Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:34 am

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਮਾਮਲਾ ਕਾਰਵਾਈ ਕਰਨ ਤੋਂ ਪਹਿਲਾਂ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ : ਸਪੀਕਰ ਕੁਲਤਾਰ ਸਿੰਘ ਸੰਧਵਾਂ

ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਮਾਮਲਾ ਕਾਰਵਾਈ ਕਰਨ ਤੋਂ ਪਹਿਲਾਂ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ : ਸਪੀਕਰ ਕੁਲਤਾਰ ਸਿੰਘ ਸੰਧਵਾਂ

ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਮਾਮਲਾ ਕਾਰਵਾਈ ਕਰਨ ਤੋਂ ਪਹਿਲਾਂ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ : ਸਪੀਕਰ ਕੁਲਤਾਰ ਸਿੰਘ ਸੰਧਵਾਂ
ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਪੱਤਰ ਵਾਪਸ ਲਿਆ
ਚੰਡੀਗੜ੍ਹ, 24 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ । ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਧਿਕਾਰਾਂ ਬਾਰੇ ਪੰਜਾਬ ਅਸੈਂਬਲੀ ਕਮੇਟੀ, ਜੋ ਸ. ਸੰਧਵਾਂ ਦੀ ਨਿਗਰਾਨੀ ਹੇਠ ਹੈ, ਵਿਸ਼ੇਸ਼ ਅਧਿਕਾਰਾਂ ਦੀ ਕਥਿਤ ਉਲੰਘਣਾ ਦੀ ਜਾਂਚ ਤੇ ਤਫ਼ਤੀਸ਼ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ । ਕਮੇਟੀ ਦੇ ਕਾਰਜਾਂ ਵਿੱਚ ਸਦਨ , ਇਸਦੀਆਂ ਕਮੇਟੀਆਂ ਅਤੇ ਮੈਂਬਰਾਂ ਦੀ ਆਜ਼ਾਦੀ, ਅਧਿਕਾਰ ਅਤੇ ਪ੍ਰਤਿਸ਼ਠਾ ਦੀ ਰਾਖੀ ਕਰਨਾ ਸ਼ਾਮਲ ਹੈ ।ਇਸ ਦੌਰਾਨ, ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਬਾਰੇ ਸ਼ਿਕਾਇਤ ਸਬੰਧੀ ਆਪਣਾ ਪੱਤਰ ਨੰਬਰ 541 ਮਿਤੀ: 18 ਅਕਤੂਬਰ, 2024 ਵਾਪਸ ਲੈ ਲਿਆ ਹੈ। ਇਹ ਪੱਤਰ 22 ਅਕਤੂਬਰ, 2024 ਨੂੰ ਵਾਪਸ ਲੈ ਲਿਆ ਗਿਆ ਸੀ । ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਬੁਲਾਰੇ ਅਨੁਸਾਰ ਜੈਤੋਂ ਦੇ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ । ਆਮ ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੋਦਾਰਾ, ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਨੂੰ ਪੱਤਰ ਭੇਜ ਕੇ ਇਸ ਮਾਮਲੇ ’ਤੇ ਸਪੱਸ਼ਟੀਕਰਨ ਮੰਗਿਆ ਸੀ । ਸਪੀਕਰ ਸੰਧਵਾਂ ਨੇ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਨੂੰ ਫ਼ਟਕਾਰ ਲਗਾਈ ਅਤੇ ਪੱਤਰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਧਿਆਪਕ ਸਮਾਜ ਦਾ ਧੁਰਾ ਹੁੰਦੇ ਹਨ ਅਤੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top