Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 3:03 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਹੋਸਟਲ ਦੇ ਵਿਦਿਆਰਥੀਆਂ ਨਾਲ ਖਾਣਾ ਖਾਧਾ

ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਹੋਸਟਲ ਦੇ ਵਿਦਿਆਰਥੀਆਂ ਨਾਲ ਖਾਣਾ ਖਾਧਾ

ਰਲ ਬੈਠ ਕੇ ਖਾਣਾ ਪੀਣਾ ਸਾਡੀ ਅਮੀਰ ਸੱਭਿਆਚਾਰਕ ਪਰੰਪਰਾ ਹੈ : ਡਾ. ਗੋਸਲ
ਲੁਧਿਆਣਾ 15 ਜੂਨ, 2023 – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਹੋਸਟਲ ਨੰਬਰ ਚਾਰ ਵਿੱਚ ਰਹਿੰਦੇ ਵਿਦਿਆਰਥੀਆਂ ਲਈ ਖੁਸ਼ੀ ਦਾ ਮੌਕਾ ਸੀ ਜਦੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਰਾਤ ਦਾ ਖਾਣਾ ਉਹਨਾਂ ਦੇ ਨਾਲ ਬੈਠ ਕੇ ਖਾਧਾ | ਖਾਣਾ ਖਾਣ ਤੋਂ ਬਾਅਦ ਡਾ. ਗੋਸਲ ਨੇ ਕਿਹਾ ਕਿ ਉਹਨਾਂ ਨੂੰ ਵਿਦਿਆਰਥੀ ਜੀਵਨ ਦੇ ਦਿਨ ਯਾਦ ਆਏ ਹਨ | ਉਹਨਾਂ ਕਿਹਾ ਕਿ ਹੋਸਟਲ ਦੀ ਜ਼ਿੰਦਗੀ ਵਿਦਿਆਰਥੀ ਦੇ ਜੀਵਨ ਦਾ ਅਹਿਮ ਪੜਾਅ ਹੈ |
ਇਸ ਦੌਰਾਨ ਆਪਣੇ ਸਾਥੀਆਂ ਨਾਲ ਰਲ ਕੇ ਰਹਿਣਾ ਅਤੇ ਖਾਣਾ ਵਿਦਿਆਰਥੀ ਨੂੰ ਹਰ ਤਰ੍ਹਾਂ ਦੇ ਵਿਤਕਰੇ ਤੋਂ ਦੂਰ ਕਰਦਾ ਹੈ | ਡਾ. ਗੋਸਲ ਨੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਵਿੱਚ ਰਲ ਕੇ ਖਾਣਾ ਖਾਣ ਨੂੰ ਅਮੀਰ ਸੱਭਿਆਚਾਰਕ ਰੀਤ ਕਿਹਾ | ਉਹਨਾਂ ਕਿਹਾ ਕਿ ਖਾਣਾ ਖਾਣ ਸਮੇਂ ਪਰਿਵਾਰਕ ਮਾਹੌਲ ਦੀ ਉਸਾਰੀ ਲਈ ਹੋਸਟਲ ਦੇ ਵਿਦਿਆਰਥੀਆਂ ਨੂੰ ਇੱਕ ਦੂਜੇ ਨਾਲ ਆਪਣੀ ਸਾਂਝ ਪਕੇਰੀ ਕਰਨੀ ਚਾਹੀਦੀ ਹੈ | ਉਹਨਾਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਦੇ ਹੱਲ ਦਾ ਭਰੋਸਾ ਦਿਵਾਇਆ |

ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਵੀ ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ | ਉਹਨਾਂ ਕਿਹਾ ਕਿ ਵਾਈਸ ਚਾਂਸਲਰ ਸਾਹਿਬ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ | ਡਾ. ਜੌੜਾ ਨੇ ਦੱਸਿਆ ਕਿ ਯੂਨੀਵਰਸਿਟੀ ਵਿਦਿਆਰਥੀਆਂ ਦੀ ਬਿਹਤਰੀ ਲਈ ਹਮੇਸ਼ਾਂ ਯਤਨਸ਼ੀਲ ਹੈ | ਇਸ ਮੌਕੇ ਹੋਸਟਲ ਵਾਰਡਨ ਡਾ. ਓ ਪੀ ਗੁਪਤਾ ਅਤੇ ਡਾ. ਵਿਸ਼ਾਲ ਬੈਕਟਰ ਵੀ ਮੌਜੂਦ ਸਨ |

ਵਿਦਿਆਰਥੀਆਂ ਨੇ ਵਾਈਸ ਚਾਂਸਲਰ ਸਾਹਿਬ ਅਤੇ ਹੋਰ ਅਧਿਕਾਰੀਆਂ ਦਾ ਧੰਨਵਾਦ ਕੀਤਾ | ਅਧਿਕਾਰੀਆਂ ਨੇ ਮੈਸ ਵਿੱਚ ਖਾਣੇ ਦਾ ਨਿਰੀਖਣ ਕੀਤਾ ਅਤੇ ਖਾਣਾ ਬਨਾਉਣ ਵਾਲਿਆਂ ਨੂੰ ਸਾਬਾਸ਼ ਦਿੱਤੀ |

Advertisement
Advertisement
Advertisement
Advertisement
Scroll to Top