Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:35 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ
ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ
ਰਾਜਪਾਲ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਨੂੰ ਦਿੱਤੀ ਮਨਜ਼ੂਰੀ
ਹਜ਼ਾਰਾਂ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ
ਚੰਡੀਗੜ੍ਹ, 24 ਅਕਤੂਬਰ : ਸੂਬੇ ਦੇ ਵਸਨੀਕਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ । ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੀ ਵਾਸਤੇ ਨੋ ਆਬਜ਼ੈਕਸ਼ਨ ਸਰਟੀਫ਼ਿਕੇਟ (ਐਨ. ਓ. ਸੀ.) ਦੀ ਪ੍ਰਥਾ ਨੂੰ ਖ਼ਤਮ ਕਰਨ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਨੂੰ ਸਹਿਮਤੀ ਦੇਣ ਵਾਸਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਇਸ ਬਿੱਲ ਨੂੰ ਲੰਘੀ 3 ਸਤੰਬਰ ਨੂੰ ਪਾਸ ਕੀਤਾ ਸੀ ਜਿਸ ਤੋਂ ਬਾਅਦ ਅੱਜ ਰਾਜਪਾਲ ਨੇ ਇਸ ਨੂੰ ਪਾਸ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ ‘ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੇਸ਼ਨ ਵਿੱਚ ਪੇਸ਼ ਆ ਰਹੀ ਸਮੱਸਿਆ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੀ ਉਸਾਰੀ ‘ਤੇ ਰੋਕ ਲਗਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਚ ਅਪਰਾਧੀਆਂ ਨੂੰ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ ਵੀ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ ਫੈਸਲਾ ਹੈ, ਜਿਸ ਦਾ ਉਦੇਸ਼ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ ।
ਉਨ੍ਹਾਂ ਕਿਹਾ ਕਿ ਸੋਧ ਅਨੁਸਾਰ, ਕੋਈ ਵੀ ਵਿਅਕਤੀ, ਜਿਸ ਕੋਲ 31 ਜੁਲਾਈ, 2024 ਤੱਕ ਅਣਅਧਿਕਾਰਤ ਕਲੋਨੀ ਵਿੱਚ ਪੰਜ ਸੌ ਵਰਗ ਗਜ਼ ਤੱਕ ਦੇ ਪਲਾਟ ਲਈ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ’ਤੇ ਵੇਚਣ ਦਾ ਐਗਰੀਮੈਂਟ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਕਿਸੇ ਇਤਰਾਜ਼ਹੀਣਤਾ ਸਰਟੀਫੀਕੇਟ (ਐਨਓਸੀ) ਦੀ ਲੋੜ ਨਹੀਂ ਹੋਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਕੁਝ ਕਾਲੋਨਾਈਜ਼ਰ ਗ਼ੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਦੇ ਹਨ, ਪਰ ਉਨ੍ਹਾਂ ਦੀਆਂ ਕਰਤੂਤਾਂ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਲੰਮੇਰੇ ਤੇ ਮਾੜੇ ਸਾਸ਼ਨ ਦੌਰਾਨ ਨਾਜਾਇਜ਼ ਕਾਲੋਨੀਆਂ ਵਧੀਆਂ ਸਨ ਕਿਉਂਕਿ ਪਹਿਲਾਂ ਦੇ ਸ਼ਾਸਕਾਂ ਨੇ ਨਾਜਾਇਜ਼ ਕਾਲੋਨਾਈਜ਼ਰਾਂ ਦੀ ਸਰਪ੍ਰਸਤੀ ਕੀਤੀ । ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਉਨ੍ਹਾਂ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੇ ਗਲਤੀ ਨਾਲ ਆਪਣੀ ਮਿਹਨਤ ਦੀ ਕਮਾਈ ਨੂੰ ਨਾਜਾਇਜ਼ ਕਾਲੋਨੀਆਂ ’ਚ ਲਗਾ ਦਿੱਤਾ ਸੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਭੋਲੇ-ਭਾਲੇ ਲੋਕਾਂ ਨੇ ਆਪਣਾ ਪੈਸਾ ਘਰ ਬਣਾਉਣ ਲਈ ਲਾਇਆ ਸੀ, ਪਰ ਨਾਜਾਇਜ਼ ਕਾਲੋਨੀਆਂ ਕਾਰਨ ਮੁਸ਼ਕਲਾਂ ਦੀ ਗ੍ਰਿਫਤ ਵਿੱਚ ਫਸ ਗਏ ।

Advertisement
Advertisement
Advertisement
Advertisement
Scroll to Top