Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਲੁਧਿਆਣਾ ਪੁਲਿਸ ਨੇ ਸੀਐਮਐਸ ਡਕੈਤੀ ਮਾਮਲੇ ਵਿੱਚ 75 ਲੱਖ ਰੁਪਏ ਹੋਰ ਬਰਾਮਦ ਕੀਤੇ

ਦੁਆਰਾ: News ਪ੍ਰਕਾਸ਼ਿਤ :Thursday, 15 June, 2023, 06:11 PM

ਫਰਾਰ ਔਰਤ ਦੀ ਭਾਲ ਲਈ ਪੁਲਿਸ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ
ਲੁਧਿਆਣਾ 15 ਜੂਨ 2023 – ਲੁਧਿਆਣਾ ਪੁਲਿਸ ਨੇ CMS ਕੰਪਨੀ ਵਿੱਚ ਹੋਈ ਲੁੱਟ ਦੇ ਮਾਮਲੇ ਵਿੱਚ 75 ਲੱਖ ਰੁਪਏ ਦੀ ਇੱਕ ਹੋਰ ਰਕਮ ਬਰਾਮਦ ਕੀਤੀ ਹੈ। ਇਸਦੇ ਨਾਲ ਹੀ ਮਾਮਲੇ ਦੀ ਫਰਾਰ ਔਰਤ ਦੀ ਭਾਲ ਲਈ ਪੁਲਿਸ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਘਟਨਾ ਸਬੰਧੀ ਡੀਜੀਪੀ ਪੰਜਾਬ ਵੱਲੋਂ ਸੂਬੇ ਦੀਆਂ ਹੋਰ ਕੰਪਨੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜਗਰਾਉਂ ਦੇ ਨਰਿੰਦਰ ਸਿੰਘ ਉਰਫ਼ ਹੈਪੀ ਦੇ ਘਰੋਂ 25 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਜਦਕਿ ਬਾਕੀ 50 ਲੱਖ ਰੁਪਏ ਮਨਜਿੰਦਰ ਸਿੰਘ ਉਰਫ ਮਨੀ ਕੋਲੋਂ ਪੁੱਛਗਿੱਛ ਦੌਰਾਨ ਮਿਲੀ ਸੂਚਨਾ ਦੇ ਆਧਾਰ ‘ਤੇ ਉਸਦੇ ਘਰ ਦੇ ਸੈਪਟਿਕ ਟੈਂਕ ‘ਚੋਂ ਬਰਾਮਦ ਕੀਤੇ ਗਏ। ਜਿਸ ‘ਚੋਂ ਕਈ ਨੋਟ ਗਿਲੇ ਮਿਲੇ ਅਤੇ ਬਾਅਦ ‘ਚ ਪੁਲਸ ਨੇ ਉਨ੍ਹਾਂ ਨੂੰ ਸੁਕਾ ਦਿੱਤਾ, ਜਿਸ ਦੀ ਵੀਡੀਓ ਵੀ ਪੁਲਸ ਨੇ ਸ਼ੇਅਰ ਕੀਤੀ।
ਫਰਾਰ ਔਰਤ ਦੀ ਭਾਲ ਲਈ ਪੁਲਿਸ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਐਲਓਸੀ ਵੀ ਜਾਰੀ ਕੀਤੀ ਗਈ ਹੈ ਤਾਂ ਜੋ ਉਹ ਵਿਦੇਸ਼ ਭੱਜ ਨਾ ਸਕੇ। ਡੀਜੀਪੀ ਪੰਜਾਬ ਨੇ ਬੀਤੇ ਦਿਨੀਂ ਲੁਧਿਆਣਾ ਦੇ ਪੁਲਿਸ ਅਧਿਕਾਰੀਆਂ ਤੋਂ ਜਾਣਕਾਰੀ ਲਈ ਹੈ ਅਤੇ ਉਸ ਤੋਂ ਬਾਅਦ ਹੋਰਨਾਂ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਸਬੰਧਤ ਕੰਪਨੀਆਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਹਨ।



Scroll to Top