Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:03 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

ਪੰਜਾਬੀ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

ਪੰਜਾਬੀ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ
-76 ਵਲੰਟੀਅਰਾਂ ਵੱਲੋਂ ਕੀਤਾ ਗਿਆ ਖੂਨਦਾਨ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਰੋਟਰੀ ਕਲੱਬ ਪਟਿਆਲਾ, ਪੰਜਾਬ ਯੂਨੀਸਨ ਫਾਰ ਸੋਸ਼ਲ ਹੈਲਪ ਅਤੇ ਛਾਤਰ ਯੁਵਾ ਸੰਘਰਸ਼ ਸਮਿਤੀ ਦੇ ਸਹਿਯੋਗ ਨਾਲ਼ ਗੁਰੂ ਤੇਗ ਬਹਾਦੁਰ ਹਾਲ ਵਿਖੇ ਖੂਨਦਾਨ ਕੈਂਪ ਲਗਵਾਇਆ ਗਿਆ । ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿਚ 90 ਵਲੰਟੀਅਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਜਿਨ੍ਹਾਂ ਵਿੱਚੋ 76 ਵਲੰਟੀਅਰਾਂ ਵੱਲੋਂ ਖੂਨਦਾਨ ਕੀਤਾ ਗਿਆ। ਉਨ੍ਹਾਂ ਨੇ ਵਲੰਟੀਅਰਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਖ਼ੂਨ ਦਾਨ ਨਾਲ਼ ਸ਼ਰੀਰ ਨੂੰ ਕੋਈ ਨੁਕਸਾਨ ਨਹੀ ਹੁੰਦਾ ਸਗੋਂ ਨਵਾਂ ਖੂਨ ਬਣਾਉਣ ਵਿਚ ਮਦਦ ਹੁੰਦੀ ਹੈ। ਅਜਿਹਾ ਕਰ ਕੇ ਬਹੁਤ ਸਾਰੇ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਈ ਜਾ ਸਕਦੀ ਹੈ, ਜਿਸ ਖੂਨਦਾਨ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰਾਂ ਅਤੇ 27 ਵਲੰਟੀਅਰਾਂ ਵੱਲੋ ਭਾਗ ਲਿਆ ਗਿਆ। ਯੂਨੀਵਰਸਿਟੀ ਦੇ ਲੋਕ ਸੰਪਰਕ ਸੰਪਰਕ ਵਿਭਾਗ ਵਿੱਚ ਕਾਰਜਸ਼ੀਲ ਕਰਮਚਾਰੀ ਸ੍ਰੀ ਚੰਦਰ ਕੰਬੋਜ ਵੱਲੋਂ ਵੀ ਖੂਨਦਾਨ ਕੀਤਾ ਗਿਆ । ਅੰਤ ਵਿੱਚ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਤੋਂ ਪੁੱਜੇ ਡਾ. ਸੁਖਵਿੰਦਰ ਸਿੰਘ ਦੀ ਟੀਮ ਅਤੇ ਵਲੰਟੀਅਰਾਂ ਦਾ ਇਸ ਮਹਾਨ ਕਾਰਜ ਵਿਚ ਜੁੜਨ ਲਈ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top