ਕਿਸਾਨਾਂ ਨੇ ਲਾਏ ਥਾਣੇ ਦੇ ਅੰਦਰ ਬਾਹਰ ਪਰਾਲੀ ਦੇ ਢੇਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 24 October, 2024, 09:55 AM

ਕਿਸਾਨਾਂ ਨੇ ਲਾਏ ਥਾਣੇ ਦੇ ਅੰਦਰ ਬਾਹਰ ਪਰਾਲੀ ਦੇ ਢੇਰ
ਅੰਮ੍ਰਿਤਸਰ : ਪਰਾਲੀ ਨੂੰ ਅੱਗ ਲਾਉਣ ਮਾਮਲੇ ਦੇ ਵਿੱਚ ਪ੍ਰਸ਼ਾਸਨ ਵੱਲੋਂ ਕਿਸਾਨਾਂ `ਤੇ ਕੀਤੇ ਜਾ ਰਹੇ ਪਰਚਿਆਂ ਦੇ ਵਿਰੋਧ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਰਾਜਾਸਾਂਸੀ ਵਿਖੇ ਪਰਾਲੀ ਦੀਆਂ ਟਰਾਲੀਆਂ ਭਰ ਕੇ ਥਾਣੇ ਦੇ ਅੰਦਰ ਅਤੇ ਬਾਹਰ ਢੇਰੀ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਲਗਾਤਾਰ ਕਿਸਾਨਾਂ ਤੇ ਪਰਚੇ ਕੀਤੇ ਜਾ ਰਹੇ ਹਨ।