Breaking News ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਨਵੇਂ ਕਾਨੂੰਨ ਬਸਤੀਵਾਦੀ ਯੁੱਗ ਦੇ ਕਾਨੂੰਨਾਂ ਦਾ ਅੰਤ ਦਰਸਾਉਂਦੇ ਹਨ : ਮੋਦੀਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ, ਵਾਹਿਗੁਰੂ ਦਾ ਜਾਪ ਕਰਦੇ ਹੋਏ ਵੀਲ੍ਹ ਚੇਅਰ `ਤੇ ਬੈਠ ਕੇ ਨਿਭਾਅ ਰਹੇ ਸੇਵਾਸੁਖਬੀਰ ਬਾਦਲ ਧਾਰਮਕ ਸਜ਼ਾ ਭੁਗਤਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀ. ਐਸ. ਟੀ. ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤਔਰਤਾਂ ਹਰ ਖੇਤਰ ਵਿੱਚ ਮਾਰ ਸਕਦੀਆਂ ਹਨ ਮੱਲਾਂ : ਡਾਕਟਰ ਬਲਜੀਤ ਕੌਰਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਭਾਜਪਾ ਵਿਧਾਇਕ ਦਲ ਦੀ ਬੈਠਕ ਵਿੱਚ ਦਿੱਤੀ ਜਾਵੇਗੀ ਸਪੀਕਰ ਅਤੇ ਡਿਪਟੀ ਦੇ ਨਾਵਾਂ ਨੂੰ ਮਨਜ਼ੂਰੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 24 October, 2024, 09:26 AM

ਭਾਜਪਾ ਵਿਧਾਇਕ ਦਲ ਦੀ ਬੈਠਕ ਵਿੱਚ ਦਿੱਤੀ ਜਾਵੇਗੀ ਸਪੀਕਰ ਅਤੇ ਡਿਪਟੀ ਦੇ ਨਾਵਾਂ ਨੂੰ ਮਨਜ਼ੂਰੀ
ਚੰਡੀਗੜ੍ਹ : ਭਾਜਪਾ ਵਿਧਾਇਕ ਦਲ ਦੀ ਬੈਠਕ ਵੀਰਵਾਰ ਨੂੰ ਸ਼ਾਮ 5 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਮੀਟਿੰਗ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦੇ ਨਾਲ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਵੀ ਮੌਜੂਦ ਰਹਿਣਗੇ। ਸੂਤਰਾਂ ਦਾ ਦਾਅਵਾ ਹੈ ਕਿ ਮੀਟਿੰਗ ਵਿੱਚ ਵਿਧਾਨ ਸਭਾ ਸਪੀਕਰ ਅਤੇ ਡਿਪਟੀ ਸਪੀਕਰ ਦੇ ਨਾਵਾਂ ਨੂੰ ਲੈ ਕੇ ਸਹਿਮਤੀ ਬਣ ਜਾਵੇਗੀ। ਸਰਬ ਸੰਮਤੀ ਨਾਲ ਨਾਵਾਂ ਦਾ ਫੈਸਲਾ ਹੋਣ ਤੋਂ ਬਾਅਦ ਹੀ ਦੋਵਾਂ ਅਹੁਦਿਆਂ ਦੀ ਚੋਣ ਦੀ ਰਸਮ 25 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਕਰਵਾਈ ਜਾਵੇਗੀ। ਸਪੀਕਰ ਲਈ ਘੜੂੰਆਂ ਦੇ ਵਿਧਾਇਕ ਹਰਵਿੰਦਰ ਕਲਿਆਣ ਦਾ ਨਾਂ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਹਾਲਾਂਕਿ ਸਾਬਕਾ ਮੰਤਰੀ ਮੂਲਚੰਦ ਸ਼ਰਮਾ ਦਾ ਨਾਂ ਵੀ ਉੱਭਰ ਰਿਹਾ ਹੈ। ਇਸੇ ਤਰ੍ਹਾਂ ਡਿਪਟੀ ਸਪੀਕਰ ਲਈ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਅਤੇ ਜੀਂਦ ਤੋਂ ਵਿਧਾਇਕ ਕ੍ਰਿਸ਼ਨਾ ਮਿੱਡਾ ਦੇ ਨਾਵਾਂ ‘ਤੇ ਚਰਚਾ ਚੱਲ ਰਹੀ ਹੈ। ਡਿਪਟੀ ਸਪੀਕਰ ਲਈ ਪੰਜਾਬੀ ਵਿਧਾਇਕ ਦਾ ਨਾਂ ਆਉਣਾ ਤੈਅ ਹੈ ਕਿਉਂਕਿ ਕੈਬਨਿਟ ਵਿੱਚ ਪੰਜਾਬੀ ਭਾਈਚਾਰੇ ਵਿੱਚੋਂ ਅਨਿਲ ਵਿੱਜ ਹੀ ਮੰਤਰੀ ਹਨ। ਜਦੋਂ ਕਿ ਇਸ ਤੋਂ ਪਹਿਲਾਂ ਸਰਕਾਰ ਵਿੱਚ ਪੰਜਾਬੀ ਭਾਈਚਾਰੇ ਦੀ ਵਧੇਰੇ ਸ਼ਮੂਲੀਅਤ ਸੀ ।



Scroll to Top