ਝੋਨੇ ਦੀ ਖਰੀਦ ਨਾ ਹੋਣ ਕਾਰਨ ਹਾਈਵੇ ਜਾਮ ਕਰਨ ਦਾ ਕਿਸਾਨਾਂ ਕੀਤਾ ਐਲਾਨ
ਦੁਆਰਾ: Punjab Bani ਪ੍ਰਕਾਸ਼ਿਤ :Thursday, 24 October, 2024, 08:46 AM

ਝੋਨੇ ਦੀ ਖਰੀਦ ਨਾ ਹੋਣ ਕਾਰਨ ਹਾਈਵੇ ਜਾਮ ਕਰਨ ਦਾ ਕਿਸਾਨਾਂ ਕੀਤਾ ਐਲਾਨ
ਚੰਡੀਗੜ੍ਹ : ਪੰਜਾਬ `ਚ ਝੋਨੇ ਦੀ ਸਹੀ ਢੰਗ ਨਾਲ ਖਰੀਦ ਨਾ ਹੋਣ ਕਾਰਨ ਕਿਸਾਨਾਂ ਵਿੱਚ ਲਗਾਤਾਰ ਵਧਦੇ ਜਾ ਰਹੇ ਰੋਸ ਦੇ ਚੱਲਦਿਆਂ
ਸੰਯੁਕਤ ਕਿਸਾਨ ਮੋਰਚੇ ਨੇ ਇਕ ਵੱਡਾ ਐਲਾਨ ਕਰਦਿਆਂ ਹੈ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਨਾ ਕੀਤਾ ਤਾਂ ਉਹ 25 ਅਕਤੂਬਰ ਤੋਂ ਸੂਬੇ ਭਰ ਵਿੱਚ ਹਾਈਵੇ ਜਾਮ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਦਾ ਇਹ ਧਰਨਾ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਕਿਸਾਨਾਂ ਆਖਿਆ ਕਿ ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ 29 ਅਕਤੂਬਰ ਨੂੰ ਪੰਜਾਬ ਵਿੱਚ ਸਾਰੇ ਡੀ. ਸੀ. ਦਫ਼ਤਰਾਂ ਦਾ ਘੇਰਾਓ ਕਰਨ ਤੋਂ ਇਲਾਵਾ ਧਰਨੇ ਦੌਰਾਨ ਕਿਸੇ ਵੀ ਮੰਤਰੀ ਜਾਂ ਵਿਧਾਇਕ ਦੇ ਮੰਡੀ ਵਿੱਚ ਆਉਣ ਤੇ ਉਸਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਜਾਵੇਗਾ ।
