Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:07 am

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਦੇ ਜਸਪਾਲ ਕਤਲ ਕਾਂਡ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ

ਜਲੰਧਰ ਦੇ ਜਸਪਾਲ ਕਤਲ ਕਾਂਡ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ

ਜਲੰਧਰ ਦੇ ਜਸਪਾਲ ਕਤਲ ਕਾਂਡ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਭੋਗਪੁਰ ਨੇੜੇ ਇਕ ਮਹੀਨੇ ਦੇ ਕਰੀਬ ਪਹਿਲਾਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ ਪੰਜ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।ਪੁਲਸ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਲਵੇਗੀ। ਡੀਜੀਪੀ ਗੌਰਵ ਯਾਦਵ ਨੇ ਕਿਹਾ- ਜਲੰਧਰ ਦਿਹਾਤੀ ਪੁਲਿਸ ਨੇ ਭੋਗਪੁਰ ਦੇ ਜਸਪਾਲ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਮੁੱਖ ਦੋਸ਼ੀ ਨੂੰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਜ ਹਥਿਆਰ ਬਰਾਮਦ ਹੋਏ ਹਨ। ਮੁੱਖ ਸਪਲਾਇਰ ਨੂੰ ਵੀ ਬਿਹਾਰ ਦੇ ਮੁਜ਼ੱਫਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ- ਮੁਲਜ਼ਮ ਬਿਹਾਰ ਤੋਂ ਸਾਰੇ ਹਥਿਆਰ ਲਿਆਏ ਸਨ।ਜਸਪਾਲ ਦਾ ਕਤਲ ਚਾਰ ਵਿਅਕਤੀਆਂ ਨੇ ਕੀਤਾ ਸੀ। ਜਸਪਾਲ ਮੂਲ ਰੂਪ ਵਿੱਚ ਭੋਗਪੁਰ ਦਾ ਰਹਿਣ ਵਾਲਾ ਸੀ। ਉਕਤ ਨੌਜਵਾਨ ਨੂੰ ਭੋਗਪੁਰ ਸਥਿਤ ਮੋਗਾ ਰੇਲਵੇ ਫਾਟਕ ਨੇੜੇ ਗੋਲੀ ਮਾਰ ਦਿੱਤੀ ਗਈ। ਪੁਲਿਸ ਨੇ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਸਪਾਲ ਦੇ ਬਾਈਕ ਨੂੰ ਪਹਿਲਾਂ ਟੱਕਰ ਮਾਰ ਕੇ ਹੇਠਾਂ ਸੁੱਟਿਆ ਗਿਆ ਅਤੇ ਫਿਰ ਉਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਕੁੱਲ 6 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ਵਿੱਚੋਂ ਗੁਰਜੀਤ ਸਿੰਘ ਵਾਸੀ ਪਿੰਡ ਵਿੰਪਾਲਕੇ, ਰਵੀ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਗਹਿਲਾਡਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮ੍ਰਿਤਕ ਦੇ ਵੱਡੇ ਭਰਾ ਨੇ ਦੋਸ਼ ਲਾਇਆ ਸੀ ਕਿ ਦੋ ਦਿਨ ਪਹਿਲਾਂ ਉਸ ਨੇ ਉਸ ਦੀ ਕੁੱਟਮਾਰ ਕੀਤੀ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

Advertisement
Advertisement
Advertisement
Advertisement
Scroll to Top