Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:34 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ,  ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼ : ਸੰਧਵਾਂ

ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼ : ਸੰਧਵਾਂ

ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼ : ਸੰਧਵਾਂ
ਚੰਡੀਗੜ੍ਹ, 24 ਅਕਤੂਬਰ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋੰ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਦੀ ਸਾਜਿਸ਼ ਹੈ । ਸਪੀਕਰ ਸ. ਸੰਧਵਾਂ ਅਨਾਜ ਮੰਡੀ ਟਾਂਡਾ ਦੇ ਦੌਰੇ ਮੌਕੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਿਰਧਾਰਤ ਸਮੇਂ ਦੇ ਅੰਦਰ ਸ਼ੈਲਰਾਂ ‘ਚੋਂ ਚਾਵਲ ਦੀ ਚੁਕਾਈ ਯਕੀਨੀ ਬਣਾਉਣ ‘ਚ ਨਾਕਾਮ ਰਹੀ ਹੈ, ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਕਿਸਾਨ ਸੰਕਟ ਵਿੱਚ ਘਿਰੇ ਹੋਏ ਹਨ । ਸ. ਸੰਧਵਾਂ ਨੇ ਅਨਾਜ ਮੰਡੀ ਟਾਂਡਾ ਵਿਖੇ ਆਪਣੀ ਮੌਜੂਦਗੀ ਵਿੱਚ ਝੋਨੇ ਦੀ ਲਿਫਟਿੰਗ ਕਰਵਾਈ । ਉਨ੍ਹਾਂ ਕਿਹਾ ਕਿ ਕਿਸਾਨਾਂ, ਮਿੱਲ ਮਾਲਕਾਂ, ਆੜਤੀਆਂ ਤੇ ਮਜਦੂਰਾਂ ਦੇ ਸਹਿਯੋਗ ਨਾਲ ਮੰਡੀਆਂ ਵਿਚ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ । ਸਪੀਕਰ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਕੋਲੋਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਬਦਲਾ ਲੈਣ ਲਈ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲਣਾ ਚਾਹੁੰਦੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਗਿਣਤੀਆਂ-ਮਿਣਤੀਆਂ ਛੱਡ ਕੇ ਪੰਜਾਬ ਵੱਲੋ ਦੇਸ਼ ਦੇ ਅੰਨ ਭੰਡਾਰ ਵਿੱਚ ਪਾਏ ਯੋਗਦਾਨ ਦੇ ਮੱਦੇਨਜ਼ਰ ਸ਼ੈਲਰਾਂ ‘ਚੋਂ ਚਾਵਲ ਚੁੱਕਵਾ ਕੇ ਤੁਰੰਤ ਰਾਹਤ ਪ੍ਰਦਾਨ ਕਰਨੀ ਯਕੀਨੀ ਬਣਾਉਣੀ ਚਾਹੀਦੀ ਹੈ ।

Advertisement
Advertisement
Advertisement
Advertisement
Scroll to Top