ ਜੋੜ ਕੇ ਜੀਵਿਤ ਰੱਖਣ ਪੱਖੋਂ ਵੀ ਅਜਿਹੇ ਯਤਨ ਜ਼ਰੂਰੀ ਹਨ । ਈ. ਆਈ. ਸੀ. ਐੱਚ. ਕੋਆਰਡੀਨੇਟਰ ਡਾ. ਗੁਰਪ੍ਰੀਤ ਸਿੰਘ ਅਤੇ ‘ਰੂਰਲ ਟੂਰਿਜ਼ਮ ਅਤੇ ਟਰੈਡੀਸ਼ਨਲ ਆਰਟੀਫੈਕਟਸ’ ਦੇ ਕਨਵੀਨਰ ਡਾ. ਨੈਨਾ ਨੇ ਦੱਸਿਆ ਕਿ ਇਸ ਵਿੱਚ ਪ੍ਰਦਰਸ਼ਨੀ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਸਿਲਾਈ, ਕਢਾਈ, ਪੇਂਟਿੰਗਜ਼, ਬੇਕਰੀ, ਰੇਜਨ ਆਰਟ ਆਦਿ ਦੀਆਂ ਵਸਤੂਆਂ ਪੇਸ਼ ਕੀਤੀਆਂ ਹਨ। ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਅਤੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਪ੍ਰਦਰਸ਼ਨੀ ਵਿੱਚ ਸ਼ਿਰਕਤ ਕੀਤੀ ।

Advertisement
Advertisement
Advertisement
Advertisement
Scroll to Top